July 22, 2026, 5:26 am
----------- Advertisement -----------
HomeNewsEntertainmentਅਕਸ਼ੇ ਕੁਮਾਰ ਨੇ ਇਸ ਅੰਦਾਜ਼ 'ਚ ਭੇਜੀਆਂ 'ਜੁਗ ਜੁਗ ਜੀਓ' ਦੀ ਟੀਮ...

ਅਕਸ਼ੇ ਕੁਮਾਰ ਨੇ ਇਸ ਅੰਦਾਜ਼ ‘ਚ ਭੇਜੀਆਂ ‘ਜੁਗ ਜੁਗ ਜੀਓ’ ਦੀ ਟੀਮ ਨੂੰ ਸ਼ੁੱਭਕਾਮਨਾਵਾਂ ,ਦੇਖੋ ਵੀਡੀਓ

Published on

----------- Advertisement -----------

ਅਭਿਨੇਤਾ ਵਰੁਣ ਧਵਨ, ਕਿਆਰਾ ਅਡਵਾਨੀ, ਨੀਤੂ ਕਪੂਰ, ਅਨਿਲ ਕਪੂਰ ਅਤੇ ਮਨੀਸ਼ ਪਾਲ ਦੀ ਫਿਲਮ ‘ਜੁਗ ਜੁਗ ਜੀਓ’ ਰਿਲੀਜ਼ ਹੋ ਚੁੱਕੀ ਹੈ। ਕਰਨ ਜੌਹਰ ਦੇ ਪ੍ਰੋਡਕਸ਼ਨ ਹਾਊਸ ‘ਚ ਬਣੀ ‘ਜੁਗ ਜੁਗ ਜੀਓ’ ‘ਤੇ ਅਕਸ਼ੈ ਕੁਮਾਰ ਦਾ ਰਿਐਕਸ਼ਨ ਵੀ ਸਾਹਮਣੇ ਆਇਆ ਹੈ। ਦਰਅਸਲ ਅਕਸ਼ੇ ਕੁਮਾਰ ਨੇ ‘ਜੁਗ ਜੁਗ ਜੀਓ’ ਦੀ ਟੀਮ ਨੂੰ ਸ਼ੁੱਭ ਕਾਮਨਾਵਾਂ ਭੇਜੀਆਂ ਹਨ ਅਤੇ ਇੱਕ ਕਿਊਟ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਵੀ ਫਿਲਮ ਦੇ ਰੰਗ ‘ਚ ਨਜ਼ਰ ਆ ਰਹੇ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਵਰੁਣ ਧਵਨ ਦੀ ਫਿਲਮ ਬਾਰੇ ਅਕਸ਼ੇ ਕੁਮਾਰ ਦਾ ਕੀ ਕਹਿਣਾ ਹੈ? ਅਕਸ਼ੇ ਕੁਮਾਰ ਨੇ ‘ਜੁਗ ਜੁਗ ਜੀਓ’ ਟੀਮ ਨੂੰ ਸ਼ੁੱਭਕਾਮਨਾਵਾਂ ਭੇਜਦੇ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ।

ਇਸ ਵੀਡੀਓ ‘ਚ ਉਹ ਕਹਿੰਦੇ ਹਨ, ਅੱਜ ਸ਼ੁੱਕਰਵਾਰ ਯਾਨੀ ਕਿ ਥੀਏਟਰ ਜਾਣ ਦਾ ਦਿਨ ਹੈ ਅਤੇ ਇਸ ਸ਼ੁੱਕਰਵਾਰ ਨੂੰ ਇਕ ਬਹੁਤ ਹੀ ਵਧੀਆ ਫਿਲਮ ‘ਜੁਗ ਜੁਗ ਜੀਓ’ ਰਿਲੀਜ਼ ਹੋਈ ਹੈ। ਇਸ ਵਿੱਚ ਅਨਿਲ ਕਪੂਰ, ਨੀਤੂ ਕਪੂਰ, ਵਰੁਣ ਧਵਨ, ਕਿਆਰਾ ਅਡਵਾਨੀ, ਕਰਨ ਜੌਹਰ ਅਤੇ ਅਪੂਰਵਾ ਮਹਿਤਾ ਵਰਗੇ ਕਲਾਕਾਰ ਵੀ ਇੱਕ ਤੋਂ ਵੱਧ ਕੇ ਇੱਕ ਹਨ। ਇਸ ਨੂੰ ਮੇਰੇ ਖਾਸ ਦੋਸਤ ਰਾਜ ਮਹਿਤਾ ਨੇ ਬਣਾਇਆ ਹੈ। ਸਾਰੇ ਦੋਸਤਾਂ ਨੂੰ ‘ਜੁਗ ਜੁਗ ਜੀਓ’ ਦੀ ਵਧਾਈ ਹੋਵੇ। ‘ਜੁਗ ਜੁਗ ਜੀਓ’ ਦੇ ਨਿਰਦੇਸ਼ਕ ਰਾਜ ਮਹਿਤਾ ਹਨ। ਅਕਸ਼ੇ ਕੁਮਾਰ ਨੇ ਰਾਜ ਨਾਲ ਗੁਡ ਨਿਊਜ਼ ‘ਚ ਕੰਮ ਕੀਤਾ ਹੈ। ਗੁੱਡ ਨਿਊਜ਼ ‘ਚ ਅਕਸ਼ੇ ਕੁਮਾਰ ਤੋਂ ਇਲਾਵਾ ਦਿਲਜੀਤ ਦੋਸਾਂਝ, ਕਰੀਨਾ ਕਪੂਰ ਅਤੇ ਕਿਆਰਾ ਅਡਵਾਨੀ ਨਜ਼ਰ ਆਏ ਸਨ। ਫਿਲਮ ਨੇ ਬਾਕਸ ਆਫਿਸ ‘ਤੇ ਸ਼ਾਨਦਾਰ ਕਾਰੋਬਾਰ ਕੀਤਾ ਅਤੇ ਸੁਪਰਹਿੱਟ ਸਾਬਤ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...