October 28, 2026, 11:31 pm
----------- Advertisement -----------
HomeNewsEntertainmentਫਿਲਮ 'ਰਾਮ ਸੇਤੂ ' ਦਾ ਪੋਸਟਰ ਸ਼ੇਅਰ ਕਰ ਮੁੜ ਟ੍ਰੋਲਰਸ ਦੇ ਨਿਸ਼ਾਨੇ...

ਫਿਲਮ ‘ਰਾਮ ਸੇਤੂ ‘ ਦਾ ਪੋਸਟਰ ਸ਼ੇਅਰ ਕਰ ਮੁੜ ਟ੍ਰੋਲਰਸ ਦੇ ਨਿਸ਼ਾਨੇ ‘ਤੇ ਆਏ ਅਕਸ਼ੇ ਕੁਮਾਰ

Published on

----------- Advertisement -----------

ਅਕਸ਼ੇ ਕੁਮਾਰ ਦੀ ਆਉਣ ਵਾਲੀ ਫਿਲਮ ਰਾਮ ਸੇਤੂ ਇਸ ਸਾਲ ਦੀਵਾਲੀ ‘ਤੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਅਕਸ਼ੇ ਕੁਮਾਰ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦੇ ਹੋਏ ਇਸ ਗੱਲ ਦਾ ਐਲਾਨ ਕੀਤਾ ਹੈ। ਪੋਸਟਰ ਵਿੱਚ ਸਹਿ-ਕਲਾਕਾਰ ਸੱਤਿਆ ਦੇਵ ਅਤੇ ਜੈਕਲੀਨ ਫਰਨਾਂਡੀਜ਼ ਵੀ ਹਨ। ਅਕਸ਼ੇ ਕੁਮਾਰ ਦੀ ਫਿਲਮ ਦਾ ਪੋਸਟਰ ਇਨ੍ਹੀਂ ਦਿਨੀਂ ਚਰਚਾ ‘ਚ ਹੈ। ਪੋਸਟਰ ‘ਚ ਦੇਖਿਆ ਜਾ ਰਿਹਾ ਹੈ ਕਿ ਅਕਸ਼ੈ ਮਸ਼ਾਲ ਲੈ ਕੇ ਨਜ਼ਰ ਆ ਰਹੇ ਹਨ। ਜੈਕਲੀਨ ਆਪਣੇ ਨਾਲ ਟਾਰਚ ਲੈ ਕੇ ਖੜੀ ਨਜ਼ਰ ਆ ਰਹੀ ਹੈ। ਇਹ ਪੋਸਟਰ ਕੁਝ ਹੀ ਸਮੇਂ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਅਤੇ ਹਰ ਕਿਸੇ ਨੇ ਵੱਖ-ਵੱਖ ਪ੍ਰਤੀਕਿਰਿਆਵਾਂ ਦਿੱਤੀਆਂ।

ਸੋਸ਼ਲ ਮੀਡੀਆ ਯੂਜ਼ਰਸ ਨੂੰ ਪੋਸਟਰ ‘ਚ ਵੱਡੀ ਗਲਤੀ ਨਜ਼ਰ ਆਈ ਹੈ ਅਤੇ ਹੁਣ ਯੂਜ਼ਰਸ ਨੇ ਅਕਸ਼ੈ ਕੁਮਾਰ ਅਤੇ ਫਿਲਮ ਮੇਕਰ ਦੀ ਸੋਸ਼ਲ ਮੀਡੀਆ ‘ਤੇ ਜਮ ਕੇ ਕਲਾਸ ਲਾ ਰਹੇ ਹਨ। ਦਰਅਸਲ, ਅਕਸ਼ੈ ਨੇ ਜੋ ਪੋਸਟਰ ਸ਼ੇਅਰ ਕੀਤਾ ਹੈ ਉਹ ਵੇਖਣ ਵਿੱਚ ਕਾਫੀ ਖੂਬਸੂਰਤ ਲੱਗ ਰਿਹਾ ਹੈ ਪਰ ਯੂਜ਼ਰਸ ਨੂੰ ਇਸ ‘ਚ ਵੱਡੀ ਗਲਤੀ ਨਜ਼ਰ ਆ ਰਹੀ ਹੈ। ਪੋਸਟਰ ‘ਚ ਤੁਸੀਂ ਦੇਖੋਂਗੇ ਕਿ ਅਕਸ਼ੈ ਕੁਮਾਰ ਹੱਥ ‘ਚ ਮਸ਼ਾਲ ਲੈ ਕੇ ਖੜ੍ਹੇ ਨਜ਼ਰ ਆ ਰਹੇ ਹਨ, ਉਥੇ ਹੀ ਦੂਜੇ ਪਾਸੇ ਅਕਸ਼ੈ ਦੇ ਨਾਲ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਚਮਕੀਲੇ ਫਲੈਸ਼ ਨਾਲ ਟਾਰਚ ਫੜੀ ਕੇ ਖੜੀ ਹੈ।

ਇਸ ਪੋਸਟਰ ਨੂੰ ਵੇਖਣ ਮਗਰੋਂਹੁਣ ਯੂਜ਼ਰਸ ਪੁੱਛ ਰਹੇ ਹਨ ਕਿ ਭਾਈ ਜਦੋਂ ਹੀਰੋਇਨ ਕੋਲ ਇੰਨੀ ਤੇਜ਼ ਟਾਰਚ ਹੈ ਤਾਂ ਮਸ਼ਾਲ ਦੀ ਕੀ ਲੋੜ ਹੈ। ਇਸ ਦੇ ਨਾਲ ਹੀ ਯੂਜ਼ਰਸ ਦਾ ਕਹਿਣਾ ਹੈ ਕਿ ਅਕਸ਼ੈ ਨੇ ਫਿਲਮ ਨੈਸ਼ਨਲ ਟ੍ਰੇਜ਼ਰ ਦੇ ‘ਰਾਮ ਸੇਤੂ’ ਦੇ ਪੋਸਟਰ ਨੂੰ ਕਾਪੀ ਕੀਤਾ ਹੈ। ਹੁਣ ਟਰੋਲਸ ਫਿਲਮ ਦੇ ਇਸ ਪੋਸਟਰ ਦੀ ਗਲਤੀ ‘ਤੇ ਤਿੱਖੀ ਟਿੱਪਣੀ ਕਰ ਰਹੇ ਹਨ। ਇਸ ਪੋਸਟ ‘ਤੇ ਇਕ ਯੂਜ਼ਰ ਨੇ ਲਿਖਿਆ, ਜਦੋਂ ਤੁਹਾਡੇ ਘਰ ‘ਚ ਬਿਜਲੀ ਨਹੀਂ ਹੁੰਦੀ ਪਰ ਤੁਹਾਡੇ ਗੁਆਂਢੀਆਂ ਦੀ ਜਗ੍ਹਾ ਰੌਸ਼ਨ ਹੁੰਦੀ ਹੈ। ਇਕ ਹੋਰ ਨੇ ਲਿਖਿਆ- ਕੀ ਟਾਰਚ ਸਿਰਫ ਦਿਖਾਵੇ ਲਈ ਹੈ। ਇਸ ਦੇ ਨਾਲ ਹੀ ਇਕ ਹੋਰ ਯੂਜ਼ਰ ਨੇ ਲਿਖਿਆ- ਇਹ ਬਾਲੀਵੁੱਡ ਫਿਲਮਾਂ ਅਤੇ ਸਾਊਥ ਫਿਲਮਾਂ ਵਿਚ ਫਰਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...