June 7, 2026, 1:44 pm
----------- Advertisement -----------
HomeNewsEntertainmentਅਜੇ ਦੇਵਗਨ ਅਤੇ ਰਕੁਲਪ੍ਰੀਤ ਸਿੰਘ ਜਲਦ ਲੈ ਕੇ ਆ ਰਹੇ ਹਨ 'ਦੇ...

ਅਜੇ ਦੇਵਗਨ ਅਤੇ ਰਕੁਲਪ੍ਰੀਤ ਸਿੰਘ ਜਲਦ ਲੈ ਕੇ ਆ ਰਹੇ ਹਨ ‘ਦੇ ਦੇ ਪਿਆਰ ਦੇ’ ਦਾ ਸੀਕਵਲ

Published on

----------- Advertisement -----------

ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਅਤੇ ਅਦਾਕਾਰ ਅਜੇ ਦੇਵਗਨ ਹਾਲ ਹੀ ਵਿੱਚ ਫਿਲਮ ‘ਰਨਵੇ 34’ ਵਿੱਚ ਇਕੱਠੇ ਨਜ਼ਰ ਆਏ ਸਨ। ਇਸ ਫਿਲਮ ਨੂੰ ਅਜੇ ਦੇਵਗਨ ਨੇ ਖੁਦ ਡਾਇਰੈਕਟ ਕੀਤਾ ਹੈ। ਅਜੇ ਅਤੇ ਰਕੁਲ ਤੋਂ ਇਲਾਵਾ ਇਸ ਫਿਲਮ ‘ਚ ਬਾਲੀਵੁੱਡ ਮੈਗਾਸਟਾਰ ਅਮਿਤਾਭ ਬੱਚਨ ਵੀ ਮੁੱਖ ਭੂਮਿਕਾਵਾਂ ‘ਚ ਹਨ। ਹਾਲਾਂਕਿ ਇਸ ਫਿਲਮ ਨੂੰ ਬਾਕਸ ਆਫਿਸ ‘ਤੇ ਜ਼ਿਆਦਾ ਹੁੰਗਾਰਾ ਨਹੀਂ ਮਿਲ ਰਿਹਾ ਹੈ। ਇਸ ਫਿਲਮ ‘ਚ ਰਕੁਲ ਪ੍ਰੀਤ ਸਿੰਘ ਅਤੇ ਅਜੇ ਦੇਵਗਨ ਕੋ-ਪਾਇਲਟ ਦੀ ਭੂਮਿਕਾ ਨਿਭਾਅ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ‘ਰਨਵੇ 34’ ਤੋਂ ਪਹਿਲਾਂ ਦੋਵੇਂ ਫਿਲਮ ‘ਦੇ ਦੇ ਪਿਆਰ ਦੇ’ ‘ਚ ਇਕੱਠੇ ਨਜ਼ਰ ਆਏ ਸਨ। ਸਾਲ 2019 ‘ਚ ਸਿਨੇਮਾਘਰਾਂ ‘ਚ ਰਿਲੀਜ਼ ਹੋਈ ਇਹ ਫਿਲਮ ਬਾਕਸ ਆਫਿਸ ‘ਤੇ ਹਿੱਟ ਸਾਬਤ ਹੋਈ।

ਹੁਣ ਖਬਰ ਆ ਰਹੀ ਹੈ ਕਿ ਅਜੇ ਜਲਦ ਹੀ ਇਸ ਫਿਲਮ ਦਾ ਸੀਕੁਅਲ ਲੈ ਕੇ ਆਉਣ ਵਾਲੇ ਹਨ। ਹਾਲ ਹੀ ਵਿੱਚ, ਰਨਵੇਅ ਦੀ ਪ੍ਰਮੋਸ਼ਨ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਅਜੇ ਨੇ ਪੁਸ਼ਟੀ ਕੀਤੀ ਕਿ ਉਹ ਦੇ ਦੇ ਪਿਆਰ ਦੇ ਸੀਕਵਲ ਦੀ ਯੋਜਨਾ ਬਣਾ ਰਹੇ ਹਨ। ਉਹ ਜਲਦ ਹੀ ਇਸ ਉੱਤੇ ਕੰਮ ਸ਼ੁਰੂ ਕਰ ਦੇਣਗੇ। ਦੇ ਦੇ ਪਿਆਰ ਦੇ ਦੇ ਸੀਕਵਲ ਬਾਰੇ ਗੱਲ ਕਰਦੇ ਹੋਏ ਅਜੇ ਨੇ ਕਿਹਾ, “ਮੈਨੂੰ ਲੱਗਦਾ ਹੈ ਕਿ ਨਿਰਮਾਤਾ ਇਸ ਸਮੇਂ ਸਕ੍ਰਿਪਟ ‘ਤੇ ਕੰਮ ਕਰ ਰਹੇ ਹਨ। ਹੁਣ ਦੇਖਦੇ ਹਾਂ ਕਿ ਇਹ ਫਿਲਮ ਕਦੋਂ ਆਵੇਗੀ।” ਦੱਸਣਯੋਗ ਹੈ ਕਿ ‘ਦੇ ਦੇ ਪਿਆਰ ਦੇ’ ਦੀ ਕਹਾਣੀ ਬਾਕੀ ਕਹਾਣੀਆਂ ਤੋਂ ਬਿਲਕੁਲ ਵੱਖਰੀ ਸੀ, ਸ਼ਾਇਦ ਇਸੇ ਲਈ ਲੋਕਾਂ ਨੇ ਇਸ ਫਿਲਮ ਨੂੰ ਕਾਫੀ ਪਸੰਦ ਕੀਤਾ ਸੀ। ਹਾਲਾਂਕਿ ਹੁਣ ਅਜੇ ਦੇਵਗਨ ਜਿਸ ਕਹਾਣੀ ਦੀ ਗੱਲ ਕਰ ਰਹੇ ਹਨ, ਉਹ ਬੇਸ਼ੱਕ ਵੱਖਰੀ ਕਹਾਣੀ ਹੈ, ਪਰ ਉਹ ਦਰਸ਼ਕਾਂ ਨੂੰ ਲੁਭਾਉਣ ‘ਚ ਕਿੰਨਾ ਕੁ ਸਫਲ ਹੁੰਦਾ ਹੈ, ਇਹ ਤਾਂ ਫਿਲਮ ਦੀ ਰਿਲੀਜ਼ ਤੋਂ ਬਾਅਦ ਹੀ ਪਤਾ ਲੱਗੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...