July 30, 2026, 3:56 am
----------- Advertisement -----------
HomeNewsEntertainmentਕ੍ਰਿਸ਼ਨਾ ਅਭਿਸ਼ੇਕ ਤੋਂ ਬਾਅਦ ਇਸ ਕਾਮੇਡੀਅਨ ਨੇ ਛੱਡਿਆ 'ਦਿ ਕਪਿਲ ਸ਼ਰਮਾ ਸ਼ੋਅ',ਇਸ...

ਕ੍ਰਿਸ਼ਨਾ ਅਭਿਸ਼ੇਕ ਤੋਂ ਬਾਅਦ ਇਸ ਕਾਮੇਡੀਅਨ ਨੇ ਛੱਡਿਆ ‘ਦਿ ਕਪਿਲ ਸ਼ਰਮਾ ਸ਼ੋਅ’,ਇਸ ਕਾਰਨ ਲਿਆ ਫ਼ੈਸਲਾ

Published on

----------- Advertisement -----------

ਟੀਵੀ ਜਗਤ ਦੇ ਮਸ਼ਹੂਰ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਦੀ ਕਾਮੇਡੀਅਨ ਕਪਿਲ ਸ਼ਰਮਾ ਆਪਣੀ ਪੂਰੀ ਟੀਮ ਦੇ ਨਾਲ ਹੱਸਦੇ-ਖੇਡਦੇ ਰਹਿੰਦੇ ਹਨ। ਪਰ ਇਹ ਸ਼ੋਅ ਜਿੰਨਾ ਮਸ਼ਹੂਰ ਹੈ, ਓਨੇ ਹੀ ਇਸ ਨਾਲ ਵਿਵਾਦ ਵੀ ਜੁੜੇ ਹੋਏ ਹਨ। ਕਦੇ ਕਪਿਲ ਸ਼ਰਮਾ ਨਾਲ ਸ਼ੋਅ ਦੇ ਕੰਟੈਸਟੈਂਟ ਵਿਚਾਲੇ ਤਕਰਾਰ ਅਤੇ ਕਦੇ ਕਿਸੇ ਕਲਾਕਾਰ ਦੇ ਸ਼ੋਅ ਤੋਂ ਹਟ ਜਾਣ ਕਾਰਨ ਇਹ ਸ਼ੋਅ ਚਰਚਾ ‘ਚ ਰਹਿੰਦਾ ਹੈ। ਅੱਜ ਵੀ ਇਸ ਸ਼ੋਅ ਨੂੰ ਲੈ ਕੇ ਇਕ ਅਜਿਹੀ ਹੀ ਖਬਰ ਆ ਰਹੀ ਹੈ, ਜਿਸ ਮੁਤਾਬਕ ਸ਼ੋਅ ਨਾਲ ਜੁੜੇ ਇਕ ਕਲਾਕਾਰ ਨੇ ‘ਦਿ ਕਪਿਲ ਸ਼ਰਮਾ ਸ਼ੋਅ’ ਨੂੰ ਕਿੱਕ ਮਾਰ ਦਿੱਤਾ ਹੈ। ਅਸਲ ‘ਚ ਕੁਝ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿਸ ਮੁਤਾਬਕ ਪਿਛਲੇ 7 ਸਾਲਾਂ ਤੋਂ ‘ਦਿ ਕਪਿਲ ਸ਼ਰਮਾ ਸ਼ੋਅ’ ਰਾਹੀਂ ਲੋਕਾਂ ਦਾ ਮਨੋਰੰਜਨ ਕਰ ਰਹੇ ਕਾਮੇਡੀਅਨ ਸਿਧਾਰਥ ਸਾਗਰ ਨੇ ਸ਼ੋਅ ਛੱਡਣ ਦਾ ਫੈਸਲਾ ਕਰ ਲਿਆ ਹੈ।

ਹਾਲਾਂਕਿ ਇਸ ਵਾਰ ਇਸ ਦਾ ਕਾਰਨ ਕਪਿਲ ਸ਼ਰਮਾ ਨਹੀਂ ਬਲਕਿ ਮੇਕਰਸ ਵੱਲੋਂ ਦੱਸਿਆ ਜਾ ਰਿਹਾ ਹੈ। ਦਰਅਸਲ, ਸਿਧਾਰਥ ਆਪਣੀ ਫੀਸ ਵਧਾਉਣਾ ਚਾਹੁੰਦੇ ਸਨ, ਪਰ ਨਿਰਮਾਤਾ ਉਨ੍ਹਾਂ ਦੀ ਤਨਖਾਹ ਵਧਾਉਣ ਲਈ ਤਿਆਰ ਨਹੀਂ ਸਨ। ਇਸ ਲਈ ਉਸ ਨੇ ਸ਼ੋਅ ਛੱਡਣ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਿਧਾਰਥ ਸਾਗਰ ਤੋਂ ਪਹਿਲਾਂ ਵੀ ਕਈ ਕਲਾਕਾਰ ਇਸ ਸ਼ੋਅ ਨੂੰ ਛੱਡ ਚੁੱਕੇ ਹਨ। ਇਨ੍ਹਾਂ ਵਿੱਚ ਕ੍ਰਿਸ਼ਨਾ ਅਭਿਸ਼ੇਕ, ਚੰਦਨ ਪ੍ਰਭਾਕਰ ਵਰਗੇ ਕਾਮੇਡੀਅਨ ਦੇ ਨਾਂ ਸ਼ਾਮਲ ਹਨ। ਕ੍ਰਿਸ਼ਣਾ ਅਭਿਸ਼ੇਕ ਨੇ ਖੁਲਾਸਾ ਕੀਤਾ ਸੀ ਕਿ ਮੇਕਰਸ ਅਤੇ ਉਨ੍ਹਾਂ ਵਿਚਕਾਰ ਪੈਸਿਆਂ ਨੂੰ ਲੈ ਕੇ ਤਕਰਾਰ ਸੀ। ਦਰਅਸਲ, ਨਿਰਮਾਤਾ ਉਨ੍ਹਾਂ ਨੂੰ ਮੰਗੀ ਕੀਮਤ ਦੇਣ ਦੇ ਯੋਗ ਨਹੀਂ ਹਨ। ਕ੍ਰਿਸ਼ਨਾ ਅਭਿਸ਼ੇਕ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਸ਼ੋਅ ਦੇ ਲੋਕਾਂ ਨਾਲ ਕੋਈ ਸਮੱਸਿਆ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਨੂੰ ਕਪਿਲ ਸ਼ਰਮਾ ਤੋਂ ਕੋਈ ਸਮੱਸਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...