July 23, 2026, 8:54 am
----------- Advertisement -----------
HomeNewsEntertainmentਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ 'ਚ ਘਿਰੀ ਅਕਸ਼ੇ ਕੁਮਾਰ ਦੀ Prithviraj, ਕਰਨੀ...

ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰੀ ਅਕਸ਼ੇ ਕੁਮਾਰ ਦੀ Prithviraj, ਕਰਨੀ ਸੈਨਾ ਨੇ ਮੇਕਰਸ ਤੋਂ ਕੀਤੀ ਇਹ ਮੰਗ

Published on

----------- Advertisement -----------

ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਆਪਣੀ ਮੋਸਟ ਅਵੇਟਿਡ ਫਿਲਮ ‘ਪ੍ਰਿਥਵੀਰਾਜ’ ਨੂੰ ਲੈ ਕੇ ਕਾਫੀ ਸਮੇਂ ਤੋਂ ਚਰਚਾ ‘ਚ ਹਨ। ਫੈਨਜ਼ ਉਨ੍ਹਾਂ ਦੀ ਇਸ ਫਿਲਮ ਦਾ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ। ਅਭਿਨੇਤਾ ਦੀ ਫਿਲਮ 3 ਜੂਨ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ, ਪਰ ਰਿਲੀਜ਼ ਹੋਣ ਤੋਂ ਪਹਿਲਾਂ ਹੀ ਇਹ ਫਿਲਮ ਵਿਵਾਦਾਂ ‘ਚ ਘਿਰਦੀ ਨਜ਼ਰ ਆ ਰਹੀ ਹੈ। ਦਰਅਸਲ, ਕਰਨੀ ਸੈਨਾ ਅਕਸ਼ੇ ਕੁਮਾਰ ਦੀ ਇਸ ਫਿਲਮ ਦੇ ਟਾਈਟਲ ਦਾ ਲਗਾਤਾਰ ਵਿਰੋਧ ਕਰ ਰਹੀ ਹੈ। ਇਸ ਤੋਂ ਪਹਿਲਾਂ ਵੀ ਕਰਣੀ ਸੈਨਾ ਫਿਲਮ ‘ਚ ਸਮਰਾਟ ਪ੍ਰਿਥਵੀਰਾਜ ਦੇ ਕਿਰਦਾਰ ਨੂੰ ਲੈ ਕੇ ਚਿੰਤਾ ਜ਼ਾਹਰ ਕਰ ਚੁੱਕੀ ਹੈ ਪਰ ਹੁਣ ਉਹ ਫਿਲਮ ਦੇ ਟਾਈਟਲ ‘ਚ ਬਦਲਾਅ ਦੀ ਮੰਗ ਕਰ ਰਹੇ ਹਨ।

ਕਰਣੀ ਸੈਨਾ ਦਾ ਮੰਨਣਾ ਹੈ ਕਿ ਫਿਲਮ ਦੇ ਟਾਈਟਲ ‘ਚ ਸਮਰਾਟ ਨੂੰ ਪ੍ਰਿਥਵੀਰਾਜ ਚੌਹਾਨ ਦੇ ਸਾਹਮਣੇ ਰੱਖਣਾ ਬਹੁਤ ਜ਼ਰੂਰੀ ਹੈ। ਕਰਣੀ ਸੈਨਾ ਦੇ ਮੈਂਬਰ ਸੁਰਜੀਤ ਸਿੰਘ ਰਾਠੌਰ ਨੇ ਇਸ ਮੰਗ ‘ਤੇ ਕਿਹਾ ਕਿ ‘ਅਸੀਂ ਯਸ਼ਰਾਜ ਫਿਲਮਜ਼ ਦੇ ਸੀਈਓ ਅਕਸ਼ੈ ਵਿਧਾਨ ਨੂੰ ਮਿਲੇ ਹਾਂ, ਜਿਸ ਤੋਂ ਬਾਅਦ ਉਨ੍ਹਾਂ ਨੇ ਵਾਅਦਾ ਕੀਤਾ ਹੈ ਕਿ ਫਿਲਮ ਦਾ ਨਾਂ ਬਦਲਿਆ ਜਾਵੇਗਾ। ਇਸ ਮੀਟਿੰਗ ਤੋਂ ਬਾਅਦ ਉਹ ਸਾਡੀ ਮੰਗ ਨੂੰ ਮੰਨਣ ਲਈ ਰਾਜ਼ੀ ਹੋ ਗਏ ਹਨ। ਪਰ ਫਿਲਹਾਲ ਇਸ ਫਿਲਮ ਦੇ ਟਾਈਟਲ ‘ਚ ਬਦਲਾਅ ਦੀ ਕਿਸੇ ਨੂੰ ਵੀ ਜਾਣਕਾਰੀ ਨਹੀਂ ਹੈ। ਸੁਰਜੀਤ ਸਿੰਘ ਰਾਠੌਰ ਦਾ ਕਹਿਣਾ ਹੈ ਕਿ ‘ਜੇਕਰ ਫਿਲਮ ਦਾ ਟਾਈਟਲ ਨਾ ਬਦਲਿਆ ਗਿਆ ਤਾਂ ਪ੍ਰਿਥਵੀਰਾਜ ਰਾਜਸਥਾਨ ‘ਚ ਰਿਲੀਜ਼ ਨਹੀਂ ਹੋਵੇਗੀ। ਅਸੀਂ ਉਨ੍ਹਾਂ ਲੋਕਾਂ ਨੂੰ ਪਹਿਲਾਂ ਹੀ ਚੇਤਾਵਨੀ ਦੇ ਚੁੱਕੇ ਹਾਂ ਜੋ ਰਾਜਸਥਾਨ ਵਿੱਚ ਇਸ ਫਿਲਮ ਦੀ ਸਕ੍ਰੀਨਿੰਗ ਕਰਨਗੇ। ਜੇਕਰ ਫਿਲਮ ਦਾ ਟਾਈਟਲ ਸਮਰਾਟ ਪ੍ਰਿਥਵੀਰਾਜ ਚੌਹਾਨ ਨਹੀਂ ਹੈ ਤਾਂ ਅਸੀਂ ਉਨ੍ਹਾਂ ਨੂੰ ਰਾਜਸਥਾਨ ‘ਚ ਫਿਲਮ ਦਿਖਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...