October 26, 2026, 11:53 am
----------- Advertisement -----------
HomeNewsEntertainmentਐਸ਼ਵਰਿਆ ਰਾਏ ਦੀ ਧੀ ਆਰਾਧਿਆ ਬੱਚਨ ਨੇ ਵੀਡੀਓ ਜ਼ਰੀਏ ਲੋਕਾਂ ਨੂੰ ਵੱਡਾ...

ਐਸ਼ਵਰਿਆ ਰਾਏ ਦੀ ਧੀ ਆਰਾਧਿਆ ਬੱਚਨ ਨੇ ਵੀਡੀਓ ਜ਼ਰੀਏ ਲੋਕਾਂ ਨੂੰ ਵੱਡਾ ਸੁਨੇਹਾ,ਦੇਖੋ ਵਾਇਰਲ ਵੀਡੀਓ

Published on

----------- Advertisement -----------

ਬੱਚਨ ਪਰਿਵਾਰ ਦਾ ਕੋਈ ਨਾ ਕੋਈ ਵਿਅਕਤੀ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਰਹਿੰਦਾ ਹੈ। ਭਾਵੇਂ ਐਸ਼ਵਰਿਆ ਰਾਏ ਹੋਵੇ, ਅਭਿਸ਼ੇਕ ਬੱਚਨ, ਅਮਿਤਾਭ ਬੱਚਨ ਜਾਂ ਜਯਾ ਬੱਚਨ। ਪਰਿਵਾਰ ਦੇ ਕਿਸੇ ਵੀ ਮੈਂਬਰ ਦੀ ਵੀਡੀਓ ਆਉਂਦੇ ਹੀ ਵਾਇਰਲ ਹੋ ਜਾਂਦੀ ਹੈ। ਇਸ ਦੇ ਨਾਲ ਹੀ ਇਸ ਪਰਿਵਾਰ ਦੀ ਸਭ ਤੋਂ ਛੋਟੀ ਮੈਂਬਰ ਆਰਾਧਿਆ ਬੱਚਨ ਵੀ ਕਾਫੀ ਮਸ਼ਹੂਰ ਹੈ। ਆਰਾਧਿਆ ਮਹਿਜ਼ 10 ਸਾਲ ਦੀ ਹੈ ਅਤੇ ਹੁਣ ਤੋਂ ਹੀ ਸੋਸ਼ਲ ਮੀਡੀਆ ‘ਤੇ ਉਸ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ।

https://www.instagram.com/p/CX5iCYws841/

ਉਸਦੇ ਇੱਕ ਨਹੀਂ ਬਲਕਿ ਸੈਂਕੜੇ ਫੈਨ ਪੇਜ ਹਨ। ਹਾਲ ਹੀ ‘ਚ ਆਰਾਧਿਆ ਬੱਚਨ ਦੇ ਦੋ ਵੀਡੀਓ ਵਾਇਰਲ ਹੋ ਰਹੇ ਹਨ। ਵੀਡੀਓ ‘ਚ ਆਰਾਧਿਆ ਨੇ ਲਾਲ ਫ਼ਰੋਕ ਅਤੇ ਸਿਰ ‘ਤੇ ਟੋਪੀ ਪਾਈ ਹੋਈ ਹੈ। ਇਕ ਵੀਡੀਓ ‘ਚ ਉਹ ਇਕ ਅੰਗਰੇਜ਼ੀ ਗੀਤ ‘ਤੇ ਡਾਂਸ ਕਰਦੀ ਨਜ਼ਰ ਆ ਰਹੀ ਹੈ, ਜਦਕਿ ਇਕ ਹੋਰ ਵੀਡੀਓ ‘ਚ ਉਹ ਲੋਕਾਂ ਨੂੰ ਸੰਦੇਸ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਚ ਉਹ ਕਹਿੰਦੀ ਹੈ ਕਿ ‘ਇਹ ਬਿਨਾਂ ਕਿਸੇ ਉਮੀਦ ਦੇ ਲੋਕਾਂ ਦੀ ਮਦਦ ਕਰਨ ਦਾ ਸਮਾਂ ਹੈ’। ਇਹ ਸਮਾਂ ਹੈ ਬਿਨਾਂ ਸਵਾਰਥ ਦੇ ਲੋਕਾਂ ਬਾਰੇ ਸੋਚਣ ਦਾ। ਕੀ ਅਸੀਂ ਕ੍ਰਿਸਮਸ ਤੋਂ ਬਿਨਾਂ ਸਾਰਾ ਸਾਲ ਸੈਂਟਾ ਹੋਣ ਦੀ ਕਲਪਨਾ ਕਰ ਸਕਦੇ ਹਾਂ?

https://www.instagram.com/p/CXs3iHEgUcH/

ਇਸ ਬਾਰੇ ਜ਼ਰੂਰ ਸੋਚੋ ‘ਤੁਹਾਨੂੰ ਦੱਸ ਦੇਈਏ ਕਿ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਪ੍ਰਸ਼ੰਸਕ ਆਰਾਧਿਆ ਦੇ ਜਜ਼ਬੇ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਦੱਸ ਦੇਈਏ ਕਿ ਦੁਨੀਆ ਭਰ ਵਿੱਚ ਜਿੱਥੇ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਉੱਥੇ ਹੀ ਅਭਿਸ਼ੇਕ ਅਤੇ ਐਸ਼ਵਰਿਆ ਦੀ ਬੇਟੀ ਆਰਾਧਿਆ ਦਾ ਇਹ ਵੀਡੀਓ ਪ੍ਰਸ਼ੰਸਕਾਂ ਨੂੰ ਸਕਾਰਾਤਮਕ ਸੋਚ ਦੇ ਰਿਹਾ ਹੈ। ਇਹ ਆਰਾਧਿਆ ਦੀ ਪਹਿਲੀ ਵੀਡੀਓ ਨਹੀਂ ਹੈ। ਜੋ ਕਿ ਸੋਸ਼ਲ ਮੀਡੀਆ ‘ਤੇ ਤਹਿਲਕਾ ਮਚਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਆਰਾਧਿਆ ਦੇ ਕਈ ਡਾਂਸ ਵੀਡੀਓਜ਼ ਅਤੇ ਕਈ ਸਪੀਚ ਵੀਡੀਓਜ਼ ਵੀ ਪ੍ਰਸ਼ੰਸਕਾਂ ਦਾ ਦਿਲ ਜਿੱਤ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...

‘ਹੁਣ ਝੋਟੇ ਦਾ ਸਸਕਾਰ ਕੀਤਾ ਜਾਵੇ ਤੇ ਭੋਗ ਪਾਇਆ ਜਾਵੇ’ ਨਿਹੰਗ ਰਾਜਾ ਰਾਜ ਸਿੰਘ ਦੀ ਪਰਿਵਾਰ ਨੂੰ ਅਪੀਲ

ਨਿਹੰਗ ਰਾਜਾ ਰਾਜ ਸਿੰਘ ਦੀ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਅਪੀਲ ਕੀਤੀ ਹੈ।...

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...