October 25, 2026, 10:27 pm
----------- Advertisement -----------
HomeNewsEntertainmentਟ੍ਰੋਲਰਸ ਤੇ ਭੜਕੀ ਆਲੀਆ ਭੱਟ,ਮਹਿਲਾਵਾਂ 'ਤੇ ਗ਼ਲਤ ਕਮੈਂਟ ਕਰਨ ਵਾਲਿਆਂ ਨੂੰ ਆਖੀ...

ਟ੍ਰੋਲਰਸ ਤੇ ਭੜਕੀ ਆਲੀਆ ਭੱਟ,ਮਹਿਲਾਵਾਂ ‘ਤੇ ਗ਼ਲਤ ਕਮੈਂਟ ਕਰਨ ਵਾਲਿਆਂ ਨੂੰ ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਆਲੀਆ ਭੱਟ ਇਨ੍ਹੀਂ ਦਿਨੀਂ ਪ੍ਰੈਗਨੈਂਸੀ ‘ਚ ਖੂਬ ਕੰਮ ਕਰ ਰਹੀ ਹੈ। ਆਲੀਆ ਆਪਣੀ ਆਉਣ ਵਾਲੀ ਫਿਲਮ ‘ਡਾਰਲਿੰਗਸ’ ਲਈ ਕਾਫੀ ਮਿਹਨਤ ਕਰ ਰਹੀ ਹੈ। ਉਨ੍ਹਾਂ ਦੀ ਫਿਲਮ ‘ਡਾਰਲਿੰਗਸ’ ਇਸ ਮਹੀਨੇ ਦੀ 5 ਤਰੀਕ ਨੂੰ ਨੈੱਟਫਲਿਕਸ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਰਿਲੀਜ਼ ਤੋਂ ਪਹਿਲਾਂ ਆਲੀਆ ਹਰ ਜਗ੍ਹਾ ਜਾ ਕੇ ਲੋਕਾਂ ਨੂੰ ਆਪਣੀ ਫਿਲਮ ਬਾਰੇ ਦੱਸਣਾ ਚਾਹੁੰਦੀ ਹੈ। ਇਸ ਕਾਰਨ ਅਦਾਕਾਰਾ ਨੇ ਹਾਲ ਹੀ ‘ਚ ਇਕ ਇੰਟਰਵਿਊ ਦਿੱਤਾ ਸੀ ਅਤੇ ਉਸ ਇੰਟਰਵਿਊ ‘ਚ ਉਨ੍ਹਾਂ ਨੇ ਆਪਣੇ ਦਿਲ ਦੀ ਗੱਲ ਕਹੀ ਸੀ। ਹਾਲ ਹੀ ਵਿੱਚ ਫਿਲਮ ਦੀ ਪ੍ਰਮੋਸ਼ਨ ਦੇ ਦੌਰਾਨ ਆਲਿਆ ਭੱਟ ਨੇ ਇਹ ਖੁਲਾਸਾ ਕੀਤਾ ਕਿ ਉਸ ਨੂੰ ਮਹਿਲਾਵਾਂ ਉੱਤੇ ਗ਼ਲਤ ਬਿਆਨ ਤੇ ਕਮੈਂਟਬਾਜ਼ੀ ਕਰਨ ਵਾਲਿਆਂ ਉੱਤੇ ਬਹੁਤ ਗੁੱਸਾ ਆਉਂਦਾ ਹੈ। ਆਲਿਆ ਨੇ ਦੱਸਿਆ ਕਿ ਇੰਡਸਟਰੀ ਦੇ ਵਿੱਚ ਵੀ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਔਰਤਾਂ ਦੇ ਕੱਪੜਿਆਂ ਤੋਂ ਲੈਂ ਕੇ ਉਨ੍ਹਾੰ ਦੇ ਸਰੀਰ, ਇਥੋਂ ਤੱਕ ਕੀ ਰੰਗ ਨੂੰ ਲੈ ਕੇ ਵੀ ਭੇਦਭਾਵ ਕੀਤਾ ਜਾਂਦਾ ਹੈ। ਆਲਿਆ ਨੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕੀਤੀ ਹੈ ਅਤੇ ਦੱਸਿਆ ਹੈ ਕਿ ਉਹ ਕਈ ਵਾਰ ਇਨ੍ਹਾਂ ਟਿੱਪਣੀਆਂ ‘ਤੇ ਧਿਆਨ ਨਹੀਂ ਦਿੰਦੀ। ਆਲਿਆ ਨੇ ਇਹ ਵੀ ਖੁਲਾਸਾ ਕੀਤਾ ਕਿ ਇੰਡਸਟਰੀ ‘ਚ ਵੀ ਅਜਿਹੇ ਬਿਆਨਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਆਲਿਆ ਭੱਟ ਨੇ ਆਪਣੇ ਇੰਟਰਵਿਊ ‘ਚ ਖੁਲਾਸਾ ਕੀਤਾ ਕਿ ਕਿਵੇਂ ਸਮਾਜ ‘ਚ ਔਰਤਾਂ ਨੂੰ ਗ਼ਲਤ ਚੀਜ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇੰਡਸਟਰੀ ‘ਚ ਵੀ ਕਈ ਮੌਕਿਆਂ ‘ਤੇ ਇਤਰਾਜ਼ਯੋਗ ਕਮੈਂਟਸ ਕੀਤੇ ਜਾਂਦੇ ਹਨ।

ਅਭਿਨੇਤਰੀ ਨੇ ਕਿਹਾ ਕਿ ਇਹ ਟਿੱਪਣੀਆਂ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਛੇੜਛਾੜ ਦਾ ਪਹਿਲਾਂ ਅਹਿਸਾਸ ਨਹੀਂ ਹੋਇਆ, ਪਰ ਉਸ ਨੂੰ ਇਸ ਬਾਰੇ ਬਾਅਦ ਵਿੱਚ ਪਤਾ ਲੱਗਾ। ਅਭਿਨੇਤਰੀ ਨੇ ਕਿਹਾ ਕਿ ਜਦੋਂ ਔਰਤਾਂ ਨੂੰ ਉਨ੍ਹਾਂ ਦੀ ਬ੍ਰੇਸ ਲੁਕਾਉਣ ਲਈ ਕਿਹਾ ਜਾਂਦਾ ਹੈ ਤਾਂ ਉਸ ਨੂੰ ਬਹੁਤ ਗੁੱਸਾ ਆਉਂਦਾ ਹੈ। ਆਪਣੇ ਬਾਰੇ ਗੱਲ ਕਰਦੇ ਹੋਏ ਆਲਿਆ ਭੱਟ ਨੇ ਕਿਹਾ ਕਿ ਮੈਨੂੰ ਕਈ ਵਾਰ ਇਤਰਾਜ਼ਯੋਗ ਟਿੱਪਣੀਆਂ ਦਾ ਸਾਹਮਣਾ ਕਰਨਾ ਪਿਆ ਹੈ। ਹਾਲਾਂਕਿ ਮੈਂ ਧਿਆਨ ਨਹੀਂ ਦਿੱਤਾ, ਪਰ ਮੈਂ ਇਸ ਸਭ ਬਾਰੇ ਬਹੁਤ ਸੋਚਦੀ ਹਾਂ ਕਿਉਂਕਿ ਮੈਂ ਇਸ ਮੁੱਦੇ ਤੋਂ ਜਾਣੂ ਹਾਂ। ਜਦੋਂ ਮੈਂ ਇਸ ਬਾਰੇ ਸੋਚਦੀ ਹਾਂ, ਤਾਂ ਮੈਨੂੰ ਇਹ ਅਹਿਸਾਸ ਹੁੰਦਾ ਹੈ ਕਿ ਇਹ ਇੱਕ ਇਤਰਾਜ਼ਯੋਗ ਟਿੱਪਣੀ ਸੀ। ਕਈ ਵਾਰ ਮੇਰੇ ਦੋਸਤ ਵੀ ਮੈਨੂੰ ਕਹਿੰਦੇ ਹਨ ਕਿ ਮੈਂ ਬਹੁਤ ਜ਼ਿਆਦਾ ਅਗ੍ਰੈਸਿਵ ਹੋ ਗਈ ਹਾਂ। ਮੈਂ ਬਹੁਤ ਸੰਵੇਦਨਸ਼ੀਲ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...