June 6, 2026, 5:41 pm
----------- Advertisement -----------
HomeNewsEntertainment300 ਕਰੋੜ ਦੀ ਕਮਾਈ ਕਰਨ ਤੋਂ ਬਾਅਦ ਹੁਣ OTT 'ਤੇ ਰਿਲੀਜ਼ ਹੋਵੇਗੀ...

300 ਕਰੋੜ ਦੀ ਕਮਾਈ ਕਰਨ ਤੋਂ ਬਾਅਦ ਹੁਣ OTT ‘ਤੇ ਰਿਲੀਜ਼ ਹੋਵੇਗੀ ਫ਼ਿਲਮ ਪੁਸ਼ਪਾ

Published on

----------- Advertisement -----------

ਅੱਲੂ ਅਰਜੁਨ ਦੀ ਸਟਾਰਰ ਫਿਲਮ ਪੁਸ਼ਪਾ ਹਰ ਦਿਨ ਕਾਫੀ ਕਮਾਈ ਕਰ ਰਹੀ ਹੈ। ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ‘ਚ ਦੀਵਾਨਗੀ ਦੇਖਣ ਨੂੰ ਮਿਲ ਰਹੀ ਹੈ। ਹੁਣ ਫਿਲਮ ਦੇ ਦਰਸ਼ਕਾਂ ਲਈ ਇੱਕ ਹੋਰ ਖੁਸ਼ਖਬਰੀ ਹੈ, ਫਿਲਮ ਜਲਦੀ ਹੀ OTT ਪਲੇਟਫਾਰਮ ‘ਤੇ ਵੀ ਰਿਲੀਜ਼ ਹੋਣ ਜਾ ਰਹੀ ਹੈ। ਜੀ ਹਾਂ ਇਹ ਫਿਲਮ ਤਾਮਿਲ, ਮਲਿਆਲਮ ਅਤੇ ਕੰਨੜ ਵਿੱਚ ਵੀ ਉਪਲਬਧ ਹੋਵੇਗੀ। ਇਸ ਤਰ੍ਹਾਂ, ਪ੍ਰਸ਼ੰਸਕ ਹੁਣ ਇਸ ਫ਼ਿਲਮ ਨੂੰ OTT ਪਲੇਟਫਾਰਮ ‘ਤੇ ਵੀ ਦੇਖ ਸਕਣਗੇ।ਦੱਸ ਦਈਏ ਕਿ ਹਾਲ ਹੀ ਵਿੱਚ ਰਿਲੀਜ਼ ਹੋਈ ਇਹ ਫ਼ਿਲਮ ਹੁਣ ਤੱਕ 60 ਕਰੋੜ ਰੁਪਏ ਦੀ ਕਮਾਈ ਕਰ ਚੁੱਕੀ ਹੈ।

https://www.instagram.com/p/CYVqDErPWta/

ਅੱਲੂ ਅਰਜੁਨ ਦੇ ਫੈਨਜ਼ ਦੇ ਲਈ ਇਸ ਫ਼ਿਲਮ ਦਾ OTT ਪਲੇਟਫਾਰਮ ‘ਤੇ ਰਿਲੀਜ਼ ਹੋਣਾ ਕਿਸੇ ਸਰਪ੍ਰਾਈਜ਼ ਤੋਂ ਘੱਟ ਨਹੀਂ ਹੈ। ਫ਼ਿਲਮ ਵਿੱਚ ਆਪਣੇ ਕਿਰਦਾਰ ਬਾਰੇ ਗੱਲ ਕਰਦਿਆਂ ਅੱਲੂ ਅਰਜੁਨ ਨੇ ਕਿਹਾ ਕਿ, ਉਨ੍ਹਾਂ ਨੇ ਜਦੋਂ ਪਹਿਲੀ ਵਾਰ ਇਸ ਫ਼ਿਲਮ ਦੀ ਕਹਾਣੀ ਸੁਣੀ ਤਾਂ ਉਸੇ ਸਮੇਂ ਹਾਂ ਕਰ ਦਿੱਤੀ। ਕਿਉਂਕਿ ਇਸ ਫ਼ਿਲਮ ਵਿੱਚ ਉਹ ਇੱਕ ਅਜਿਹਾ ਕਿਰਦਾਰ ਨਿਭਾ ਰਹੇ ਨੇ ਉਹ ਬਹੁਤ ਹੀ ਦਿਲਚਸਪ ਹੈ। ਕਹਾਣੀ ਦਾ ਇਹ ਕਿਰਦਾਰ ਇੱਕ ਅਨਜਾਣ ਵਿਅਕਤੀ ਹੋਣ ਦੇ ਬਾਵਜੂਦ ਆਪਣੇ ਦਮ ‘ਤੇ ਚੰਗਾ ਮੁਕਾਮ ਹਾਸਲ ਕੀਤਾ ਹੈ। ਅੱਲੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਰਿਅਰ ਵਿੱਚ ਅਜਿਹਾ ਰੋਲ ਕਦੇ ਵੀ ਨਹੀਂ ਕੀਤਾ ਹੈ। ਉਹ ਇਸ ਪ੍ਰੋਜੈਕਟ ਦਾ ਹਿੱਸਾ ਬਣ ਕੇ ਬਹੁਤ ਖੁਸ਼ ਹਨ। ਉਹ ਫ਼ਿਲਮ ਦੇ OTT ਪਲੇਟਫਾਰਮ ‘ਤੇ ਪ੍ਰਸਾਰਿਤ ਹੋਣ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਫਿਲਮ OTT ‘ਤੇ 7 ਜਨਵਰੀ 2022 ਨੂੰ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...