September 6, 2026, 1:29 am
----------- Advertisement -----------
HomeNewsEntertainmentਅਕਸ਼ੇ ਕੁਮਾਰ ਦੇ ਜਨਮਦਿਨ ਮੌਕੇ ਨਵੀਂ ਫਿਲਮ ਦਾ ਕੀਤਾ ਐਲਾਨ, ਜਾਣੋ ਕਦੋ...

ਅਕਸ਼ੇ ਕੁਮਾਰ ਦੇ ਜਨਮਦਿਨ ਮੌਕੇ ਨਵੀਂ ਫਿਲਮ ਦਾ ਕੀਤਾ ਐਲਾਨ, ਜਾਣੋ ਕਦੋ ਰਿਲੀਜ਼ ਹੋਵੇਗੀ horror movie

Published on

----------- Advertisement -----------

ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਅੱਜ 9 ਸਤੰਬਰ ਨੂੰ ਆਪਣਾ ਜਨਮਦਿਨ ਮਨਾ ਰਹੇ ਹਨ। ਇਸ ਮੌਕੇ ‘ਤੇ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਖਾਸ ਤੋਹਫਾ ਦਿਤਾ ਹੈ। ਉਨ੍ਹਾਂ ਨੇ ਆਪਣੀ ਅਗਲੀ ਫਿਲਮ ਦਾ ਐਲਾਨ ਕੀਤਾ ਹੈ। ਹਾਲਾਂਕਿ, ਅਕਸ਼ੈ ਦੀਆਂ ਪਿਛਲੀਆਂ ਕਈ ਫਿਲਮਾਂ ਫਲਾਪ ਰਹੀਆਂ। ਪਰ ਹੁਣ ਆਉਣ ਵਾਲੀ ਫਿਲਮ ‘ਚ ਉਨ੍ਹਾਂ ਨੇ ਹਾਰਰ ਫਿਲਮ ਤੇ ਦਾਅ ਖੇਡਿਆ ਹੈ।
ਅਕਸ਼ੇ ਕੁਮਾਰ ਦੀ ਆਉਣ ਵਾਲੀ ਫਿਲਮ ਦਾ ਨਾਂ ‘ਭੂਤ ਬੰਗਲਾ’ ਹੈ। ਅਦਾਕਾਰ ਨੇ ਇੰਸਟਾਗ੍ਰਾਮ ‘ਤੇ ਇਕ ਪੋਸਟ ਅਤੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ। ਇਸ ‘ਚ ਉਹ ਹੱਥ ‘ਚ ਦੁੱਧ ਨਾਲ ਭਰਿਆ ਕਟੋਰਾ ਫੜੀ ਨਜ਼ਰ ਆ ਰਹੇ ਹਨ। ਅਭਿਨੇਤਾ ਦੇ ਮੋਢੇ ‘ਤੇ ਕਾਲੀ ਬਿੱਲੀ ਵੀ ਸਵਾਰ ਹੈ। ਖਿਲਾੜੀ ਕੁਮਾਰ ਦੀ ਇਹ ਫਿਲਮ ਅਗਲੇ ਸਾਲ ਯਾਨੀ 2025 ‘ਚ ਰਿਲੀਜ਼ ਹੋਵੇਗੀ।
ਅਕਸ਼ੇ ਕੁਮਾਰ ਨੇ ਇਸ ਦੇ ਨਾਲ ਲਿਖਿਆ, ‘ਤੁਹਾਡੇ ਸਾਰਿਆਂ ਵੱਲੋਂ ਸਾਲਾਂ ਤੋਂ ਜਨਮਦਿਨ ਮੌਕੇ ਮਿਲ ਰਹੀਆਂ ਸ਼ੁਭਕਾਮਨਾਵਾਂ ਲਈ ਬਹੁਤ-ਬਹੁਤ ਧੰਨਵਾਦ! ਇਸ ਸਾਲ ਇਹ ਖਾਸ ਦਿਨ ‘ਭੂਤ ਬੰਗਲਾ’ ਦੀ ਪਹਿਲੀ ਝਲਕ ਦੇ ਨਾਲ ਮਨਾਇਆ ਜਾ ਰਿਹਾ ਹੈ। ਮੈਂ ਲਗਭਗ 14 ਸਾਲਾਂ ਬਾਅਦ ਪ੍ਰਿਯਦਰਸ਼ਨ ਨਾਲ ਜੁੜ ਕੇ ਬਹੁਤ ਉਤਸ਼ਾਹਿਤ ਹਾਂ।ਇਹ ਇੱਕ ਡਰੀਮ ਪ੍ਰੋਜੈਕਟ ਹੈ, ਜੋ ਲੰਬੇ ਸਮੇਂ ਤੋਂ ਬਾਕੀ ਸੀ। ਤੁਹਾਡੇ ਸਾਰਿਆਂ ਨਾਲ ਇਸ ਸ਼ਾਨਦਾਰ ਯਾਤਰਾ ਨੂੰ ਸਾਂਝਾ ਕਰਨ ਲਈ ਇੰਤਜ਼ਾਰ ਨਹੀਂ ਕਰ ਸਕਦੇ। ਕੁਝ ਜਾਦੂਈ ਹੋਣ ਵਾਲਾ ਹੈ।”
ਖਾਸ ਗੱਲ ਇਹ ਹੈ ਕਿ ਇਸ ਫਿਲਮ ਰਾਹੀਂ ਅਕਸ਼ੇ ਅਤੇ ਨਿਰਦੇਸ਼ਕ ਪ੍ਰਿਯਦਰਸ਼ਨ 14 ਸਾਲ ਬਾਅਦ ਇਕੱਠੇ ਕੰਮ ਕਰਨ ਜਾ ਰਹੇ ਹਨ। ਦੋਹਾਂ ਨੇ ਆਖਰੀ ਵਾਰ 2010 ‘ਚ ਰਿਲੀਜ਼ ਹੋਈ ‘ਖੱਟਾ ਮੀਠਾ’ ‘ਚ ਇਕੱਠੇ ਕੰਮ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...