November 14, 2026, 12:10 am
----------- Advertisement -----------
HomeNewsEntertainmentਅਜੇ ਦੇਵਗਨ ਦੀ ਮੋਸਟ ਅਵੇਟਿਡ ਫਿਲਮ 'Drishyam 2 ' ਦਾ ਟੀਜ਼ਰ ਹੋਇਆ...

ਅਜੇ ਦੇਵਗਨ ਦੀ ਮੋਸਟ ਅਵੇਟਿਡ ਫਿਲਮ ‘Drishyam 2 ‘ ਦਾ ਟੀਜ਼ਰ ਹੋਇਆ ਰਿਲੀਜ਼,ਦੇਖੋ ਵੀਡੀਓ

Published on

----------- Advertisement -----------

ਅਜੇ ਦੇਵਗਨ ਦੀ ਮੋਸਟ ਅਵੇਟਿਡ ਫਿਲਮ ‘ਦ੍ਰਿਸ਼ਮ 2’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। 1 ਮਿੰਟ 22 ਸੈਕਿੰਡ ਦੇ ਇਸ ਵੀਡੀਓ ‘ਚ ਫਿਲਮ ‘ਦ੍ਰਿਸ਼ਯਮ’ ਦੇ ਕੁਝ ਸੀਨ ਦਿਖਾਏ ਗਏ ਹਨ ਅਤੇ ਆਖਰੀ ‘ਚ ਦੂਜੇ ਹਿੱਸੇ ਦੀ ਝਲਕ ਹੈ, ਜਿਸ ‘ਚ ਅਜੇ ਆਪਣਾ ਇਕਬਾਲੀਆ ਬਿਆਨ ਰਿਕਾਰਡ ਕਰਦੇ ਨਜ਼ਰ ਆ ਰਹੇ ਹਨ। ਕੀ ਵਿਜੇ ਸਲਗਾਂਵਕਰ ਆਪਣਾ ਜੁਰਮ ਕਬੂਲ ਕਰ ਲਵੇਗਾ ਜਾਂ ਉਸ ਦਾ ਰਾਜ਼ ਦੱਬਿਆ ਹੀ ਰਹੇਗਾ… ਇਸ ਸਵਾਲ ਦਾ ਜਵਾਬ ਤੁਹਾਨੂੰ ਫਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਹੀ ਮਿਲੇਗਾ। ‘ਦ੍ਰਿਸ਼ਯਮ 2’ ਦੇ ਟੀਜ਼ਰ ਨੇ ਪ੍ਰਸ਼ੰਸਕਾਂ ਦੀ ਧੜਕਣ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਮੇਕਰਸ ਨੇ ਫਿਲਮ ਦਾ ਪੋਸਟਰ ਰਿਲੀਜ਼ ਕੀਤਾ ਸੀ, ਜਿਸ ਤੋਂ ਬਾਅਦ ਫਿਲਮ ਸੋਸ਼ਲ ਮੀਡੀਆ ‘ਤੇ ਧੂਮ ਮਚਾ ਰਹੀ ਹੈ। ਫਿਲਮ ‘ਚ ਅਜੇ ਦੇਵਗਨ ਤੋਂ ਇਲਾਵਾ ਅਕਸ਼ੈ ਖੰਨਾ, ਤੱਬੂ, ਸ਼੍ਰਿਆ ਸਰਨ, ਰਜਤ ਕਪੂਰ ਅਤੇ ਇਸ਼ਿਤਾ ਦੱਤ ਮੁੱਖ ਭੂਮਿਕਾਵਾਂ ‘ਚ ਹਨ। ਇਸ ਦਾ ਨਿਰਦੇਸ਼ਨ ਅਭਿਸ਼ੇਕ ਪਾਠਕ ਨੇ ਕੀਤਾ ਹੈ।

YouTube player

ਇਹ 18 ਨਵੰਬਰ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ‘ਦ੍ਰਿਸ਼ਮ 2’ ਦੇ ਟੀਜ਼ਰ ਦੇ ਰਿਲੀਜ਼ ਹੋਣ ਤੋਂ ਕੁਝ ਘੰਟੇ ਪਹਿਲਾਂ, ਨਿਰਮਾਤਾਵਾਂ ਨੇ ਫਿਲਮ ਦਾ ਇੱਕ ਨਵਾਂ ਪੋਸਟਰ ਸਾਂਝਾ ਕੀਤਾ, ਜਿਸ ਵਿੱਚ ਅਜੇ ਆਪਣੇ ਪੂਰੇ ਪਰਿਵਾਰ ਨਾਲ ਘਰ ਵਿੱਚ ਆਰਾਮ ਨਾਲ ਲੰਚ ਕਰਦੇ ਹੋਏ ਦਿਖਾਈ ਦੇ ਰਹੇ ਹਨ। ਹਰ ਕੋਈ ਖੁਸ਼ ਲੱਗਦਾ ਹੈ। ਇਸ ਨੂੰ ਸ਼ੇਅਰ ਕਰਦੇ ਹੋਏ ਅਜੇ ਦੇਵਗਨ ਨੇ ਕੈਪਸ਼ਨ ‘ਚ ਲਿਖਿਆ, ‘ਜੋ ਦੇਖਿਆ, ਉਹ ਨਹੀਂ ਹੋਇਆ, ਕੋਈ ਨਹੀਂ ਜਾਣਦਾ ਕਿ ਕੀ ਹੋਇਆ ਹੈ।’ ਤੁਹਾਨੂੰ ਦੱਸ ਦੇਈਏ ਕਿ ਫਿਲਮ ‘ਦ੍ਰਿਸ਼ਯਮ’ ਸਾਲ 2015 ‘ਚ ਰਿਲੀਜ਼ ਹੋਈ ਸੀ, ਜਿਸ ਦਾ ਨਿਰਦੇਸ਼ਨ ਨਿਸ਼ੀਕਾਂਤ ਕਾਮਤ ਨੇ ਕੀਤਾ ਸੀ। ਅਜੇ, ਤੱਬੂ, ਸ਼੍ਰਿਆ, ਇਸ਼ਿਤਾ ਅਤੇ ਰਜਤ ਕਪੂਰ ਤੋਂ ਇਲਾਵਾ, ਫਿਲਮ ਵਿੱਚ ਮ੍ਰਿਣਾਲ ਜਾਧਵ, ਰਿਸ਼ਭ ਚੱਢਾ ਨੇ ਵੀ ਕੰਮ ਕੀਤਾ ਸੀ। ਇਹ ਸਾਲ 2013 ਵਿੱਚ ਰਿਲੀਜ਼ ਹੋਈ ਮਲਿਆਲਮ ਫਿਲਮ ਦਾ ਹਿੰਦੀ ਰੀਮੇਕ ਹੈ। ਦੋਹਾਂ ਫਿਲਮਾਂ ਨੂੰ ਕਾਫੀ ਪਸੰਦ ਕੀਤਾ ਗਿਆ ਸੀ ਅਤੇ ਦੋਵਾਂ ਨੇ ਬਾਕਸ ਆਫਿਸ ‘ਤੇ ਕਾਫੀ ਕਮਾਈ ਕੀਤੀ ਸੀ। ‘ਦ੍ਰਿਸ਼ਯਮ 2’ ਵੀ ਸਾਊਥ ਫਿਲਮ ਦੀ ਹਿੰਦੀ ਰੀਮੇਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...