July 25, 2026, 11:05 pm
----------- Advertisement -----------
HomeNewsEntertainmentਸ਼ਿਮਰੀ ਗਾਊਨ 'ਚ ਆਲੀਆ ਭੱਟ ਨੇ ਫਲਾਂਟ ਕੀਤਾ ਬੇਬੀ ਬੰਪ, ਫੈਨਜ਼ ਨੂੰ...

ਸ਼ਿਮਰੀ ਗਾਊਨ ‘ਚ ਆਲੀਆ ਭੱਟ ਨੇ ਫਲਾਂਟ ਕੀਤਾ ਬੇਬੀ ਬੰਪ, ਫੈਨਜ਼ ਨੂੰ ਬੇਹੱਦ ਪਸੰਦ ਆ ਰਹੀਆਂ ਤਸਵੀਰਾਂ

Published on

----------- Advertisement -----------

ਆਲੀਆ ਭੱਟ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਲਗਾਤਾਰ ਚਰਚਾ ‘ਚ ਹੈ। ਇਸ ਤੋਂ ਇਲਾਵਾ ਉਹ ਆਪਣੇ ਕਈ ਪ੍ਰੋਜੈਕਟਾਂ ‘ਤੇ ਵੀ ਫੋਕਸ ਕਰ ਰਹੀ ਹੈ। ਹਾਲ ਹੀ ‘ਚ ਆਲੀਆ ਨੇ ਸਿੰਗਾਪੁਰ ‘ਚ ਟਾਈਮ 100 ਈਵੈਂਟ ‘ਚ ਸ਼ਿਰਕਤ ਕੀਤੀ। ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ‘ਚ ਉਹ ਬਾਲਾ ‘ਚ ਖੂਬਸੂਰਤ ਲੱਗ ਰਹੀ ਹੈ। ਆਲੀਆ ਭੱਟ ਅਤੇ ਰਣਬੀਰ ਕਪੂਰ ਆਪਣੇ ਪਹਿਲੇ ਬੱਚੇ ਦੇ ਮਾਤਾ-ਪਿਤਾ ਬਣਨ ਵਾਲੇ ਹਨ। ਤਾਜ਼ਾ ਤਸਵੀਰਾਂ ਵਿੱਚ, ਆਲੀਆ ਭੱਟ ਨੂੰ ਇੱਕ ਚਮਕਦਾਰ ਗਾਊਨ ਵਿੱਚ ਐਵਾਰਡ ਫੰਕਸ਼ਨ ਵਿੱਚ ਬੇਬੀ ਬੰਪ ਫਲਾਂਟ ਕਰਦੇ ਦੇਖਿਆ ਗਿਆ। ਆਲੀਆ ਦੇ ਚਿਹਰੇ ‘ਤੇ ਪ੍ਰੈਗਨੈਂਸੀ ਦੀ ਚਮਕ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੀ ਹੈ।

ਸ਼ੇਅਰ ਕੀਤੀਆਂ ਤਸਵੀਰਾਂ ‘ਚ ਆਲੀਆ ਨੂੰ ਹਲਕੇ ਮੇਕਅੱਪ ‘ਚ ਦੇਖਿਆ ਜਾ ਸਕਦਾ ਹੈ। ਅਭਿਨੇਤਰੀ ਨੇ ਖੁੱਲ੍ਹੇ ਵਾਲਾਂ ਨਾਲ ਆਪਣੇ ਹੱਥਾਂ ਵਿੱਚ ਮੈਚਿੰਗ ਬਰੇਸਲੇਟ ਦੇ ਨਾਲ ਆਪਣੀ ਲੁੱਕ ਨੂੰ ਪੂਰਾ ਕੀਤਾ। ਫੈਨਜ਼ ਅਦਾਕਾਰਾ ਵੱਲੋਂ ਸਾਂਝੀਆਂ ਕੀਤੀਆਂ ਤਸਵੀਰਾਂ ਉੱਤੇ ਪਿਆਰ ਲੁੱਟਾ ਰਹੇ ਹਨ। ਆਲੀਆ ਭੱਟ ਨੇ ਨਾ ਸਿਰਫ ਟਾਈਮ ਐਵਾਰਡ ਫੰਕਸ਼ਨ ‘ਚ ਸ਼ਿਰਕਤ ਕੀਤੀ ਸਗੋਂ ਉਸ ਨੂੰ ਸਨਮਾਨਿਤ ਵੀ ਕੀਤਾ ਗਿਆ। ਜਿਸ ਦੀ ਖੁਸ਼ੀ ਆਲੀਆ ਦੇ ਚਿਹਰੇ ‘ਤੇ ਵੱਖਰੇ ਤੌਰ ‘ਤੇ ਦੇਖੀ ਜਾ ਸਕਦੀ ਹੈ। ਉਹ ਆਪਣੇ ਹੱਥ ਵਿੱਚ ਪੁਰਸਕਾਰ ਦੇ ਨਾਲ ਆਪਣੇ ਚਿਹਰੇ ‘ਤੇ ਇੱਕ ਵੱਡੀ ਮੁਸਕਰਾਹਟ ਦੇ ਨਾਲ ਪੋਜ਼ ਦਿੰਦੀ ਦਿਖਾਈ ਦੇ ਰਹੀ ਹੈ। ਪ੍ਰਸ਼ੰਸਕ ਤੇ ਕਲਾਕਾਰ ਵੀ ਕਮੈਂਟ ਕਰਕੇ ਆਲੀਆ ਨੂੰ ਅਵਾਰਡ ਦੇ ਲਈ ਮੁਬਾਰਕਾਂ ਦੇ ਰਹੇ ਹਨ। ਜੇ ਗੱਲ ਕਰੀਏ ਆਲੀਆ ਦੇ ਵਰਕ ਫਰੰਟ ਦੀ ਤਾਂ ਏਨੀਂ ਦਿਨੀਂ ਉਹ ਆਪਣੇ ਪਤੀ ਰਣਬੀਰ ਕਪੂਰ ਦੇ ਨਾਲ ਬ੍ਰਹਮਾਸਤਰ ‘ਚ ਨਜ਼ਰ ਆ ਰਹੀ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...