ਬਾਲੀਵੁੱਡ ਦੇ ਖਿਲਾੜੀ ਅਕਸ਼ੇ ਕੁਮਾਰ ਆਪਣੀ ਸਾਦੀ ਅਤੇ ਸਿਹਤਮੰਦ ਜੀਵਨ ਸ਼ੈਲੀ ਲਈ ਜਾਣੇ ਜਾਂਦੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਇਕ ਵੀਡੀਓ ਸ਼ੇਅਰ ਕੀਤਾ ਸੀ, ਜਿਸ ‘ਚ ਉਹ ਬੇਟੀ ਨਿਤਾਰਾ ਦੀ ਗਾਂ ਨੂੰ ਚਾਰਾ ਖੁਆਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਦੇ ਨਾਲ ਉਨ੍ਹਾਂ ਨੇ ਇਹ ਵੀ ਦੱਸਿਆ ਸੀ ਕਿ ਉਹ ਬੇਟੀ ਨੂੰ ਵੀ ਪਿੰਡ ਦੀ ਮਿੱਟੀ ਦਾ ਅਹਿਸਾਸ ਕਰਵਾਉਣਾ ਚਾਹੁੰਦੇ ਹਨ।
ਹੁਣ ਇਕ ਵਾਰ ਫਿਰ ਉਨ੍ਹਾਂ ਨੇ ਅਜਿਹਾ ਹੀ ਇਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਵਾਰ ਅਕਸ਼ੇ ਬੱਕਰੀਆਂ ਨੂੰ ਘਾਹ ਚਰਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਅਕਸ਼ੇ ਕੁਮਾਰ ਨੇ ਲਿਖਿਆ, ‘ਛੋਟੀਆਂ ਚੀਜ਼ਾਂ ‘ਚ ਵੱਡੀ ਖੁਸ਼ੀ ਮਿਲਦੀ ਹੈ.. ਇਸ ਤੋਂ ਵੱਧ ਹੋਰ ਕੀ ਚਾਹੀਦਾ ਹੈ, ਹਰ ਇੱਕ ਦਿਨ ਲਈ ਰੱਬ ਦਾ ਧੰਨਵਾਦ, ਅਸੀਂ ਕੁਦਰਤ ਦੇ ਵਿਚਕਾਰ ਜ਼ਿੰਦਾ ਹਾਂ’।
ਦੱਸ ਦੇਈਏ ਕਿ ਅਕਸ਼ੇ ਇਨ੍ਹੀਂ ਦਿਨੀਂ ਰਾਜਸਥਾਨ ਦੇ ਰਣਥੰਭੌਰ’ਚ ਹਨ ਅਤੇ ਪਰਿਵਾਰ ਨਾਲ ਛੁੱਟੀਆਂ ਮਨਾ ਰਹੇ ਹਨ। ਅਕਸ਼ੈ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫਿਲਮ ‘ਬੱਚਨ ਪਾਂਡੇ’ ‘ਚ ਨਜ਼ਰ ਆਉਣਗੇ। ਇਹ ਫਿਲਮ 18 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ।












