November 19, 2026, 12:19 pm
----------- Advertisement -----------
HomeNewsEntertainmentਸੁਹਾਨਾ ਖਾਨ ਨੂੰ ਪਸੰਦ ਆਈ ਆਲੀਆ ਦੀ 'ਡਾਰਲਿੰਗਸ', ਹੁਣ ਤੱਕ ਇੰਨੀ ਵਾਰ...

ਸੁਹਾਨਾ ਖਾਨ ਨੂੰ ਪਸੰਦ ਆਈ ਆਲੀਆ ਦੀ ‘ਡਾਰਲਿੰਗਸ’, ਹੁਣ ਤੱਕ ਇੰਨੀ ਵਾਰ ਦੇਖ ਚੁੱਕੀ ਹੈ ਫਿਲਮ

Published on

----------- Advertisement -----------

ਆਲੀਆ ਭੱਟ ਆਪਣੀ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘ਡਾਰਲਿੰਗਸ’ ਕਾਰਨ ਕਾਫੀ ਸੁਰਖੀਆਂ ਬਟੋਰ ਰਹੀ ਹੈ। ਫਿਲਮ ‘ਚ ਉਨ੍ਹਾਂ ਨਾਲ ਸ਼ੈਫਾਲੀ ਸ਼ਾਹ, ਵਿਜੇ ਵਰਮਾ ਅਤੇ ਰੋਸ਼ਨ ਮੈਥਿਊ ਨੇ ਵੀ ਕੰਮ ਕੀਤਾ ਹੈ। ਲੋਕ ਇਸ ਫਿਲਮ ਨੂੰ ਕਾਫੀ ਪਸੰਦ ਕਰ ਰਹੇ ਹਨ। ਆਲੀਆ ਲਈ ‘ਡਾਰਲਿੰਗਸ’ ਬਹੁਤ ਖਾਸ ਹੈ ਕਿਉਂਕਿ ਉਹ ਪਹਿਲੀ ਵਾਰ ਫਿਲਮ ਦਾ ਨਿਰਮਾਣ ਕਰ ਰਹੀ ਹੈ। ਉਨ੍ਹਾਂ ਨੇ ਸ਼ਾਹਰੁਖ ਖਾਨ ਨਾਲ ਮਿਲ ਕੇ ਇਸ ਫਿਲਮ ਦਾ ਨਿਰਮਾਣ ਕੀਤਾ ਹੈ। ਹਾਲ ਹੀ ‘ਚ ਇਕ ਇੰਟਰਵਿਊ ਦੌਰਾਨ ਉਨ੍ਹਾਂ ਨੇ ਇਸ ਫਿਲਮ ਨੂੰ ਲੈ ਕੇ ਕਈ ਵੱਡੇ ਖੁਲਾਸੇ ਕੀਤੇ ਹਨ। ਇਸ ਤੋਂ ਇਲਾਵਾ ਗੱਲਬਾਤ ‘ਚ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕਿਸ ਤਰ੍ਹਾਂ ਸ਼ਾਹਰੁਖ ਖਾਨ ਦੇ ਪਰਿਵਾਰ ਨੂੰ ਇਹ ਫਿਲਮ ਪਸੰਦ ਆਈ ਹੈ।

ਇਸ ਬਾਰੇ ‘ਚ ਇਕ ਮੀਡੀਆ ਹਾਊਸ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਫਿਲਮ ਦੇਖਣ ਤੋਂ ਬਾਅਦ ਸ਼ਾਹਰੁਖ ਨੇ ਉਨ੍ਹਾਂ ਨੂੰ ਖਾਸ ਅੰਦਾਜ਼ ‘ਚ ਵਧਾਈ ਸੰਦੇਸ਼ ਦਿੱਤਾ ਸੀ। ਉਸਨੇ ਅੱਗੇ ਦੱਸਿਆ ਕਿ ਸੁਹਾਨਾ ਨੂੰ ਇਹ ਫਿਲਮ ਬਹੁਤ ਪਸੰਦ ਆਈ ਹੈ ਅਤੇ ਉਸਨੇ ਇਸਨੂੰ ਦੋ ਵਾਰ ਦੇਖਿਆ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ‘ਡਾਰਲਿੰਗਸ’ ਤੋਂ ਇਲਾਵਾ ਆਲੀਆ ਭੱਟ ਹੁਣ ਅਯਾਨ ਮੁਖਰਜੀ ਦੀ ‘ਬ੍ਰਹਮਾਸਤਰ’ ‘ਚ ਆਪਣੇ ਪਤੀ ਰਣਬੀਰ ਕਪੂਰ ਨਾਲ ਨਜ਼ਰ ਆਵੇਗੀ। ਦੋਹਾਂ ਦੀ ਇਹ ਪਹਿਲੀ ਫਿਲਮ ਹੋਵੇਗੀ। ਫਿਲਮ ਵਿੱਚ ਅਮਿਤਾਭ ਬੱਚਨ, ਮੌਨੀ ਰਾਏ ਅਤੇ ਨਾਗਾਰਜੁਨ ਵੀ ਮੁੱਖ ਭੂਮਿਕਾਵਾਂ ਵਿੱਚ ਹਨ। ਇਹ 9 ਸਤੰਬਰ, 2022 ਨੂੰ ਪੰਜ ਭਾਰਤੀ ਭਾਸ਼ਾਵਾਂ ਹਿੰਦੀ, ਤਾਮਿਲ, ਤੇਲਗੂ, ਮਲਿਆਲਮ ਅਤੇ ਕੰਨੜ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...