September 14, 2026, 11:31 am
----------- Advertisement -----------
HomeNewsEntertainmentਆਲੀਆ ਦੀ ਪ੍ਰੈਗਨੈਂਸੀ 'ਤੇ ਸੱਸ ਨੀਤੂ ਕਪੂਰ ਨੇ ਦਿੱਤੀ ਪ੍ਰਤੀਕਿਰਿਆ, ਮਾਂ ਸੋਨੀ...

ਆਲੀਆ ਦੀ ਪ੍ਰੈਗਨੈਂਸੀ ‘ਤੇ ਸੱਸ ਨੀਤੂ ਕਪੂਰ ਨੇ ਦਿੱਤੀ ਪ੍ਰਤੀਕਿਰਿਆ, ਮਾਂ ਸੋਨੀ ਰਾਜ਼ਦਾਨ ਨੇ ਵੀ ਜਤਾਈ ਖੁਸ਼ੀ

Published on

----------- Advertisement -----------

ਬਾਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਪੋਸਟ ਸ਼ੇਅਰ ਕਰ ਦੱਸਿਆ ਕਿ ਉਹ ਜਲਦ ਹੀ ਮਾਂ ਬਣਨ ਜਾ ਰਹੀ ਹੈ। ਇਹ ਖਬਰ ਸਾਹਮਣੇ ਆਉਂਦੇ ਹੀ ਕਪੂਰ ਅਤੇ ਭੱਟ ਪਰਿਵਾਰ ‘ਚ ਜਸ਼ਨ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਆਲੀਆ ਦੀ ਮਾਂ ਸੋਨੀ ਰਾਜ਼ਦਾਨ, ਰਣਬੀਰ ਦੀ ਭੈਣ ਰਿਧੀਮਾ ਕਪੂਰ ਅਤੇ ਕਰਨ ਜੌਹਰ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਇੰਸਟਾਗ੍ਰਾਮ ‘ਤੇ ਖਾਸ ਪੋਸਟ ਸ਼ੇਅਰ ਕਰਕੇ ਜੋੜੀ ਨੂੰ ਵਧਾਈ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਕਰਨ ਜੌਹਰ ਆਲੀਆ ਨੂੰ ਆਪਣੀ ਬੇਟੀ ਮੰਨਦੇ ਹਨ ਅਤੇ ਉਨ੍ਹਾਂ ਦੇ ਮਾਂ ਬਣਨ ਦੀ ਖਬਰ ‘ਤੇ ਉਹ ਕਾਫੀ ਭਾਵੁਕ ਹੋ ਗਏ ਹਨ। ਇਸ ਦੇ ਨਾਲ ਹੀ ਦਾਦੀ ਨੀਤੂ ਕਪੂਰ ਵੀ ਇਹ ਖਬਰ ਸੁਣ ਕੇ ਕਾਫੀ ਖੁਸ਼ ਨਜ਼ਰ ਆ ਰਹੀ ਹੈ। ਆਲੀਆ ਦੇ ਪੋਸਟ ਸ਼ੇਅਰ ਕਰਨ ਤੋਂ ਬਾਅਦ ਜਦੋਂ ਪਾਪਰਾਜ਼ੀ ਨੇ ਨੀਤੂ ਕਪੂਰ ਨੂੰ ਵਧਾਈ ਦਿੱਤੀ ਤਾਂ ਅਭਿਨੇਤਰੀ ਹੈਰਾਨ ਰਹਿ ਗਈ।

ਉਸ ਨੇ ਪੁੱਛਿਆ ਕਿ ਕਿਹੜੀਆਂ ਵਧਾਈਆਂ। ਜਦੋਂ ਪਾਪਰਾਜ਼ੀ ਨੇ ਦਾਦੀ ਬਣਨ ਦੀ ਵਧਾਈ ਦਿੱਤੀ ਤਾਂ ਨੀਤੂ ਜੀ ਨੇ ਕਿਹਾ, ‘ਜੁਗ ਜੁਗ ਜੀਓ’। ਇਸ ‘ਤੇ ਮਜ਼ਾਕੀਆ ਪ੍ਰਤੀਕਿਰਿਆ ਦਿੰਦੇ ਹੋਏ ਨੀਤੂ ਨੇ ਕਿਹਾ- ਹੁਣ ‘ਜੱਗ ਜੁਗ ਜੀਓ’ ਨਹੀਂ, ਹੁਣ ‘ਸ਼ਮਸ਼ੇਰਾ’। ਇਸ ਤੋਂ ਬਾਅਦ ਨੀਤੂ ਕਪੂਰ ਨੇ ਧੀਮੀ ਆਵਾਜ਼ ‘ਚ ਕਿਹਾ, ‘ਸਾਰੀ ਦੁਨੀਆ ਨੂੰ ਕਿਵੇਂ ਪਤਾ ਲੱਗ ਗਿਆ ਕਿ ਮੈਂ ਦਾਦੀ ਬਣਨ ਜਾ ਰਹੀ ਹਾਂ।’ ਇਸ ਦੇ ਜਵਾਬ ‘ਚ ਜਦੋਂ ਪਾਪਰਾਜ਼ੀ ਨੇ ਕਿਹਾ ਕਿ ਆਲੀਆ ਨੇ ਸਵੇਰੇ ਹੀ ਆਪਣੇ ਇੰਸਟਾ ਪੋਸਟ ‘ਤੇ ਇਸ ਗੱਲ ਦਾ ਐਲਾਨ ਕੀਤਾ ਹੈ ਤਾਂ ਨੀਤੂ ਹੈਰਾਨ ਰਹਿ ਗਈ। ਆਲੀਆ ਭੱਟ ਦੀ ਮਾਂ ਸੋਨੀ ਰਾਜ਼ਦਾਨ ਨੇ ਵੀ ਨਾਨੀ ਬਣਨ ਦੀ ਖਬਰ ‘ਤੇ ਪ੍ਰਤੀਕਿਰਿਆ ਦਿੱਤੀ ਹੈ।

ਅਭਿਨੇਤਰੀ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਦੇ ਹੋਏ ਲਿਖਿਆ, ‘ਸਾਨੂੰ ਆਪਣੀ ਜ਼ਰੂਰਤ ਤੋਂ ਵੱਧ ਮਿਲਿਆ’। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਲਿਖਿਆ, ‘ਬੈਸਟ ਨਿਊਜ਼’। ਇਸ ਦੇ ਨਾਲ ਹੀ ਰਣਬੀਰ ਦੀ ਭੈਣ ਰਿਧੀਮਾ ਸਾਹਨੀ ਕਪੂਰ ਨੇ ਵੀ ਇੰਸਟਾ ਸਟੋਰੀ ‘ਤੇ ਪੋਸਟ ਸ਼ੇਅਰ ਕੀਤੀ ਅਤੇ ਲਿਖਿਆ, ‘ਮੇਰੇ ਬੇਬੀ ਨੂੰ ਬੇਬੀ ਹੋਣ ਵਾਲਾ ਹੈ , ਤੁਹਾਨੂੰ ਦੋਵਾਂ ਨੂੰ ਬਹੁਤ ਸਾਰਾ ਪਿਆਰ।’ ਇਸ ਤੋਂ ਇਲਾਵਾ ਮਹੇਸ਼ ਭੱਟ ਨੇ ਮੀਡੀਆ ਨਾਲ ਗੱਲ ਕੀਤੀ ਅਤੇ ਕਿਹਾ, “ਆਹ, ਮੇਰੇ ਬੱਚੇ ਦੇ ਬੱਚੇ ਹੋਣ ਜਾ ਰਹੇ ਹਨ! ਮੈਂ ਰਣਬੀਰ ਅਤੇ ਆਲਿਆ ਲਈ ਬਹੁਤ ਖੁਸ਼ ਹਾਂ। ਸਾਡਾ ‘ਪਰਿਵਾਰ’ ਵਧੇ ਅਤੇ ਹੁਣ ਮੈਨੂੰ ਆਪਣੀ ਜ਼ਿੰਦਗੀ ਦੀ ਸਭ ਤੋਂ ਮਹੱਤਵਪੂਰਨ ਭੂਮਿਕਾ ਲਈ ਤਿਆਰੀ ਕਰਨੀ ਪਵੇਗੀ, ਉਹ ਹੈ ਨਾਨਾ ਦੀ ਭੂਮਿਕਾ। ਇਹ ਸ਼ਾਨਦਾਰ ਡੈਬਿਊ ਹੋਣ ਵਾਲਾ ਹੈ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...