November 20, 2026, 5:52 am
----------- Advertisement -----------
HomeNewsEntertainmentਬੇਬੀਮੂਨ 'ਤੇ ਆਲੀਆ ਭੱਟ ਨਾਲ ਕੁਝ ਇਸ ਤਰਾਂ ਮਸਤੀ ਕਰ ਰਹੇ ਹਨ...

ਬੇਬੀਮੂਨ ‘ਤੇ ਆਲੀਆ ਭੱਟ ਨਾਲ ਕੁਝ ਇਸ ਤਰਾਂ ਮਸਤੀ ਕਰ ਰਹੇ ਹਨ ਰਣਬੀਰ ਕਪੂਰ,ਦੇਖੋ ਵੀਡੀਓ

Published on

----------- Advertisement -----------

ਆਲੀਆ ਭੱਟ ਆਪਣੇ ਪਤੀ ਰਣਬੀਰ ਕਪੂਰ ਨਾਲ ਇਟਲੀ ‘ਚ ਬੇਬੀਮੂਨ ਦਾ ਆਨੰਦ ਲੈ ਰਹੀ ਹੈ। ਆਲੀਆ ਲਗਾਤਾਰ ਫੈਨਜ਼ ਨੂੰ ਤਸਵੀਰਾਂ ਰਾਹੀਂ ਅਪਡੇਟ ਦੇ ਰਹੀ ਹੈ। ਹੁਣ ਅਦਾਕਾਰਾ ਨੇ ਰਣਬੀਰ ਦਾ ਅਜਿਹਾ ਵੀਡੀਓ ਪੋਸਟ ਕੀਤਾ ਹੈ, ਜਿਸ ‘ਚ ਅਭਿਨੇਤਾ ਬ੍ਰਹਮਾਸਤਰ ਦੇ ਗੀਤ ਦੇਵਾ ਦੇਵਾ ‘ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਅਦਾਕਾਰਾ ਨੇ ਇੱਕ ਖੂਬਸੂਰਤ ਕੈਪਸ਼ਨ ਵੀ ਲਿਖਿਆ ਹੈ। ਆਲੀਆ ਭੱਟ ਅਤੇ ਰਣਬੀਰ ਕਪੂਰ ਆਪਣੇ ਕੰਮ ਤੋਂ ਬ੍ਰੇਕ ਲੈ ਕੇ ਇੱਕ ਦੂਜੇ ਨਾਲ ਕੁਆਲਿਟੀ ਟਾਈਮ ਬਤੀਤ ਕਰ ਰਹੇ ਹਨ। ਆਲੀਆ ਨੇ ਰਣਬੀਰ ਦਾ ਵੀਡੀਓ ਪੋਸਟ ਕਰਕੇ ਲਿਖਿਆ, ‘ਮੇਰੀ ਜ਼ਿੰਦਗੀ ਦੀ ਰੌਸ਼ਨੀ।’ ਵੀਡੀਓ ਵਿੱਚ, ਅਦਾਕਾਰ ਨੀਲੇ ਰੰਗ ਦੀ ਕਮੀਜ਼ ਅਤੇ ਜੀਨਸ ਵਿੱਚ ਡੈਸ਼ਿੰਗ ਨਜ਼ਰ ਆ ਰਿਹਾ ਹੈ। ਉਸ ਨੇ ਚਸ਼ਮਾ ਪਹਿਨਿਆ ਹੋਇਆ ਹੈ ਅਤੇ ਦੇਨਾ ਦੇਵਾ ਗੀਤ ‘ਤੇ ਪੂਰੀ ਤਰ੍ਹਾਂ ਝੂਲਦਾ ਨਜ਼ਰ ਆ ਰਿਹਾ ਹੈ।

ਵੀਡੀਓ ਵਿੱਚ ਹਰੇ ਦਰੱਖਤ ਅਤੇ ਨੀਲਾ ਅਸਮਾਨ ਦਿਖਾਈ ਦੇ ਰਿਹਾ ਹੈ। ਵੀਡੀਓ ਸ਼ੇਅਰ ਹੁੰਦੇ ਹੀ ਯੂਜ਼ਰਸ ਨੇ ਆਲੀਆ ਭੱਟ ਦੀ ਪੋਸਟ ‘ਤੇ ਕੁਮੈਂਟ ਕਰਨਾ ਸ਼ੁਰੂ ਕਰ ਦਿੱਤਾ। ਰਣਬੀਰ ਕਪੂਰ ਦੀ ਭੈਣ ਰਿਧੀਮਾ ਕਪੂਰ ਸਾਹਨੀ ਨੇ ਟਿੱਪਣੀ ਵਿੱਚ ਦਿਲ ਦਾ ਇਮੋਜੀ ਬਣਾਇਆ ਹੈ। ਇਕ ਇੰਸਟਾ ਯੂਜ਼ਰ ਨੇ ਲਿਖਿਆ, ਰੱਬ ਤੁਹਾਨੂੰ ਦੋਹਾਂ ਨੂੰ ਬਹੁਤ ਸਾਰੀਆਂ ਖੁਸ਼ੀਆਂ ਅਤੇ ਪਿਆਰ ਦੇਵੇ। ਇਕ ਹੋਰ ਯੂਜ਼ਰ ਨੇ ਲਿਖਿਆ, ਹੈਲੋ। ਇਕ ਹੋਰ ਯੂਜ਼ਰ ਨੇ ਲਿਖਿਆ, ਬਹੁਤ ਪਿਆਰਾ। ਰਣਬੀਰ ਕਪੂਰ ਅਤੇ ਆਲੀਆ ਭੱਟ ਪਹਿਲੀ ਵਾਰ ਫਿਲਮ ‘ਬ੍ਰਹਮਾਸਤਰ’ ਵਿੱਚ ਇਕੱਠੇ ਨਜ਼ਰ ਆਉਣਗੇ। ਫਿਲਮ ‘ਚ ਰਣਬੀਰ ਸ਼ਿਵ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ ਅਤੇ ਆਲੀਆ ਈਸ਼ਾ ਦੇ ਕਿਰਦਾਰ ‘ਚ ਨਜ਼ਰ ਆਵੇਗੀ। ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ਵਿੱਚ ਕੰਮ ਕਰਦੇ ਹੋਏ ਹੀ ਉਨ੍ਹਾਂ ਨੂੰ ਪਿਆਰ ਹੋ ਗਿਆ ਸੀ। ਇਹ ਫਿਲਮ 9 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਵਿੱਚ ਅਮਿਤਾਭ ਬੱਚਨ, ਮੌਨੀ ਰਾਏ ਵੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...