ਬਾਲੀਵੁਡ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਆਲੀਆ ਭੱਟ ਸੋਸ਼ਲ ਮੀਡਿਆ ‘ਤੇ ਕਾਫੀ ਐਕਟਿਵ ਰਹਿੰਦੀ ਹੈ,ਅਤੇ ਆਏ ਦਿਨ ਆਪਣੇ ਫੈਨਜ਼ ਲਈ ਨਵੀਆਂ ਤਸਵੀਰਾਂ ਅਤੇ ਵੀਡਿਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿਚ ਅਦਾਕਾਰਾ ਨੇ ਸੋਸ਼ਲ ਮੀਡੀਆ ’ਤੇ ਲਾਲ ਡਰੈੱਸ ’ਚ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਆਲੀਆ ਭੱਟ ਦੀਆਂ ਗਲੈਮਰੈੱਸ ਤਸਵੀਰਾਂ ਨੇ ਸੋਸ਼ਲ ਮੀਡੀਆ ’ਤੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ।ਆਲੀਆ ਭੱਟ ਆਪਣੇ ਸਟਾਈਲ ਤੇ ਫੈਸ਼ਨ ਸੈਂਸ ਕਾਰਨ ਇੰਡਸਟਰੀ ’ਚ ਵੱਖਰੀ ਪਛਾਣ ਬਣਾਈ ਰੱਖਦੀ ਹੈ। ਆਲੀਆ ਅਕਸਰ ਸੋਸ਼ਲ ਮੀਡੀਆ ’ਤੇ ਪ੍ਰਸ਼ੰਸਕਾਂ ਲਈ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।ਆਲੀਆ ਭੱਟ ਦੇ ਇਸ ਅੰਦਾਜ਼ ਦੇ ਲੱਖਾਂ ਦੀਵਾਨੇ ਹਨ।

ਆਲੀਆ ਭੱਟ ਇਨ੍ਹੀਂ ਦਿਨੀਂ ਫ਼ਿਲਮ ‘ਬ੍ਰਹਮਾਸਤਰ’ ਨੂੰ ਲੈ ਕੇ ਕਾਫੀ ਰੁੱਝੀ ਹੋਈ ਹੈ। ਆਲੀਆ ਭੱਟ ਅਕਸਰ ਆਪਣੇ ਰੁਝੇਵੇਂ ਭਰੇ ਸ਼ੈਡਿਊਲ ’ਚੋਂ ਸਮਾਂ ਕੱਢ ਕੇ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਨ ਲਈ ਸੋਸ਼ਲ ਮੀਡੀਆ ’ਤੇ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।ਆਲੀਆ ਦੀਆਂ ਗਲੈਮਰੈੱਸ ਤਸਵੀਰਾਂ ਦੇਖ ਕੇ ਰਣਬੀਰ ਕਪੂਰ ਵੀ ਹੈਰਾਨ ਰਹਿ ਗਏ। ਆਲੀਆ ਭੱਟ ਦੀ ਗੱਲ ਕਰੀਏ ਤਾਂ ਅਭਿਨੇਤਰੀ ਸੰਜੇ ਲੀਲਾ ਭੰਸਾਲੀ ਦੀ ਆਉਣ ਵਾਲੀ ਫਿਲਮ ‘ਗੰਗੂਬਾਈ ਕਾਠੀਆਵਾੜੀ’ ਦੇ ਨਾਲ-ਨਾਲ ਐੱਸ.ਐੱਸ. ਰਾਜਾਮੌਲੀ ਦੀ ‘ਆਰਆਰ’ ਸਮੇਤ ‘ਰੌਕੀ ਅਤੇ ਰਾਣੀ ਦੀ ਪ੍ਰੇਮ ਕਹਾਣੀ’ ‘ਚ ਨਜ਼ਰ ਆਵੇਗੀ।