October 8, 2026, 8:53 am
----------- Advertisement -----------
HomeNewsEntertainmentਕੀ ਬਾਕਸ ਆਫਿਸ 'ਤੇ ਆਪਣਾ ਦਬਦਬਾ ਬਰਕਰਾਰ ਰਖੇਗੀ 'ਦ੍ਰਿਸ਼ਯਮ 2', ਪਹਿਲੇ ਦਿਨ...

ਕੀ ਬਾਕਸ ਆਫਿਸ ‘ਤੇ ਆਪਣਾ ਦਬਦਬਾ ਬਰਕਰਾਰ ਰਖੇਗੀ ‘ਦ੍ਰਿਸ਼ਯਮ 2’, ਪਹਿਲੇ ਦਿਨ ਕਮਾ ਸਕਦੀ ਹੈ ਇੰਨੇ ਕਰੋੜ

Published on

----------- Advertisement -----------

ਅਜੇ ਦੇਵਗਨ ਦੀ ਬਹੁਤ ਉਡੀਕੀ ਜਾ ਰਹੀ ਫਿਲਮ ‘ਦ੍ਰਿਸ਼ਯਮ 2’ 18 ਨਵੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ। ਇਸ ਫਿਲਮ ਦਾ ਦਰਸ਼ਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ ਅਤੇ ਜਾਣਨਾ ਚਾਹੁੰਦੇ ਹਨ ਕਿ ਵਿਜੇ ਸਲਗਾਂਵਕਰ ਦੀ ਕਹਾਣੀ ਵਿੱਚ ਅੱਗੇ ਕੀ ਹੋਵੇਗਾ ਅਤੇ ਉਹ ਪੁਲਿਸ ਤੋਂ ਆਪਣੇ ਪਰਿਵਾਰ ਨੂੰ ਕਿਵੇਂ ਬਚਾਏਗਾ। ਖਬਰਾਂ ਦੀ ਮੰਨੀਏ ਤਾਂ ਅਜੇ ਨੂੰ ਇਸ ਫਿਲਮ ਤੋਂ ਕਾਫੀ ਉਮੀਦਾਂ ਹਨ ਅਤੇ ਇਹ ਫਿਲਮ ਬਾਕਸ ਆਫਿਸ ‘ਤੇ ਆਪਣਾ ਦਬਦਬਾ ਬਣਾਈ ਰੱਖਣ ‘ਚ ਮਦਦ ਕਰ ਸਕਦੀ ਹੈ। ਦੱਸ ਦੇਈਏ ਕਿ ਇਸ ਸਾਲ ਅਜੇ ਦੀਆਂ 4 ਫਿਲਮਾਂ ਰਿਲੀਜ਼ ਹੋਈਆਂ ਸਨ। ਇਹਨਾਂ ਵਿੱਚੋਂ ਦੋ ਵਿੱਚ ਉਸਨੇ ਇੱਕ ਕੈਮਿਓ ਕੀਤਾ, ਜੋ ਇੱਕ ਹਿੱਟ ਸਾਬਤ ਹੋਇਆ, ਪਰ ਮੁੱਖ ਅਦਾਕਾਰ ਵਜੋਂ ਉਸਦੀ ਦੋਵੇਂ ਫਿਲਮਾਂ ਰਨਵੇ 34 ਅਤੇ ਥੈਂਕ ਗੌਡ ਬਾਕਸ ਆਫਿਸ ‘ਤੇ ਬੁਰੀ ਤਰ੍ਹਾਂ ਮਾਤ ਖਾ ਗਈਆਂ। ਇਹ ਦੋਵੇਂ ਫਿਲਮਾਂ ਆਪਣੀ ਲਾਗਤ ਵੀ ਨਹੀਂ ਵਸੂਲ ਸਕੀਆਂ।

ਇਸ ਦੇ ਨਾਲ ਹੀ ਦ੍ਰਿਸ਼ਯਮ 2 ਨੂੰ ਲੈ ਕੇ ਅੰਦਾਜ਼ਾ ਹੈ ਕਿ ਫਿਲਮ ਪਹਿਲੇ ਦਿਨ ਕਰੀਬ 12 ਕਰੋੜ ਦਾ ਕਲੈਕਸ਼ਨ ਕਰ ਸਕਦੀ ਹੈ ਅਤੇ ਵੀਕੈਂਡ ‘ਤੇ ਇਹ ਕਲੈਕਸ਼ਨ 40 ਕਰੋੜ ਤੱਕ ਪਹੁੰਚ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਦ੍ਰਿਸ਼ਯਮ 2 ਅਜੇ ਦੇਵਗਨ ਦੀ 2015 ‘ਚ ਆਈ ਫਿਲਮ ‘ਦ੍ਰਿਸ਼ਯਮ’ ਦਾ ਸੀਕਵਲ ਹੈ। ਪਹਿਲੇ ਭਾਗ ਦੀ ਸ਼ੁਰੂਆਤ ‘ਚ ਬਹੁਤਾ ਹੁੰਗਾਰਾ ਨਹੀਂ ਮਿਲਿਆ ਪਰ ਬਾਅਦ ‘ਚ ਇਸ ਫਿਲਮ ਨੇ ਬਾਕਸ ਆਫਿਸ ‘ਤੇ ਚੰਗਾ ਪ੍ਰਦਰਸ਼ਨ ਕੀਤਾ। ਤੁਹਾਨੂੰ ਦੱਸ ਦੇਈਏ ਕਿ Drishyan 2 ਦੀ ਐਡਵਾਂਸ ਬੁਕਿੰਗ ਵੀ ਕਾਫੀ ਵਧੀਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕਰੀਬ 40,000 ਟਿਕਟਾਂ ਐਡਵਾਂਸ ਵਿਕ ਚੁੱਕੀਆਂ ਹਨ। ਸਾਹਮਣੇ ਆ ਰਹੀਆਂ ਖਬਰਾਂ ਮੁਤਾਬਕ ਇਹ ਫਿਲਮ ਲਗਭਗ 3300 ਸਕ੍ਰੀਨਜ਼ ‘ਤੇ ਰਿਲੀਜ਼ ਹੋਵੇਗੀ। ਉੱਥੇ ਹੀ, ਖਬਰ ਹੈ ਕਿ ਐਡਵਾਂਸ ਬੁਕਿੰਗ ਦੇ ਅੰਕੜਿਆਂ ਨੂੰ ਦੇਖਦੇ ਹੋਏ ਇਸ ਨੂੰ ਵਧਾਇਆ ਜਾ ਸਕਦਾ ਹੈ।

ਖਬਰਾਂ ਮੁਤਾਬਕ ਐਡਵਾਂਸ ਬੁਕਿੰਗ ਨੂੰ ਦੇਖਦੇ ਹੋਏ ਕਿਹਾ ਜਾ ਰਿਹਾ ਹੈ ਕਿ ਫਿਲਮ ਦੀ ਕਮਾਈ ਦੋਹਰੇ ਅੰਕਾਂ ‘ਚ ਹੋ ਸਕਦੀ ਹੈ, ਯਾਨੀ ਪਹਿਲੇ ਦਿਨ ਫਿਲਮ ਕਰੀਬ 12 ਕਰੋੜ ਰੁਪਏ ਕਮਾ ਸਕਦੀ ਹੈ। ਫਿਲਮ ‘ਦ੍ਰਿਸ਼ਯਮ 2’ ‘ਚ ਅਜੇ ਦੇ ਨਾਲ ਸ਼੍ਰਿਆ ਸਰਨ, ਤੱਬੂ, ਰਜਤ ਕਪੂਰ, ਇਸ਼ਿਤਾ ਦੱਤਾ, ਮ੍ਰਿਣਾਲ ਜਾਧਵ ਮੁੱਖ ਭੂਮਿਕਾਵਾਂ ‘ਚ ਹਨ। ਇਸ ਵਾਰ ਫਿਲਮ ‘ਚ ਅਕਸ਼ੇ ਖੰਨਾ ਵੀ ਨਜ਼ਰ ਆਉਣ ਵਾਲੇ ਹਨ। ਫਿਲਮ ‘ਚ ਉਹ ਇਕ ਪੁਲਸ ਕਰਮਚਾਰੀ ਦੀ ਭੂਮਿਕਾ ‘ਚ ਹੈ ਜੋ ਇਕ ਕਤਲ ਦੀ ਗੁੱਥੀ ਸੁਲਝਾਉਂਦਾ ਨਜ਼ਰ ਆਵੇਗਾ। ਫਿਲਮ ਦਾ ਨਿਰਦੇਸ਼ਨ ਅਭਿਸ਼ੇਕ ਪਾਠਕ ਨੇ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...