September 6, 2026, 2:45 am
----------- Advertisement -----------
HomeNewsEntertainmentਅੱਜ ਤੋਂ ਸ਼ੁਰੂ ਹੋਣਗੇ ਰਣਬੀਰ ਅਤੇ ਆਲੀਆ ਦੇ ਪ੍ਰੀ-ਵੈਡਿੰਗ ਫੰਕਸ਼ਨ, ਜਾਣੋ ਕਦੋਂ...

ਅੱਜ ਤੋਂ ਸ਼ੁਰੂ ਹੋਣਗੇ ਰਣਬੀਰ ਅਤੇ ਆਲੀਆ ਦੇ ਪ੍ਰੀ-ਵੈਡਿੰਗ ਫੰਕਸ਼ਨ, ਜਾਣੋ ਕਦੋਂ ਅਤੇ ਕਿਸ ਸਮੇਂ ਹੋਵੇਗਾ ਵਿਆਹ

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੀਆਂ ਰਸਮਾਂ ਹੁਣ ਜਲਦੀ ਹੀ ਸ਼ੁਰੂ ਹੋਣ ਜਾ ਰਹੀਆਂ ਹਨ। ਮੁੰਬਈ ਦੇ ਪਾਲੀ ਹਿਲਜ਼ ਦੇ ਅਪਾਰਟਮੈਂਟ ਕੰਪਲੈਕਸ ‘ਚ ‘ਵਾਸਤੂ’ ‘ਚ ਅੱਜ ਮਹਿੰਦੀ ਦੀ ਰਸਮ ਹੋਣੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅੱਜ ਪਰਿਵਾਰ ਦੀ ਮੌਜੂਦਗੀ ‘ਚ ਭਗਵਾਨ ਗਣੇਸ਼ ਦੀ ਪੂਜਾ ਨਾਲ ਮੰਗਲ ਪ੍ਰੋਗਰਾਮਾਂ ਦੀ ਸ਼ੁਰੂਆਤ ਹੋਵੇਗੀ। ਦੁਪਹਿਰ ਦੇ ਖਾਣੇ ਤੋਂ ਬਾਅਦ ਦੁਪਹਿਰ ਕਰੀਬ 2 ਵਜੇ ਮਹਿੰਦੀ ਦੀ ਰਸਮ ਸ਼ੁਰੂ ਹੋਵੇਗੀ। ਇਸ ਸਮਾਗਮ ਵਿੱਚ ਸਿਰਫ਼ ਕਰੀਬੀ ਪਰਿਵਾਰਕ ਮੈਂਬਰ ਅਤੇ ਦੋਸਤ ਹੀ ਸ਼ਾਮਲ ਹੋਣਗੇ। ਰਣਬੀਰ ਅਤੇ ਆਲੀਆ ਦੇ ਕੁਝ ਖਾਸ ਦੋਸਤਾਂ ਦੇ ਇਵੈਂਟ ‘ਚ ਸ਼ਾਮਲ ਹੋਣ ਦੀ ਉਮੀਦ ਹੈ।

ਗਣੇਸ਼ ਪੂਜਾ ਅਤੇ ਮਹਿੰਦੀ ਫੰਕਸ਼ਨ ਦੇ ਨਾਲ ਖਾਸ ਦੋਸਤਾਂ ਲਈ ਕਾਕਟੇਲ ਪਾਰਟੀ ਦਾ ਵੀ ਆਯੋਜਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਹ ਪ੍ਰੋਗਰਾਮ ਕ੍ਰਿਸ਼ਨ ਰਾਜ ਬੰਗਲੇ ‘ਚ ਹੋਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਕੱਲ੍ਹ ਰਣਬੀਰ ਅਤੇ ਆਲੀਆ ਆਪਣੇ ਫਲੈਟ ਵਾਸਤੂ ਵਿੱਚ ਦੁਪਹਿਰ 3 ਵਜੇ ਦੇ ਕਰੀਬ ਵਿਆਹ ਕਰਨਗੇ। ਵਿਆਹ ‘ਚ ਸਿਰਫ ਕਰੀਬੀ ਲੋਕ ਅਤੇ ਦੋਸਤ ਹੀ ਸ਼ਾਮਲ ਹੋਣਗੇ। ਪਰ ਖਬਰਾਂ ਮੁਤਾਬਕ ਜਿਸ ਜਗ੍ਹਾ ‘ਤੇ ਸਮਾਗਮ ਕਰਵਾਇਆ ਜਾਣਾ ਹੈ, ਉਸ ਨੂੰ ਬਹੁਤ ਹੀ ਖੂਬਸੂਰਤੀ ਨਾਲ ਸਜਾਇਆ ਗਿਆ ਹੈ।

ਲੰਬੇ ਸਮੇਂ ਬਾਅਦ ਇਸ ਜੋੜੀ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਲੋਕ ਹਮੇਸ਼ਾ ਰਣਬੀਰ ਕਪੂਰ ਅਤੇ ਆਲੀਆ ਭੱਟ ਨੂੰ ਵਿਆਹ ਦੇ ਬੰਧਨ ‘ਚ ਬੱਝਦੇ ਦੇਖਣਾ ਚਾਹੁੰਦੇ ਸਨ। ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੀਆਂ ਰਸਮਾਂ 13 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਬਹੁਤ ਘੱਟ ਲੋਕ ਜਾਣਦੇ ਹਨ ਕਿ ਇਸ ਡੇਟ ਦਾ ਨੀਤੂ ਅਤੇ ਰਿਸ਼ੀ ਕਪੂਰ ਨਾਲ ਵੀ ਖਾਸ ਸਬੰਧ ਹੈ। ਰਿਸ਼ੀ ਕਪੂਰ ਅਤੇ ਨੀਤੂ ਕਪੂਰ ਦੀ ਮੰਗਣੀ 43 ਸਾਲ ਪਹਿਲਾਂ ਇਸ ਤਾਰੀਖ ਨੂੰ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...