August 23, 2026, 10:56 am
----------- Advertisement -----------
HomeNewsEntertainmentਆਲਿਆ ਭੱਟ ਨੇ ‘ਗੰਗੂਬਾਈ ਕਾਠੀਆਵਾੜੀ’ ਦੇ ਦੂਜੇ ਗੀਤ 'ਜਬ ਸਈਆਂ ' ਦਾ...

ਆਲਿਆ ਭੱਟ ਨੇ ‘ਗੰਗੂਬਾਈ ਕਾਠੀਆਵਾੜੀ’ ਦੇ ਦੂਜੇ ਗੀਤ ‘ਜਬ ਸਈਆਂ ‘ ਦਾ ਟੀਜ਼ਰ ਕੀਤਾ ਸ਼ੇਅਰ

Published on

----------- Advertisement -----------

ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਗੰਗੂਬਾਈ ਕਾਠੀਆਵਾੜੀ’ ਦਾ ਪ੍ਰਸ਼ੰਸਕ ਲੰਬੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਹਨ ਅਤੇ ਹਾਲ ਹੀ ਵਿੱਚ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ। ‘ਗੰਗੂਬਾਈ ਕਾਠੀਆਵਾੜੀ’ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਕਾਫੀ ਉਤਸ਼ਾਹ ਹੈ ਅਤੇ ਹੁਣ ਜਦੋਂ ਇਸ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ ਤਾਂ ਇਸ ਨੂੰ ਕਾਫੀ ਪਿਆਰ ਵੀ ਮਿਲ ਰਿਹਾ ਹੈ।ਟ੍ਰੇਲਰ ਤੋਂ ਬਾਅਦ ਹੁਣ ਇਸ ਫ਼ਿਲਮ ਦਾ ਦੂਜਾ ਗੀਤ ਜਬ ਸਈਆਂ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ।

ਦਰਸ਼ਕ ਇਸ ਗੀਤ ਦੇ ਟੀਜ਼ਰ ਨੂੰ ਬਹੁਤ ਪਸੰਦ ਕਰ ਰਹੇ ਹਨ। ਇਸ ਗੀਤ ਦੇ ਮਹਿਜ਼ 17 ਸੈਕਿੰਡ ਦੇ ਟੀਜ਼ਰ ਵਿੱਚ ਆਲੀਆ ਦੇ ਪੋਸਟਰ ਲੁੱਕ ਨੇ ਦਰਸ਼ਕਾਂ ਦੀ ਬੇਚੈਨੀ ਵਧਾ ਦਿੱਤੀ ਹੈ। ਇਹ ਗੀਤ ਅੱਜ ਰਿਲੀਜ਼ ਹੋਵੇਗਾ। ਆਲਿਆ ਭੱਟ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫ਼ਿਲਮ ਗੰਗੂਬਾਈ ਕਾਠੀਆਵਾੜੀ ਦੇ ਦੂਜੇ ਗੀਤ ਜਬ ਸਈਆਂ ਦਾ ਟੀਜ਼ਰ ਸ਼ੇਅਰ ਕੀਤਾ ਹੈ। ਆਲੀਆ ਨੇ ਪੋਸਟ ਦੇ ਕੈਪਸ਼ਨ ‘ਚ ਦੱਸਿਆ ਹੈ ਕਿ ਇਹ ਗੀਤ ਮੰਗਲਵਾਰ (15 ਫਰਵਰੀ) ਨੂੰ ਰਿਲੀਜ਼ ਹੋਵੇਗਾ।ਇਸ ਦੇ ਨਾਲ ਹੀ ਫ਼ਿਲਮ ਦੀ ਰਿਲੀਜ਼ ਡੇਟ ਵੀ ਦੱਸੀ ਗਈ ਹੈ।

ਇਸ ਤੋਂ ਪਹਿਲਾਂ 4 ਫਰਵਰੀ ਨੂੰ ਸੰਜੇ ਲੀਲਾ ਭੰਸਾਲੀ ਨਿਰਦੇਸ਼ਿਤ ਫਿਲਮ ਗੰਗੂਬਾਈ ਕਾਠੀਆਵਾੜੀ ਦਾ ਟ੍ਰੇਲਰ ਰਿਲੀਜ਼ ਹੋਇਆ ਸੀ। ਟ੍ਰੇਲਰ ਰਿਲੀਜ਼ ਹੁੰਦੇ ਹੀ ਇਹ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਣ ਲੱਗਾ। ਟ੍ਰੇਲਰ ‘ਚ ਆਲਿਆ ਭੱਟ ਬਹੁਤ ਹੀ ਦਮਦਾਰ ਅਦਾਕਾਰੀ ਕਰਦੇ ਹੋਏ ਨਜ਼ਰ ਆਈ। ਇਸ ਵਿੱਚ ਆਲਿਆ ਦੇ ਨਾਲ-ਨਾਲ ਅਜੇ ਦੇਵਗਨ ਵੀ ਨਜ਼ਰ ਆਉਣਗੇ।ਸੰਜੇ ਲੀਲਾ ਭੰਸਾਲੀ ਦੇ ਨਿਰਦੇਸ਼ਨ ‘ਚ ਬਣੀ ਨਾਰੀ ਸ਼ਕਤੀ ‘ਤੇ ਅਧਾਰਿਤ ਇਹ ਫ਼ਿਲਮ 25 ਫਰਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...

ਪੰਜੋਖਰਾ ਸਾਹਿਬ ਵਿਵਾਦ ‘ਚ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨ ਜੇਲ੍ਹ ਤੋਂ ਆਏ ਬਾਹਰ, ਮਿਲੀ ਜ਼ਮਾਨਤ

ਅੰਬਾਲਾ ਵਿੱਚ ਪੰਜੋਖਰਾ ਸਾਹਿਬ ਵਿਵਾਦ ਤੋਂ ਬਾਅਦ ਜੇਲ੍ਹ ਵਿੱਚ ਬੰਦ ਦੋ ਸਿੱਖ ਨੌਜਵਾਨਾਂ ਨੂੰ...

Canada ਦੇ ਗੁਰੂ ਘਰ ‘ਚ ਅਰਦਾਸ ਵੇਲੇ ਹੋਇਆ ਹਮਲਾ! ਹਮਲਾਵਰ ਨੇ 2 ਲੋਕਾਂ ਨੂੰ ਕੀਤਾ ਜਖ਼ਮੀ

ਕੈਨੇਡਾ ਦੇ ਅਲਬਰਟਾ ਦੇ ਐਡਮਿੰਟਨ ਵਿੱਚ ਨਾਨਕਸਰ ਗੁਰਦੁਆਰੇ ਵਿੱਚ ਵਿਆਹ ਸਮਾਰੋਹ ਤੋਂ ਪਹਿਲਾਂ ਅਰਦਾਸ...