November 11, 2026, 11:44 pm
----------- Advertisement -----------
HomeNewsBreaking Newsਮੈਡਮ ਤੁਸਾਦ ਮਿਊਜ਼ੀਅਮ 'ਚ ਰੱਖਿਆ ਜਾਵੇਗਾ ਅੱਲੂ ਅਰਜੁਨ ਦਾ 'ਵੈਕਸ ਸਟੈਚੂ': ਅਭਿਨੇਤਾ...

ਮੈਡਮ ਤੁਸਾਦ ਮਿਊਜ਼ੀਅਮ ‘ਚ ਰੱਖਿਆ ਜਾਵੇਗਾ ਅੱਲੂ ਅਰਜੁਨ ਦਾ ‘ਵੈਕਸ ਸਟੈਚੂ’: ਅਭਿਨੇਤਾ ਜਲਦ ਹੀ ਜਾਣਗੇ ਲੰਡਨ, 2024 ‘ਚ ਹੋਵੇਗਾ ਬੁੱਤ ਦਾ ਉਦਘਾਟਨ

Published on

----------- Advertisement -----------
  • ਅਭਿਨੇਤਾ ਜਲਦ ਹੀ ਲੰਡਨ ਲਈ ਰਵਾਨਾ ਹੋਣਗੇ,
  • ਪੁਤਲੇ ਨੂੰ ਤਿਆਰ ਕਰਨ ਲਈ ਉਨ੍ਹਾਂ ਦੇ ਲਏ ਜਾਣਗੇ ਨਾਪ,
  • 2024 ‘ਚ ਹੋਵੇਗਾ ਬੁੱਤ ਦਾ ਉਦਘਾਟਨ

ਮੁੰਬਈ, 9 ਸਤੰਬਰ 2023 – ਅੱਲੂ ਅਰਜੁਨ ਇਸ ਸਮੇਂ ਭਾਰਤ ਦੇ ਸਭ ਤੋਂ ਵੱਧ ਡਿਮਾਂਡਿੰਗ ਅਦਾਕਾਰਾਂ ਵਿੱਚੋਂ ਇੱਕ ਹਨ। ਹਾਲ ਹੀ ‘ਚ ਅਦਾਕਾਰ ਨੂੰ ਉਨ੍ਹਾਂ ਦੀ ਫਿਲਮ ‘ਪੁਸ਼ਪਾ: ਦਿ ਰਾਈਜ਼’ ਲਈ ਨੈਸ਼ਨਲ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਸੀ। ਇਸ ਤੋਂ ਇਲਾਵਾ ਅੱਲੂ ਜਲਦ ਹੀ ਫਿਲਮ ਦੇ ਸੀਕਵਲ ਪੁਸ਼ਪਾ: ਦ ਰੂਲ ‘ਚ ਵੀ ਨਜ਼ਰ ਆਉਣਗੇ। ਹਾਲ ਹੀ ‘ਚ ਖਬਰ ਆ ਰਹੀ ਹੈ ਕਿ ਲੰਡਨ ਦੇ ਮੈਡਮ ਤੁਸਾਦ ਮਿਊਜ਼ੀਅਮ ‘ਚ ਅੱਲੂ ਅਰਜੁਨ ਦਾ ‘ਮੋਮ ਦਾ ਪੁਤਲਾ’ ਲਗਾਇਆ ਜਾਵੇਗਾ।

Gulte.com ਦੇ ਅਨੁਸਾਰ, ਲੰਡਨ ਵਿੱਚ ਅੱਲੂ ਅਰਜੁਨ ਦਾ ਮੋਮ ਦਾ ਬੁੱਤ ਲਗਾਉਣ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਪੁਤਲੇ ਦੇ ਤਿਆਰ ਹੋਣ ਤੋਂ ਬਾਅਦ ਅੱਲੂ ਅਰਜੁਨ ਦੱਖਣ ਦੇ ਚੌਥੇ ਸੁਪਰਸਟਾਰ ਹੋਣਗੇ ਜਿਨ੍ਹਾਂ ਦਾ ਮੋਮ ਦਾ ਪੁਤਲਾ ਮੈਡਮ ਤੁਸਾਦ ਮਿਊਜ਼ੀਅਮ ‘ਚ ਰੱਖਿਆ ਜਾਵੇਗਾ। ਅਲੂ ਅਰਜੁਨ ਤੋਂ ਪਹਿਲਾਂ ਪ੍ਰਭਾਸ, ਮਹੇਸ਼ ਬਾਬੂ ਅਤੇ ਕਾਜਲ ਅਗਰਵਾਲ ਦੇ ਮੋਮ ਦੇ ਪੁਤਲੇ ਮਿਊਜ਼ੀਅਮ ‘ਚ ਰਾਖੇ ਗਏ ਹਨ। ਪ੍ਰਭਾਸ ਭਾਰਤ ਦੇ ਪਹਿਲੇ ਸਟਾਰ ਸਨ, ਜਿਨ੍ਹਾਂ ਦਾ ਮੋਮ ਦਾ ਪੁਤਲਾ ਮੈਡਮ ਤੁਸਾਦ ਮਿਊਜ਼ੀਅਮ ਵਿੱਚ ਰੱਖਿਆ ਗਿਆ ਸੀ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਭਿਨੇਤਾ ਦਾ ਨਾਂ ਉਨ੍ਹਾਂ ਸਿਤਾਰਿਆਂ ਦੀ ਸੂਚੀ ‘ਚ ਸ਼ਾਮਲ ਹੋ ਗਿਆ ਹੈ, ਜਿਨ੍ਹਾਂ ਦਾ ਮੋਮ ਦਾ ਪੁਤਲਾ ਤਿਆਰ ਕੀਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਅੱਲੂ ਅਰਜੁਨ ‘ਪੁਸ਼ਪਾ-2’ ਦੀ ਸ਼ੂਟਿੰਗ ਤੋਂ ਬ੍ਰੇਕ ਲੈ ਕੇ ਅਗਲੇ ਦੋ ਦਿਨਾਂ ‘ਚ ਲੰਡਨ ਲਈ ਰਵਾਨਾ ਹੋ ਜਾਣਗੇ, ਜਿੱਥੇ ਪੁਤਲੇ ਨੂੰ ਤਿਆਰ ਕਰਨ ਲਈ ਉਨ੍ਹਾਂ ਦੇ ਮਾਪ ਲਏ ਜਾਣਗੇ। ਮੰਨਿਆ ਜਾ ਰਿਹਾ ਹੈ ਕਿ ਇਸ ਮੂਰਤੀ ਦਾ ਉਦਘਾਟਨ 2024 ਵਿੱਚ ਕੀਤਾ ਜਾਵੇਗਾ।

ਤੁਹਾਨੂੰ ਦੱਸ ਦੇਈਏ ਕਿ ਮੈਡਮ ਤੁਸਾਦ ਵੈਕਸ ਮਿਊਜ਼ੀਅਮ ‘ਚ ਅਮਿਤਾਭ ਬੱਚਨ, ਐਸ਼ਵਰਿਆ ਰਾਏ, ਸ਼ਾਹਰੁਖ ਖਾਨ, ਰਿਤਿਕ ਰੋਸ਼ਨ, ਪ੍ਰਿਅੰਕਾ ਚੋਪੜਾ, ਸਲਮਾਨ ਖਾਨ, ਦੀਪਿਕਾ ਪਾਦੂਕੋਣ, ਕਰੀਨਾ ਕਪੂਰ ਸਮੇਤ ਕਈ ਕਲਾਕਾਰਾਂ ਦੇ ਮੋਮ ਦੇ ਬੁੱਤ ਪਹਿਲਾਂ ਹੀ ਤਿਆਰ ਕੀਤੇ ਜਾ ਚੁੱਕੇ ਹਨ। ਹੁਣ ਇਨ੍ਹਾਂ ਅਦਾਕਾਰਾਂ ਦੀ ਸੂਚੀ ਵਿੱਚ ਅੱਲੂ ਅਰਜੁਨ ਦਾ ਨਾਂ ਵੀ ਸ਼ਾਮਲ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...