September 23, 2026, 2:57 am
----------- Advertisement -----------
HomeNewsEntertainmentਇੱਕ ਨਹੀਂ ਆਲੀਆ-ਰਣਬੀਰ ਦੇ ਘਰ ਆਉਣਗੇ 2 ਛੋਟੇ ਮਹਿਮਾਨ? ਖਬਰਾਂ ਹੋ ਰਹੀਆਂ...

ਇੱਕ ਨਹੀਂ ਆਲੀਆ-ਰਣਬੀਰ ਦੇ ਘਰ ਆਉਣਗੇ 2 ਛੋਟੇ ਮਹਿਮਾਨ? ਖਬਰਾਂ ਹੋ ਰਹੀਆਂ ਵਾਇਰਲ

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਪ੍ਰੇਮ ਕਹਾਣੀ ਇੰਡਸਟਰੀ ਦੀ ਸਭ ਤੋਂ ਮਸ਼ਹੂਰ ਪ੍ਰੇਮ ਕਹਾਣੀਆਂ ਵਿੱਚ ਗਿਣੀ ਜਾਂਦੀ ਹੈ। ਹਾਲਾਂਕਿ ਦੋਵਾਂ ਨੇ ਗੁਪਤ ਤਰੀਕੇ ਨਾਲ ਵਿਆਹ ਕੀਤਾ ਸੀ ਪਰ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਈਆਂ ਸਨ। ਵਿਆਹ ਦੇ ਮਹਿਜ਼ 3 ਮਹੀਨੇ ਬਾਅਦ ਹੀ ਆਲੀਆ ਭੱਟ ਨੇ ਖੁਦ ਹੀ ਆਪਣੀ ਪ੍ਰੈਗਨੈਂਸੀ ਦੀ ਖਬਰ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਅਤੇ ਹੁਣ ਜੇਕਰ ਖਬਰਾਂ ਦੀ ਮੰਨੀਏ ਤਾਂ ਆਲੀਆ ਭੱਟ ਅਤੇ ਰਣਬੀਰ ਕਪੂਰ ਦੇ ਜੁੜਵਾਂ ਬੱਚੇ ਹੋਣ ਵਾਲੇ ਹਨ। ਆਲੀਆ ਆਲੀਆ ਵੀ ਕੁਝ ਦਿਨ ਪਹਿਲਾਂ ਆਪਣੀ ਹਾਲੀਵੁੱਡ ਫਿਲਮ ਸਟੋਨ ਆਫ ਹਾਰਟ ਦੀ ਸ਼ੂਟਿੰਗ ਖਤਮ ਕਰਕੇ ਵਾਪਸ ਆਈ ਹੈ। ਇਸ ਦੌਰਾਨ ਏਅਰਪੋਰਟ ‘ਤੇ ਆਲੀਆ ਦੇ ਬੇਬੀ ਬੰਪ ਨੂੰ ਦੇਖ ਕੇ ਲੋਕਾਂ ਨੇ ਸਵਾਲ ਪੁੱਛਣੇ ਸ਼ੁਰੂ ਕਰ ਦਿੱਤੇ।

ਵਿਆਹ ਤੋਂ ਮਹਿਜ਼ ਦੋ ਮਹੀਨੇ ਬਾਅਦ ਆਲੀਆ ਦਾ ਵੱਡਾ ਬੇਬੀ ਬੰਪ ਦੇਖ ਕੇ ਹਰ ਕੋਈ ਹੈਰਾਨ ਹੈ । ਇਸੇ ਲਈ ਪ੍ਰਸ਼ੰਸਕ ਵੀ ਅੰਦਾਜ਼ਾ ਲਗਾ ਰਹੇ ਹਨ ਕਿ ਆਲੀਆ ਜੁੜਵਾ ਬੱਚਿਆਂ ਨੂੰ ਜਨਮ ਦੇ ਸਕਦੀ ਹੈ ।ਹਾਲਾਂਕਿ ਇਸ ਬਾਰੇ ਕੋਈ ਵੀ ਅਧਿਕਾਰਤ ਜਾਣਕਾਰੀ ਇਸ ਜੋੜੀ ਦੇ ਵੱਲੋਂ ਸਾਂਝੀ ਨਹੀਂ ਕੀਤੀ ਗਈ ਹੈ ਅਤੇ ਨਾਂ ਹੀ ਪੀਟੀਸੀ ਪੰਜਾਬੀ ਇਸ ਬਾਰੇ ਕੋਈ ਪੁਸ਼ਟੀ ਕਰ ਰਿਹਾ ਹੈ । ਪਰ ਜੋ ਵੀ ਹੋਵੇ ਜਿੱਥੇ ਇਹ ਜੋੜੀ ਮਾਪੇ ਬਣਨ ਨੂੰ ਲੈ ਕੇ ਐਕਸਾਈਟਡ ਹੈ, ਉੱਥੇ ਹੀ ਪ੍ਰਸ਼ੰਸਕ ਵੀ ਬਹੁਤ ਉਤਸ਼ਾਹਿਤ ਹਨ । ਰਣਬੀਰ ਕਪੂਰ ਅਤੇ ਆਲੀਆ ਭੱਟ ਦਾ ਹਾਲ ਹੀ ‘ਚ ਵਿਆਹ ਹੋਇਆ ਹੈ ਅਤੇ ਇਸ ਵਿਆਹ ‘ਚ ਕੁਝ ਖ਼ਾਸ ਮਹਿਮਾਨ ਹੀ ਸ਼ਾਮਿਲ ਹੋਏ ਸਨ । ਇਸ ਤੋਂ ਪਹਿਲਾਂ ਰਣਬੀਰ ਕਪੂਰ ਦੀਪਿਕਾ ਪਾਦੂਕੋਣ ਦੇ ਨਾਲ ਰਿਲੇਸ਼ਨਸ਼ਿਪ ‘ਚ ਸਨ ਅਤੇ ਉਨ੍ਹਾਂ ਦਾ ਨਾਮ ਕੈਟਰੀਨਾ ਕੈਫ ਦੇ ਨਾਲ ਵੀ ਜੁੜਿਆ ਸੀ । ਪਰ ਦੋਹਾਂ ਦੇ ਨਾਲ ਹੀ ਉਨ੍ਹਾਂ ਦਾ ਬ੍ਰੇਕ ਅੱਪ ਹੋ ਗਿਆ । ਦੀਪਿਕਾ ਨੇ ਰਣਵੀਰ ਸਿੰਘ ਨੂੰ ਜਦੋਂਕਿ ਕੈਟਰੀਨਾ ਕੈਫ ਨੇ ਵਿੱਕੀ ਕੌਸ਼ਲ ਨੂੰ ਆਪਣਾ ਹਮਸਫਰ ਚੁਣ ਲਿਆ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...