September 5, 2026, 10:43 pm
----------- Advertisement -----------
HomeNewsEntertainmentਵਿਆਹ ਤੋਂ ਬਾਅਦ ਲਾਲ ਜੋੜਾ ਪਹਿਨ ਆਲੀਆ ਭੱਟ ਨੇ ਰਣਬੀਰ ਨਾਲ ਕੀਤਾ...

ਵਿਆਹ ਤੋਂ ਬਾਅਦ ਲਾਲ ਜੋੜਾ ਪਹਿਨ ਆਲੀਆ ਭੱਟ ਨੇ ਰਣਬੀਰ ਨਾਲ ਕੀਤਾ ‘chaiyya-chaiyya’ ਗੀਤ ‘ਤੇ ਕੀਤਾ ਡਾਂਸ

Published on

----------- Advertisement -----------

ਬਾਲੀਵੁੱਡ ਦੀ ਜੋੜੀ ਆਲੀਆ ਭੱਟ ਅਤੇ ਰਣਬੀਰ ਕਪੂਰ ਸੱਤ ਜਨਮਾਂ ਦੇ ਬੰਧਨ ਵਿੱਚ ਬੱਝ ਗਏ ਹਨ। ਸਾਰੀਆਂ ਅਫਵਾਹਾਂ ਨੂੰ ਖਤਮ ਕਰਦੇ ਹੋਏ, ਦੋਵਾਂ ਨੇ ਆਖਰਕਾਰ 14 ਅਪ੍ਰੈਲ ਨੂੰ ‘ਵਾਸਤੂ ਅਪਾਰਟਮੈਂਟ’ ਵਿੱਚ ਵਿਆਹ ਕਰਵਾ ਲਿਆ। ਹੁਣ ਵਿਆਹ ਤੋਂ ਬਾਅਦ ਰਣਬੀਰ ਕਪੂਰ ਅਤੇ ਆਲੀਆ ਭੱਟ ਦਾ ਡਾਂਸ ਵੀਡੀਓ ਸਾਹਮਣੇ ਆਇਆ ਹੈ। ਦੋਵਾਂ ਨੇ ਸ਼ਾਨਦਾਰ ਡਾਂਸ ਪ੍ਰਦਰਸ਼ਨ ਕੀਤਾ। ਦੋਵਾਂ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ। ਦੱਸ ਦਈਏ ਬੀ-ਟਾਊਨ ਦੇ ਇਨ੍ਹਾਂ ਲਵ-ਬਰਡਸ ਦੇ ਵਿਆਹ ਨੂੰ ਲੈ ਕੇ ਇਨ੍ਹਾਂ ਦੇ ਫੈਨਜ਼ ਬੇਹੱਦ ਉਤਸ਼ਾਹਿਤ ਸਨ ਤੇ ਉਹ ਵਿਆਹ ਦੇ ਜੋੜੇ ਵਿੱਚ ਇਨ੍ਹਾਂ ਦੀ ਇੱਕ ਝਲਕ ਪਾਉਣ ਬੇਤਾਬ ਸਨ।

ਜਿਵੇਂ ਹੀ ਵਿਆਹ ਹੋਇਆ ਉਸ ਮਗਰੋਂ ਰਣਬੀਰ ਤੇ ਆਲਿਆ ਦੀ ਤਸਵੀਰਾਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵਿੱਚ ਇੱਕ ਹੋਰ ਵੀਡੀਓ ਹੈ ਜੋ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰ ਰਹੀ ਹੈ। ਇਸ ਵੀਡੀਓ ਵਿੱਚ ਰਣਬੀਰ ਤੇ ਆਲਿਆ ਵਿਆਹ ਤੋਂ ਬਾਅਦ ਕਪੂਰ ਖਾਨਦਾਨ ਨਾਲ ਪਾਰਟੀ ਕਰਦੇ ਨਜ਼ਰ ਆਏ। ਇਸ ਵੀਡੀਓ ਦੇ ਵਿੱਚ ਤੁਸੀਂ ਦੋਹਾਂ ਖੁਸ਼ੀ ਨਾਲ ਇੱਕਠੇ ਡਾਂਸ ਕਰਦੇ ਹੋਏ ਵੇਖ ਸਕਦੇ ਹੋ। ਦੋਵੇਂ ਇੱਕ ਦੂਜੇ ਨਾਲ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਹ ਜੋੜੀ ਸ਼ਾਹਰੁਖ ਖਾਨ ਦੀ ਫ਼ਿਲਮ ਦੇ ਗੀਤ ‘ਛੱਇਆਂ-ਛੱਇਆਂ’ ਉੱਤੇ ਡਾਂਸ ਕਰਦੇ ਨਜ਼ਰ ਆਏ। ਲੋਕ ਵੱਖ-ਵੱਖ ਤਸਵੀਰਾਂ ਸ਼ੇਅਰ ਕਰਕੇ ਰਣਬੀਰ ਅਤੇ ਆਲਿਆ ਨੂੰ ਵਧਾਈ ਦੇ ਰਹੇ ਹਨ।

ਫਿਲਮ ‘ਬ੍ਰਹਮਾਸਤਰ’ ਤੋਂ ਆਲਿਆ ਅਤੇ ਰਣਬੀਰ ਦੀ ਤਸਵੀਰ ਸ਼ੇਅਰ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ, ”ਮਿਸਟਰ ਐਂਡ ਮਿਸਿਜ਼ ਕਪੂਰ ਨੂੰ ਵਧਾਈਆਂ। ਇਸ ਜੋੜੀ ਦਾ ਵਿਆਹ ਬੇ੍ਹੱਦ ਹੀ ਨਿੱਜੀ ਸਮਾਗਮ ਸੀ, ਇਸ ਵਿੱਚ ਮਹਿਜ਼ ਕਰੀਬੀ ਦੋਸਤ ਅਤੇ ਰਿਸ਼ਤੇਦਾਰ ਸ਼ਾਮਲ ਹੋਏ। ਅਜੇ ਤੱਕ ਇਸ ਜੋੜੀ ਦੇ ਰਿਸੈਪਸ਼ਨ ਦੀ ਤਰੀਕ ਸਾਹਮਣੇ ਨਹੀਂ ਆਈ ਹੈ ਪਰ ਅਜਿਹਾ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਇਹ ਜੋੜੀ 17 ਅਪ੍ਰੈਲ ਨੂੰ ਮੁੰਬਈ ਵਿੱਚ ਆਪਣੇ ਵਿਆਹ ਦੀ ਰਿਸੈਪਸ਼ਨ ਦੇਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...