September 6, 2026, 6:50 am
----------- Advertisement -----------
HomeNewsEntertainmentਆਲੀਆ-ਰਣਬੀਰ ਇਸ ਦਿਨ ਲੈਣਗੇ ਸੱਤ ਫੇਰੇ, ਅਦਾਕਾਰਾ ਦੇ ਚਾਚਾ ਨੇ ਦਿੱਤੀ ਜਾਣਕਾਰੀ

ਆਲੀਆ-ਰਣਬੀਰ ਇਸ ਦਿਨ ਲੈਣਗੇ ਸੱਤ ਫੇਰੇ, ਅਦਾਕਾਰਾ ਦੇ ਚਾਚਾ ਨੇ ਦਿੱਤੀ ਜਾਣਕਾਰੀ

Published on

----------- Advertisement -----------

ਆਲੀਆ ਭੱਟ ਅਤੇ ਰਣਬੀਰ ਕਪੂਰ ਕੁਝ ਹੀ ਦਿਨਾਂ ਵਿੱਚ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਪੰਜ ਸਾਲ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਦੋਹਾਂ ਨੇ ਵਿਆਹ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਉਨ੍ਹਾਂ ਦੇ ਵਿਆਹ ਦੀ ਤਰੀਕ ਨੂੰ ਲੈ ਕੇ ਅਜੇ ਵੀ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਸ ਦੌਰਾਨ ਆਲੀਆ ਭੱਟ ਦੇ ਚਾਚਾ ਨੇ ਉਨ੍ਹਾਂ ਦੇ ਵਿਆਹ ਦੀ ਅੰਤਿਮ ਤਰੀਕ ਦਾ ਐਲਾਨ ਕਰ ਦਿੱਤਾ ਹੈ। ਪਿਛਲੇ ਕੁਝ ਦਿਨਾਂ ਤੋਂ ਰਣਬੀਰ ਕਪੂਰ ਅਤੇ ਆਲਿਆ ਭੱਟ ਦੇ ਵਿਆਹ ਦੀ ਤਰੀਕ ਨੂੰ ਲੈ ਕੇ ਵੱਖ-ਵੱਖ ਤਰੀਕਾਂ ਦੱਸੀਆਂ ਜਾ ਰਹੀਆਂ ਸਨ ਪਰ ਹੁਣ ਆਲਿਆ ਭੱਟ ਦੇ ਚਾਚਾ ਨੇ ਵਿਆਹ ਦੀ ਸਹੀ ਤਰੀਕ ਦਾ ਖੁਲਾਸਾ ਕਰਦੇ ਹੋਏ ਦੱਸਿਆ ਹੈ ਕਿ ਇਹ ਜੋੜਾ ਇਸ ਮਹੀਨੇ ਯਾਨੀ ਅਪ੍ਰੈਲ ‘ਚ ਸੱਤ ਫੇਰੇ ਲਵੇਗਾ।

ਆਲਿਆ ਭੱਟ ਦੇ ਚਾਚਾ ਨੇ ਵਿਆਹ ਦੀ ਤਰੀਕ ਦੀ ਪੁਸ਼ਟੀ ਕਰ ਦਿੱਤੀ ਹੈ। ਆਲਿਆ ਭੱਟ ਦੇ ਚਾਚਾ ਰੌਬਿਨ ਭੱਟ ਨੇ ਵਿਆਹ ਦੀ ਤਰੀਕ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਆਲਿਆ ਅਤੇ ਰਣਬੀਰ ਦੇ ਵਿਆਹ ਦੇ ਫੰਕਸ਼ਨ 4 ਦਿਨ ਤੱਕ ਚੱਲਣਗੇ। ਦੋਵੇਂ 14 ਅਪ੍ਰੈਲ ਨੂੰ ਸੱਤ ਫੇਰੇ ਲੈਣਗੇ ਅਤੇ 13 ਅਪ੍ਰੈਲ ਨੂੰ ਮਹਿੰਦੀ ਦੀ ਰਸਮ ਹੋਵੇਗੀ। ਰੌਬਿਨ ਭੱਟ (Robin Bhatt) ਨੇ ਵੀ ਪੁਸ਼ਟੀ ਕੀਤੀ ਕਿ ਵਿਆਹ ‘ਆਰ ਹਾਊਸ’ ‘ਚ ਹੋਵੇਗਾ। ਦੱਸ ਦਈਏ ਕਿ ਰੌਬਿਨ ਭੱਟ ਮਸ਼ਹੂਰ ਲੇਖਕ ਹਨ। ਖਬਰਾਂ ਮੁਤਾਬਕ ਰਣਬੀਰ ਕਪੂਰ ਅਤੇ ਆਲਿਆ ਭੱਟ ਦੇ ਵਿਆਹ ‘ਚ ਕਈ ਸਿਤਾਰੇ ਸ਼ਾਮਲ ਹੋ ਸਕਦੇ ਹਨ, ਜਿਨ੍ਹਾਂ ‘ਚ ਕਰਨ ਜੌਹਰ, ਸ਼ਾਹਰੁਖ ਖਾਨ, ਸੰਜੇ ਲੀਲਾ ਭੰਸਾਲੀ, ਅਕਾਂਕਸ਼ਾ ਰੰਜਨ, ਅਨੁਸ਼ਕਾ ਰੰਜਨ, ਰੋਹਿਤ ਧਵਨ, ਵਰੁਣ ਧਵਨ, ਜ਼ੋਇਆ ਅਖਤਰ ਸਮੇਤ ਕਈ ਸੈਲੇਬਸ ਸ਼ਾਮਲ ਹਨ। ਇਸ ਦੇ ਨਾਲ ਹੀ ਇਹ ਵੀ ਦੱਸਿਆ ਗਿਆ ਕਿ ਰਣਬੀਰ ਅਤੇ ਆਲਿਆ ਨੇ ਫੈਸਲਾ ਕੀਤਾ ਹੈ ਕਿ ਉਹ ਵਿਆਹ ਤੋਂ ਬਾਅਦ ਹਨੀਮੂਨ ਲਈ ਦੱਖਣੀ ਅਫਰੀਕਾ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...