September 6, 2026, 1:25 pm
----------- Advertisement -----------
HomeNewsEntertainmentਫੈਨਜ਼ ਦਾ ਇੰਤਜ਼ਾਰ ਹੋਵੇਗਾ ਖ਼ਤਮ! ਇਸ ਦਿਨ ਆਲੀਆ ਭੱਟ ਤੇ ਰਣਬੀਰ ਕਪੂਰ...

ਫੈਨਜ਼ ਦਾ ਇੰਤਜ਼ਾਰ ਹੋਵੇਗਾ ਖ਼ਤਮ! ਇਸ ਦਿਨ ਆਲੀਆ ਭੱਟ ਤੇ ਰਣਬੀਰ ਕਪੂਰ ਦਿਖਾਉਣਗੇ ਬੇਟੀ ਰਾਹਾ ਦਾ ਚਿਹਰਾ

Published on

----------- Advertisement -----------

ਆਲੀਆ ਭੱਟ ਅਤੇ ਰਣਬੀਰ ਕਪੂਰ ਹਾਲ ਹੀ ਵਿੱਚ ਇੱਕ ਬੱਚੀ ਦੇ ਮਾਤਾ-ਪਿਤਾ ਬਣੇ ਹਨ। ਦੋਵੇਂ ਆਪਣੀ ਜ਼ਿੰਦਗੀ ਦੇ ਖਾਸ ਪਲ ਦਾ ਆਨੰਦ ਲੈ ਰਹੇ ਹਨ। ਦੂਜੇ ਪਾਸੇ ਸੋਸ਼ਲ ਮੀਡੀਆ ‘ਤੇ ਯੂਜ਼ਰਸ ਜੋੜੇ ਤੋਂ ਬੱਚੀ ਦੀ ਫੋਟੋ ਦੀ ਮੰਗ ਕਰਦੇ ਰਹਿੰਦੇ ਹਨ। ਹੁਣ ਇਸ ਬਾਰੇ ਇੱਕ ਵੱਡਾ ਅਪਡੇਟ ਆਇਆ ਹੈ। ਜਲਦ ਹੀ ਆਲੀਆ ਅਤੇ ਰਣਬੀਰ ਪ੍ਰਸ਼ੰਸਕਾਂ ਦੀ ਇਸ ਉਡੀਕ ਨੂੰ ਖਤਮ ਕਰਨ ਜਾ ਰਹੇ ਹਨ। ਮੀਡੀਆ ‘ਚ ਖਬਰ ਹੈ ਕਿ ਉਹ ਜਲਦ ਹੀ ਆਪਣੀ ਬੇਟੀ ਰਾਹਾ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਦਿਖਾਉਣਗੇ। ਮੀਡੀਆ ਰਿਪੋਰਟਸ ਮੁਤਾਬਕ ਆਲੀਆ ਭੱਟ ਅਤੇ ਰਣਬੀਰ ਕਪੂਰ ਜਲਦ ਹੀ ਛੁੱਟੀਆਂ ਮਨਾਉਣ ਜਾ ਰਹੇ ਹਨ। ਜੋੜੇ ਦਾ ਮੰਨਣਾ ਹੈ ਕਿ ਜਦੋਂ ਤੱਕ ਰਾਹਾ ਛੇ ਮਹੀਨੇ ਦੀ ਨਹੀਂ ਹੋ ਜਾਂਦੀ ਉਦੋਂ ਤੱਕ ਉਨ੍ਹਾਂ ਦੀ ਬੇਟੀ ਦੀ ਤਸਵੀਰ ਨਹੀਂ ਲੈਣੀ ਚਾਹੀਦੀ। ਹਾਲਾਂਕਿ ਇਸ ਤੋਂ ਬਾਅਦ ਆਲੀਆ ਖੁਦ ਆਪਣੀ ਬੇਟੀ ਰਾਹਾ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨਾ ਸ਼ੁਰੂ ਕਰ ਦੇਵੇਗੀ ਕਿਉਂਕਿ ਉਸ ਨੂੰ ਪਤਾ ਹੈ ਕਿ ਉਸ ਦੇ ਪ੍ਰਸ਼ੰਸਕ ਬੱਚੀ ਦੀ ਫੋਟੋ ਨੂੰ ਦੇਖਣ ਲਈ ਬੇਤਾਬ ਹਨ।

ਪਹਿਲਾਂ ਲੋਕਾਂ ਦਾ ਮੰਨਣਾ ਸੀ ਕਿ ਆਲੀਆ ਅਤੇ ਰਣਬੀਰ ਵੀ ਆਪਣੀ ਬੇਟੀ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਨਹੀਂ ਕਰਨਗੇ, ਕਿਉਂਕਿ ਬਾਲੀਵੁੱਡ ‘ਚ ਕਈ ਅਜਿਹੇ ਸੈਲੇਬਸ ਹਨ ਜੋ ਆਪਣੇ ਬੱਚਿਆਂ ਦੀ ਤਸਵੀਰ ਸ਼ੇਅਰ ਨਹੀਂ ਕਰਨਾ ਚਾਹੁੰਦੇ ਹਨ। ਇਨ੍ਹਾਂ ‘ਚ ਅਭਿਨੇਤਰੀ ਅਨੁਸ਼ਕਾ ਸ਼ਰਮਾ ਅਤੇ ਨੇਹਾ ਧੂਪੀਆ ਸ਼ਾਮਲ ਹਨ। ਹੁਣ ਆਲੀਆ ਅਤੇ ਰਣਬੀਰ ਨੇ ਇਨ੍ਹਾਂ ਖਬਰਾਂ ਨੂੰ ਗਲਤ ਸਾਬਤ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਲੀਆ ਭੱਟ ਇਸ ਮਾਮਲੇ ‘ਚ ਆਪਣੀ ਨਣਦ ਅਤੇ ਬਾਲੀਵੁੱਡ ਦੀ ਹੌਟ ਅਦਾਕਾਰਾ ਕਰੀਨਾ ਕਪੂਰ ਨੂੰ ਫਾਲੋ ਕਰੇਗੀ। ਉਸ ਦਾ ਕਹਿਣਾ ਹੈ ਕਿ ਜਦੋਂ ਉਹ ਆਪਣੀ ਧੀ ਨਾਲ ਬਾਹਰ ਜਾਂਦੀ ਹੈ ਤਾਂ ਉਹ ਭਾਵੇਂ ਕਿੰਨੀ ਵੀ ਕੋਸ਼ਿਸ਼ ਕਰੇ ਪਰ ਰਾਹਾ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਆਵੇਗੀ। ਜਦੋਂ ਆਲੀਆ ਭੱਟ ਨੇ ਬੇਟੀ ਦੇ ਨਾਂ ਦਾ ਐਲਾਨ ਕੀਤਾ ਸੀ, ਉਸ ਸਮੇਂ ਵੀ ਉਨ੍ਹਾਂ ਨੇ ਰਾਹਾ ਦੀ ਫੋਟੋ ਨੂੰ ਬਲਰ ਕਰ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...