October 14, 2026, 11:43 pm
----------- Advertisement -----------
HomeNewsEntertainmentਅੱਲੂ ਅਰਜੁਨ ਨੇ ਠੁਕਰਾਇਆ ਸ਼ਾਹਰੁਖ ਖਾਨ ਦੀ ਫ਼ਿਲਮ ਜਵਾਨ ਦਾ ਆਫਰ, ਕਾਰਨ...

ਅੱਲੂ ਅਰਜੁਨ ਨੇ ਠੁਕਰਾਇਆ ਸ਼ਾਹਰੁਖ ਖਾਨ ਦੀ ਫ਼ਿਲਮ ਜਵਾਨ ਦਾ ਆਫਰ, ਕਾਰਨ ਆਇਆ ਸਾਹਮਣੇ

Published on

----------- Advertisement -----------

ਐਟਲੀ ਦੇ ਨਿਰਦੇਸ਼ਨ ‘ਚ ਬਣ ਰਹੀ ਸ਼ਾਹਰੁਖ ਖਾਨ ਦੀ ਫਿਲਮ ‘ਜਵਾਨ’ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ। ਇਸ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਕ੍ਰੇਜ਼ ਉਦੋਂ ਹੋਰ ਵਧ ਗਿਆ ਜਦੋਂ ਫਿਲਮ ‘ਚ ‘ਪੁਸ਼ਪਾ’ ਫੇਮ ਅੱਲੂ ਅਰਜੁਨ ਦੇ ਵੀ ਨਜ਼ਰ ਆਉਣ ਦੀ ਚਰਚਾ ਸੀ ਪਰ ਸੁਣਨ ‘ਚ ਆ ਰਿਹਾ ਹੈ ਕਿ ਸਾਊਥ ਦੇ ਸੁਪਰਸਟਾਰ ਨੇ ਐਟਲੀ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਅੱਲੂ ਅਰਜੁਨ ਨੂੰ ਫਿਲਮ ‘ਚ ਸਪੈਸ਼ਲ ਕੈਮਿਓ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਸ ਆਫਰ ਨੂੰ ਠੁਕਰਾ ਕੇ ਕਈਆਂ ਦੇ ਦਿਲ ਤੋੜ ਦਿੱਤੇ ਹਨ। ਖਬਰਾਂ ਮੁਤਾਬਕ ਅੱਲੂ ਅਰਜੁਨ ਨੇ ‘ਜਵਾਨ’ ਦੇ ਆਫਰ ਨੂੰ ਕਈ ਕਾਰਨਾਂ ਕਰਕੇ ਠੁਕਰਾ ਦਿੱਤਾ ਹੈ, ਜਿਨ੍ਹਾਂ ‘ਚੋਂ ਇਕ ‘ਪੁਸ਼ਪਾ 2’ ਹੈ। ਪਿੰਕਵਿਲਾ ਦੀ ਰਿਪੋਰਟ ਮੁਤਾਬਕ, ‘ਅਦਾਕਾਰ ਇਨ੍ਹੀਂ ਦਿਨੀਂ ‘ਪੁਸ਼ਪਾ 2’ ਲਈ ਸਖ਼ਤ ਟ੍ਰੇਨਿੰਗ ਲੈ ਰਹੇ ਹਨ, ਜਿਸ ਕਾਰਨ ਉਨ੍ਹਾਂ ਕੋਲ ਕਿਸੇ ਹੋਰ ਪ੍ਰੋਜੈਕਟ ਲਈ ਸਮਾਂ ਨਹੀਂ ਹੈ।

ਇਸ ਤੋਂ ਇਲਾਵਾ ‘ਪੁਸ਼ਪਾ 2’ ਦੀ ਸ਼ੂਟਿੰਗ ਵਿਜ਼ਾਗ ਅਤੇ ਹੈਦਰਾਬਾਦ ‘ਚ ਤੇਜ਼ੀ ਨਾਲ ਚੱਲ ਰਹੀ ਹੈ। ਜਦੋਂ ਕਿ ਅਭਿਨੇਤਾ ਨੇ ਸ਼ਾਹਰੁਖ ਖਾਨ ਦੀ ‘ਜਵਾਨ’ ਬਾਰੇ ਸੋਚਣ ਲਈ ਆਪਣਾ ਸਮਾਂ ਕੱਢਿਆ, ਜਿਸ ‘ਚ ਉਸ ਨੂੰ ‘ਜਵਾਨ’ ਲਈ ਇਕ ਛੋਟੀ ਜਿਹੀ ਭੂਮਿਕਾ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ‘ਪੁਸ਼ਪਾ 2′ ਨਾਲ ਉਸ ਨੂੰ ਸੰਭਾਲਣਾ ਮੁਸ਼ਕਲ ਹੋ ਰਿਹਾ ਹੈ।’ ਇਨ੍ਹੀਂ ਦਿਨੀਂ ਅੱਲੂ ਅਰਜੁਨ ‘ਪੁਸ਼ਪਾ 2’ ਤੋਂ ਇਲਾਵਾ ਕਿਸੇ ਹੋਰ ਪ੍ਰੋਜੈਕਟ ਲਈ ਕੰਮ ਨਹੀਂ ਕਰਨਾ ਚਾਹੁੰਦੇ ਹਨ। ਤੁਹਾਨੂੰ ਦੱਸ ਦਈਏ ਕਿ ਫਿਲਮ ‘ਚ ਰਸ਼ਮਿਕਾ ਮੰਡਨਾ ਅਤੇ ਫਹਾਦ ਫਾਸਿਲ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ, ਇਸ ਤੋਂ ਇਲਾਵਾ ‘ਪੁਸ਼ਪਾ 2’ ‘ਚ ਸਾਈ ਪੱਲਵੀ ਦੀ ਐਂਟਰੀ ਦੀ ਖਬਰ ਸੀ, ਹਾਲਾਂਕਿ ਮੇਕਰਸ ਵੱਲੋਂ ਅਜੇ ਤੱਕ ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਖਾਨ ਦੀ ‘ਪਠਾਨ’ ਬਲਾਕਬਸਟਰ ਹਿੱਟ ਸਾਬਤ ਹੋਈ ਸੀ, ਜਦਕਿ ਹੁਣ ਉਸ ਦੀ ਅਗਲੀ ਵੱਡੀ ਰਿਲੀਜ਼ ‘ਜਵਾਨ’ ਹੈ। ਇਸ ਫਿਲਮ ‘ਚ ਕਿੰਗ ਖਾਨ ਦਾ ਡਬਲ ਰੋਲ ਦੇਖਣ ਨੂੰ ਮਿਲੇਗਾ। ਇਸ ਤੋਂ ਇਲਾਵਾ ਇਸ ਫਿਲਮ ‘ਚ ਨਯਨਤਾਰਾ ਅਤੇ ਵਿਜੇ ਸੇਤੂਪਤੀ ਵੀ ਨਜ਼ਰ ਆਉਣਗੇ। ਫਿਲਮ ਦੀ ਸ਼ੂਟਿੰਗ ਦੇਸ਼ ਦੇ ਕਈ ਹਿੱਸਿਆਂ ਜਿਵੇਂ ਪੁਣੇ, ਮੁੰਬਈ, ਹੈਦਰਾਬਾਦ ਅਤੇ ਚੇਨਈ ‘ਚ ਚੱਲ ਰਹੀ ਹੈ। ‘ਜਵਾਨ’ 2 ਜੂਨ 2023 ਨੂੰ ਰਿਲੀਜ਼ ਹੋਣ ਵਾਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...