June 6, 2026, 9:12 pm
----------- Advertisement -----------
HomeNewsEntertainmentਮਰਾਠੀ ਇੰਡਸਟਰੀ 'ਚ ਕਦਮ ਰੱਖਣ ਜਾ ਰਹੇ ਹਨ ਅਕਸ਼ੇ ਕੁਮਾਰ,ਨਿਭਾਉਣਗੇ ਇਹ ਅਹਿਮ...

ਮਰਾਠੀ ਇੰਡਸਟਰੀ ‘ਚ ਕਦਮ ਰੱਖਣ ਜਾ ਰਹੇ ਹਨ ਅਕਸ਼ੇ ਕੁਮਾਰ,ਨਿਭਾਉਣਗੇ ਇਹ ਅਹਿਮ ਕਿਰਦਾਰ

Published on

----------- Advertisement -----------

ਬਾਲੀਵੁੱਡ ਸੁਪਰਸਟਾਰ ਅਕਸ਼ੇ ਕੁਮਾਰ ਦਾ ਇਹ ਪੂਰਾ ਸਾਲ ਬਾਕਸ ਆਫਿਸ ‘ਤੇ ਫਿਲਮਾਂ ਦੇ ਲਿਹਾਜ਼ ਨਾਲ ਕਾਫੀ ਖਰਾਬ ਰਿਹਾ ਹੈ। ਇਸ ਸਾਲ ਰਿਲੀਜ਼ ਹੋਈਆਂ ਅਕਸ਼ੇ ਦੀਆਂ ਸਾਰੀਆਂ ਫਿਲਮਾਂ ਨੂੰ ਦਰਸ਼ਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ‘ਬੱਚਨ ਪਾਂਡੇ’ ਨਾਲ ਸ਼ੁਰੂ ਹੋਇਆ ਇਹ ਫਲਾਪ ਸਫ਼ਰ ‘ਰਾਮ ਸੇਤੂ’ ‘ਤੇ ਜਾ ਕੇ ਵੀ ਖ਼ਤਮ ਨਹੀਂ ਹੋਇਆ। ਹਾਲਾਂਕਿ ‘ਰਾਮ ਸੇਤੂ’ ਅਜੇ ਵੀ ਸਿਨੇਮਾਘਰਾਂ ‘ਚ ਬਣੀ ਹੋਈ ਹੈ ਪਰ ਇਸ ਦੇ ਦਰਸ਼ਕ ਦਿਨ-ਬ-ਦਿਨ ਘਟਦੇ ਦੇਖ ਕੇ ਉਮੀਦ ਕੀਤੀ ਜਾ ਰਹੀ ਹੈ ਕਿ ਇਹ ਵੀ ਫਲਾਪਾਂ ਦੀ ਸੂਚੀ ‘ਚ ਸ਼ਾਮਲ ਹੋਣ ਜਾ ਰਹੀ ਹੈ। ਜਿੱਥੇ ਬਾਲੀਵੁੱਡ ‘ਚ ਅਕਸ਼ੇ ਦੀਆਂ ਫਿਲਮਾਂ ਦਾ ਗ੍ਰਾਫ ਲਗਾਤਾਰ ਡਿੱਗ ਰਿਹਾ ਹੈ, ਉਥੇ ਹੀ ਹੁਣ ਅਕਸ਼ੇ ਨੇ ਇਕ ਹੋਰ ਇੰਡਸਟਰੀ ‘ਚ ਆਪਣੀ ਕਿਸਮਤ ਅਜ਼ਮਾਉਣ ਦੀ ਤਿਆਰੀ ਕਰ ਲਈ ਹੈ। ਦਰਅਸਲ, ਅਕਸ਼ੈ ਨੇ ਮਰਾਠੀ ਸਿਨੇਮਾ ਵਿੱਚ ਆਪਣੇ ਡੈਬਿਊ ਦਾ ਐਲਾਨ ਕਰ ਦਿੱਤਾ ਹੈ। ਫਿਲਮਾਂ ਦੇ ਫਲਾਪ ਹੋਣ ਤੋਂ ਬਾਅਦ ਵੀ ਅਕਸ਼ੈ ਕੁਮਾਰ ਫਿਲਮਾਂ ਸਾਈਨ ਕਰਨ ਤੋਂ ਪਿੱਛੇ ਨਹੀਂ ਹਟ ਰਹੇ ਹਨ।

ਖਿਲਾੜੀ ਕੁਮਾਰ ਲਗਾਤਾਰ ਵੱਖ-ਵੱਖ ਤਰ੍ਹਾਂ ਦੀਆਂ ਫਿਲਮਾਂ ਸਾਈਨ ਕਰ ਰਹੇ ਹਨ। ਇਸ ਸਾਲ ਰਿਲੀਜ਼ ਹੋਈ ਫਿਲਮ ‘ਸਮਰਾਟ ਪ੍ਰਿਥਵੀਰਾਜ’ ‘ਚ ਰਾਜਾ-ਮਹਾਰਾਜਾ ਦਾ ਕਿਰਦਾਰ ਨਿਭਾਉਣ ਤੋਂ ਬਾਅਦ ਅਕਸ਼ੈ ਕੁਮਾਰ ਇਕ ਵਾਰ ਫਿਰ ਫਿਲਮੀ ਪਰਦੇ ‘ਤੇ ਅਜਿਹਾ ਹੀ ਕਿਰਦਾਰ ਕਰਦੇ ਨਜ਼ਰ ਆਉਣ ਵਾਲੇ ਹਨ। ਦਰਅਸਲ, ਅਕਸ਼ੈ ਕੁਮਾਰ ਮਹੇਸ਼ ਮਾਂਜਰੇਕਰ ਦੀ ਛਤਰਪਤੀ ਸ਼ਿਵਾਜੀ ਮਹਾਰਾਜ ‘ਤੇ ਆਧਾਰਿਤ ਫਿਲਮ ਨਾਲ ਮਰਾਠੀ ਕਰੀਅਰ ਦੀ ਸ਼ੁਰੂਆਤ ਕਰਨ ਲਈ ਤਿਆਰ ਹਨ। ‘ਵੇਦਾਂਤ ਮਰਾਠੇ ਵੀਰ ਦੌਦਲੇ ਸੱਤ’ ਨਾਂ ਦੀ ਫਿਲਮ ‘ਚ ਅਭਿਨੇਤਾ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਭੂਮਿਕਾ ਨਿਭਾਉਣਗੇ। ਮਹੇਸ਼ ਮਾਂਜਰੇਕਰ ਦੁਆਰਾ ਨਿਰਦੇਸ਼ਤ ਅਤੇ ਵਸੀਮ ਕੁਰੈਸ਼ੀ ਦੁਆਰਾ ਨਿਰਮਿਤ, ਇਹ ਫਿਲਮ ਸੱਤ ਬਹਾਦਰ ਯੋਧਿਆਂ ਦੀ ਕਹਾਣੀ ‘ਤੇ ਅਧਾਰਤ ਹੈ ਜਿਨ੍ਹਾਂ ਦਾ ਇੱਕੋ ਇੱਕ ਉਦੇਸ਼ ਸ਼ਿਵਾਜੀ ਮਹਾਰਾਜ ਦੇ ਸਵਰਾਜ ਦੇ ਸੁਪਨੇ ਨੂੰ ਸਾਕਾਰ ਕਰਨਾ ਸੀ। ਇਤਿਹਾਸ ਦੇ ਸਭ ਤੋਂ ਸ਼ਾਨਦਾਰ ਪੰਨਿਆਂ ‘ਤੇ ਇਨ੍ਹਾਂ ਨਾਇਕਾਂ ਦੀ ਕਹਾਣੀ ਲਿਖੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...