July 23, 2026, 9:33 am
----------- Advertisement -----------
HomeNewsBreaking Newsਅਕਸ਼ੈ ਕੁਮਾਰ ਨੇ ਪਦਮ ਭੂਸ਼ਣ ਗੁਰਮੀਤ ਬਾਵਾ ਦੇ ਪਰਿਵਾਰ ਦੀ ਕੀਤੀ ਮਦਦ,...

ਅਕਸ਼ੈ ਕੁਮਾਰ ਨੇ ਪਦਮ ਭੂਸ਼ਣ ਗੁਰਮੀਤ ਬਾਵਾ ਦੇ ਪਰਿਵਾਰ ਦੀ ਕੀਤੀ ਮਦਦ, ਗੁਪਤ ਰੂਪ ਚ ਭੇਜੇ 25 ਲੱਖ ਰੁਪਏ

Published on

----------- Advertisement -----------


ਅਕਸ਼ੈ ਕੁਮਾਰ ਨੇ ਪੰਜਾਬੀ ਲੋਕ ਗਾਇਕ ਅਤੇ ਸਭ ਤੋਂ ਲੰਬੀ ਹੇਕ ਦੇ ਮਾਲਕ ਮਰਹੂਮ ਪਦਮ-ਭੂਸ਼ਣ ਪ੍ਰਾਪਤ ਕਰਨ ਵਾਲੇ ਗੁਰਮੀਤ ਬਾਵਾ ਦੇ ਪਰਿਵਾਰ ਲਈ ਮਦਦ ਦਾ ਹੱਥ ਵਧਾਇਆ ਹੈ। ਅਕਸ਼ੈ ਕੁਮਾਰ ਨੇ ਗੁਪਤ ਤਰੀਕੇ ਨਾਲ ਗੁਰਮੀਤ ਬਾਵਾ ਦੀ ਬੇਟੀ ਗਲੋਰੀ ਦੇ ਖਾਤੇ ‘ਚ 25 ਲੱਖ ਰੁਪਏ ਟਰਾਂਸਫਰ ਕੀਤੇ ਹਨ। ਇਹ ਮਦਦ ਗਲੋਰੀ ਬਾਵਾ ਦੇ ਪਰਿਵਾਰ ਤੱਕ ਉਨ੍ਹਾਂ ਦੀ ਹਾਲਤ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਪਹੁੰਚੀ ਹੈ।

ਮਰਹੂਮ ਗੁਰਮੀਤ ਬਾਵਾ ਅਤੇ ਲਾਚੀ ਬਾਵਾ ਦੀ ਸੰਗਤ ਛੱਡਣ ਤੋਂ ਬਾਅਦ ਉਨ੍ਹਾਂ ਦੀ ਬੇਟੀ ਗਲੋਰੀ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਗਲੋਰੀ ਆਪਣੇ ਪਰਿਵਾਰ ਦੀ ਦੇਖ-ਭਾਲ ਕਰਨ ਦੇ ਨਾਲ-ਨਾਲ ਆਪਣੀ ਭੈਣ ਲਾਚੀ ਬਾਵਾ ਦੇ ਬੱਚਿਆਂ ਦੀ ਦੇਖਭਾਲ ਵੀ ਕਰ ਰਹੀ ਸੀ। ਪਰ ਉਸਦੀ ਭੈਣ ਦੇ ਚਲੇ ਜਾਣ ਤੋਂ ਬਾਅਦ ਉਹ ਸ਼ੋਅ ਨਹੀਂ ਕਰ ਸਕੀ ਅਤੇ ਪਰਿਵਾਰ ਦੀ ਆਰਥਿਕ ਹਾਲਤ ਵਿਗੜ ਗਈ।

ਜਿਸ ਤੋਂ ਬਾਅਦ ਗਲੋਰੀ ਬਾਵਾ ਨੇ ਭਾਰਤ ਛੱਡ ਕੇ ਵਿਦੇਸ਼ ਜਾਣ ਦਾ ਐਲਾਨ ਕੀਤਾ ਸੀ ਪਰ ਇਸ ਦੌਰਾਨ ਪਹਿਲਾਂ ਡੀਸੀ ਅੰਮ੍ਰਿਤਸਰ ਅਤੇ ਮੰਤਰੀ ਕੁਲਦੀਪ ਧਾਲੀਵਾਲ ਨੇ ਗਲੋਰੀ ਬਾਵਾ ਨੂੰ 1-1 ਲੱਖ ਰੁਪਏ ਦੇ ਚੈੱਕ ਦਿੱਤੇ। ਇਸ ਤੋਂ ਬਾਅਦ ਹੁਣ ਅਕਸ਼ੈ ਕੁਮਾਰ ਨੇ ਉਨ੍ਹਾਂ ਨੂੰ ਮਦਦ ਲਈ 25 ਲੱਖ ਰੁਪਏ ਭੇਜੇ ਹਨ।

ਗਲੋਰੀ ਬਾਵਾ ਨੇ ਦੱਸਿਆ ਕਿ ਉਸ ਨੂੰ ਬੈਂਕ ਦੇ ਮੈਨੇਜਰ ਦਾ ਫੋਨ ਆਇਆ, ਜਿਸ ਤੋਂ ਬਾਅਦ ਉਸ ਨੂੰ ਇਸ ਬਾਰੇ ਪਤਾ ਲੱਗਾ। ਬੈਂਕ ਮੈਨੇਜਰ ਨੇ ਦੱਸਿਆ ਕਿ ਇੱਕ ਅਕਸ਼ੈ ਕੁਮਾਰ ਭਾਟੀਆ ਨੇ ਉਸ ਦੇ ਬੈਂਕ ਖਾਤੇ ਵਿੱਚ 25 ਲੱਖ ਰੁਪਏ ਟਰਾਂਸਫਰ ਕੀਤੇ ਹਨ। ਉਹ ਇਸ ਗੱਲ ਤੋਂ ਵੀ ਹੈਰਾਨ ਹੈ ਕਿ ਅੱਜ ਤੱਕ ਉਹ ਨਾ ਤਾਂ ਅਕਸ਼ੈ ਕੁਮਾਰ ਨੂੰ ਮਿਲੀ ਹੈ ਅਤੇ ਨਾ ਹੀ ਉਸ ਨਾਲ ਗੱਲ ਹੋਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ‘ਚ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਬੰਦ, ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਪ੍ਰਦਰਸ਼ਨਕਾਰੀ ਵਿਦਿਆਰਥੀ ਪ੍ਰਦਰਸ਼ਨ ‘ਤੇ ਡਟੇ ਹੋਏ ਹਨ। ਸੋਮਵਾਰ ਨੂੰ...

ਜੰਤਰ-ਮੰਤਰ ‘ਤੇ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕਾਰਵਾਈ ਦਾ ਮਾਮਲਾ, SC ਵੱਲੋਂ ਤੁਰੰਤ ਸੁਣਵਾਈ ਤੋਂ ਇਨਕਾਰ

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ (CJP) ਦੇ...

ਵਿਆਹ ਦੇ 17 ਸਾਲ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜ਼ਿਲ੍ਹੇ ਦੇ ਪਿੰਡ ਹਰਿਮਾਜਰਾ ਵਿਖੇ ਵਿਆਹ ਦੇ 17 ਸਾਲ ਬਾਅਦ ਇੱਕ ਔਰਤ ਵੱਲੋਂ ਆਪਣੇ...

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...