October 27, 2026, 2:29 pm
----------- Advertisement -----------
HomeNewsEntertainmentਅਕਸ਼ੇ ਕੁਮਾਰ ਨੇ ਮਾਨੁਸ਼ੀ ਛਿੱਲਰ ਨੂੰ Birthday Month ਮੌਕੇ ਦਿੱਤਾ ਸਰਪ੍ਰਾਈਜ਼ ,ਤਾਂ...

ਅਕਸ਼ੇ ਕੁਮਾਰ ਨੇ ਮਾਨੁਸ਼ੀ ਛਿੱਲਰ ਨੂੰ Birthday Month ਮੌਕੇ ਦਿੱਤਾ ਸਰਪ੍ਰਾਈਜ਼ ,ਤਾਂ ਅਦਾਕਾਰਾ ਨੇ ਇੰਝ ਜਤਾਈ ਖੁਸ਼ੀ

Published on

----------- Advertisement -----------

ਬਾਲੀਵੁੱਡ ਅਭਿਨੇਤਾ ਅਕਸ਼ੇ ਕੁਮਾਰ ਇਨ੍ਹੀਂ ਦਿਨੀਂ ਮਾਨੁਸ਼ੀ ਛਿੱਲਰ ਨਾਲ ਆਪਣੀ ਆਉਣ ਵਾਲੀ ਫਿਲਮ ਪ੍ਰਿਥਵੀਰਾਜ ਦੀ ਰਿਲੀਜ਼ ਦੀ ਤਿਆਰੀ ਕਰ ਰਹੇ ਹਨ। ਫਿਲਮ ‘ਚ ਅਕਸ਼ੇ ਯੋਧਾ ਰਾਜਾ ਪ੍ਰਿਥਵੀਰਾਜ ਚੌਹਾਨ ਦੀ ਭੂਮਿਕਾ ‘ਚ ਨਜ਼ਰ ਆਉਣਗੇ। ਇਸ ਫਿਲਮ ‘ਚ ਮਾਨੁਸ਼ੀ ਛਿੱਲਰ ਪ੍ਰਿਥਵੀਰਾਜ ਚੌਹਾਨ ਦੀ ਪਤਨੀ ਸੰਯੋਗਿਤਾ ਦੀ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਅਕਸ਼ੈ ਕੁਮਾਰ ਨੇ ਮਾਨੁਸ਼ੀ ਛਿੱਲਰ ਨੂੰ ਉਸ ਦੇ ਜਨਮਦਿਨ ਤੋਂ ਕੁਝ ਦਿਨਾਂ ਬਾਅਦ ਸਰਪ੍ਰਾਈਜ਼ ਦਿੱਤਾ ਹੈ। ਮਾਨੁਸ਼ੀ ਛਿੱਲਰ ਨੇ ਆਪਣੇ ਇੰਸਟਾਗ੍ਰਾਮ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਆਪਣੇ ਸਹਿ-ਕਲਾਕਾਰ ਅਕਸ਼ੈ ਕੁਮਾਰ ਅਤੇ ‘ਪ੍ਰਿਥਵੀਰਾਜ’ ਫਿਲਮ ਦੇ ਨਿਰਦੇਸ਼ਕ ਡਾਕਟਰ ਚੰਦਰਪ੍ਰਕਾਸ਼ ਦਿਵੇਦੀ ਨਾਲ ਨਜ਼ਰ ਆ ਰਹੀ ਹੈ।

ਇਸ ‘ਚ ਦੇਖਿਆ ਜਾ ਸਕਦਾ ਹੈ ਕਿ ਮਾਨੁਸ਼ੀ ਬਲੈਕ ਸਪੈਗੇਟੀ ਟਾਪ ਅਤੇ ਡੈਨੀਮ ਪੈਂਟ ‘ਚ ਸਟਾਈਲਿਸ਼ ਲੱਗ ਰਹੀ ਹੈ। ਦੂਜੇ ਪਾਸੇ ਅਕਸ਼ੈ ਕੁਮਾਰ ਬਲੈਕ ਆਊਟਫਿਟ ‘ਚ ਅਤੇ ਨਿਰਦੇਸ਼ਕ ਦਿਵੇਦੀ ਰਵਾਇਤੀ ਲੁੱਕ ‘ਚ ਨਜ਼ਰ ਆਏ। ਇਸ ਦੌਰਾਨ ਅਭਿਨੇਤਰੀ ਆਪਣੇ ਸਾਹਮਣੇ ਟੇਬਲ ‘ਤੇ ਰੱਖੇ ਕੇਕ ਨੂੰ ਕੱਟਦੇ ਹੋਏ ਮੁਸਕਰਾ ਰਹੀ ਹੈ। ਇਸ ਖਾਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, ”ਇਸ ਸਰਪ੍ਰਾਈਜ਼ ਲਈ ਧੰਨਵਾਦ ਅਕਸ਼ੇ ਕੁਮਾਰ। ਮੇਰੇ ਜਨਮਦਿਨ ਦਾ ਮਹੀਨਾ ਖਾਸ ਹੋ ਰਿਹਾ ਹੈ।

ਅਕਸ਼ੈ ਕੁਮਾਰ ਦੀ ਫਿਲਮ ‘ਪ੍ਰਿਥਵੀਰਾਜ’ ਦਾ ਪਹਿਲਾ ਗੀਤ ‘ਹਰੀ ਹਰ’ ਹਾਲ ਹੀ ‘ਚ ਰਿਲੀਜ਼ ਹੋਇਆ ਹੈ, ਗੀਤ ਦੇ ਇਸ ਵੀਡੀਓ ‘ਚ ਇਸ ਮਹਾਨ ਸ਼ਾਸਕ ਦੀ ਮਹਿਮਾ ਗਾਥਾ ਨੂੰ ਦੇਖਿਆ ਜਾ ਸਕਦਾ ਹੈ। ਗੀਤ ਨੂੰ ਆਦਰਸ਼ ਸ਼ਿੰਦੇ ਨੇ ਗਾਇਆ ਹੈ ਜਦਕਿ ਸੰਗੀਤ ਸ਼ੰਕਰ ਅਹਿਸਾਨ ਲੋਏ ਦਾ ਹੈ। ਜਦਕਿ ਗੀਤ ਦੇ ਬੋਲ ਵਰੁਣ ਗਰੋਵਰ ਦੇ ਹਨ। ਇਸ ਗੀਤ ‘ਚ ਆਦਰਸ਼ ਸ਼ਿੰਦੇ ਤੋਂ ਇਲਾਵਾ ਹੋਰ ਵੀ ਕਈ ਗਾਇਕਾਂ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਦੌਰਾਨ ਦਰਸ਼ਕਾਂ ਨੂੰ ਇੱਕ ਸੱਚੇ ਸਮਰਾਟ ਦੀ ਸ਼ਕਤੀ ਅਤੇ ਪ੍ਰਿਥਵੀਰਾਜ ਚੌਹਾਨ ਦਾ ਜਾਦੂ ਦੇਖਣ ਨੂੰ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...

ਮਾਨਸਾ ਮੋਰਚੇ ਨੂੰ ਮਜ਼ਬੂਤ ਕਰਨ ਲਈ ਇਨਸਾਫ ਕਮੇਟੀ ਦਾ ਇੱਕ ਹੋਰ ਵੱਡਾ ਐਲਾਨ !

 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਿਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ...