October 25, 2026, 8:17 pm
----------- Advertisement -----------
HomeNewsEntertainmentਅੱਜ ਹੈ ਮਰਹੂਮ ਗਾਇਕ ਸਰਦੂਲ ਸਿਕੰਦਰ ਦੀ ਵੈਡਿੰਗ ਐਨੀਵਰਸਰੀ, ਪਤਨੀ ਅਮਰ ਨੂਰੀ...

ਅੱਜ ਹੈ ਮਰਹੂਮ ਗਾਇਕ ਸਰਦੂਲ ਸਿਕੰਦਰ ਦੀ ਵੈਡਿੰਗ ਐਨੀਵਰਸਰੀ, ਪਤਨੀ ਅਮਰ ਨੂਰੀ ਨੇ ਵੀਡੀਓ ਸਾਂਝਾ ਕਰ ਪਤੀ ਨੂੰ ਕੀਤਾ ਯਾਦ

Published on

----------- Advertisement -----------

ਅਮਰ ਨੂਰੀ (Amar Noori) ਅਤੇ ਸਰਦੂਲ ਸਿਕੰਦਰ ਪੰਜਾਬੀ ਸਿਨੇਮਾ ਜਗਤ ਦੇ ਮਸ਼ਹੂਰ ਸਿਤਾਰਿਆਂ ਵਿੱਚ ਗਿਣੇ ਜਾਂਦੇ ਹਨ। ਉਹ ਕਿਸੀ ਪਛਾਣ ਦੇ ਮੋਹਤਾਜ ਨਹੀਂ ਹਨ। ਅੱਜ ਵੀ ਇਸ ਜੋੜੀ ਦੇ ਗੀਤਾਂ ਨੂੰ ਪ੍ਰਸ਼ੰਸ਼ਕ ਸੁਣਨਾ ਪਸੰਦ ਕਰਦੇ ਹਨ। ਸਰਦੂਲ ਸਿਕੰਦਰ ਭਲੇ ਹੀ ਦੁਨੀਆ ਵਿੱਚ ਨਹੀਂ ਹਨ ਪਰ ਉਨ੍ਹਾਂ ਦੀ ਆਵਾਜ਼ ਹਮੇਸ਼ਾ ਜ਼ਿੰਦਾ ਰਹੇਗੀ। ਇਸ ਵਿਚਕਾਰ ਅਮਰ ਨੂਰੀ ਮਰਹੂਮ ਗਾਇਕ ਦੀਆਂ ਯਾਦਾਂ ਨੂੰ ਅਕਸਰ ਪ੍ਰਸ਼ੰਸ਼ਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਦੱਸ ਦੇਈਏ ਕਿ ਅੱਜ ਇਸ ਜੋੜੀ ਦੇ ਵਿਆਹ ਦੀ ਵਰ੍ਹੇਗੰਢ ਹੈ। ਜਿਸ ਤੇ ਗਾਇਕਾ ਵੱਲੋਂ ਵਿਆਹ ਦਾ ਵੀਡੀਓ ਸਾਂਝਾ ਕੀਤਾ ਗਿਆ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਾਇਕਾ ਨੇ ਆਪਣੇ ਦਿਲ ਦੇ ਜਜ਼ਬਾਤ ਵੀ ਸਾਂਝੇ ਕੀਤੇ ਹਨ ।ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਮਿਸ ਯੂ ਮੇਰੀ ਜਾਨ ਅੱਜ ਦੇ ਦਿਨ 30 ਜਨਵਰੀ 1993 ‘ਚ ਆਪਣਾ ਵਿਆਹ ਹੋਇਆ ਸੀ ।

ਲਵ ਯੂ ਹਰ ਜਨਮ ‘ਚ ਇੰਤਜ਼ਾਰ ਕਰੂੰਗੀ ਤੁਹਾਡਾ’। ਅਮਰ ਨੂਰੀ ਅਤੇ ਸਰਦੂਲ ਸਿਕੰਦਰ ਦਾ ਪਿਆਰ ਬਹੁਤ ਗੂੜ੍ਹਾ ਹੈ । ਸਰਦੂਲ ਸਿਕੰਦਰ ਕਿਡਨੀ ਦੀ ਬੀਮਾਰੀ ਦੇ ਨਾਲ ਪੀੜਤ ਸਨ ਅਤੇ ਜਦੋਂ ਅਮਰ ਨੂਰੀ ਨੂੰ ਪਤਾ ਲੱਗਿਆ ਤਾਂ ਉਨ੍ਹਾਂ ਨੇ ਆਪਣਾ ਇੱਕ ਗੁਰਦਾ ਸਰਦੂਲ ਸਿਕੰਦਰ ਨੂੰ ਦਾਨ ਕਰ ਦਿੱਤਾ ਸੀ ਅਤੇ ਸਰਦੂਲ ਸਿਕੰਦਰ ਨੂੰ ਨਵੀਂ ਜ਼ਿੰਦਗੀ ਮਿਲੀ ਸੀ । ਅਮਰ ਨੂਰੀ ਅਤੇ ਸਰਦੂਲ ਸਿਕੰਦਰ ਨੇ ਇੱਕਠਿਆਂ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਦੋਵਾਂ ਦੀ ਮੁਲਾਕਾਤ ਵੀ ਇੱਕਠਿਆਂ ਗੀਤ ਗਾਉਣ ਦੇ ਦੌਰਾਨ ਹੋਈ ਸੀ । ਸਰਦੂਲ ਸਿਕੰਦਰ ਦੇ ਦਿਹਾਂਤ ਤੋਂ ਬਾਅਦ ਅਮਰ ਨੂਰੀ ਆਪਣੇ ਦੋਵਾਂ ਪੁੱਤਰ ਅਲਾਪ ਸਿਕੰਦਰ ਅਤੇ ਸਾਰੰਗ ਸਿਕੰਦਰ ਦੇ ਨਾਲ ਜ਼ਿੰਦਗੀ ਬਤੀਤ ਕਰ ਰਹੇ ਹਨ । ਉੇਨ੍ਹਾਂ ਦੇ ਦੋਵੇਂ ਬੇਟੇ ਵੀ ਗਾਇਕੀ ਦੇ ਖੇਤਰ ‘ਚ ਜੁੜੇ ਹੋਏ ਹਨ । ਅੱਜ ਅਮਰ ਨੂਰੀ ਅਤੇ ਸਰਦੂਲ ਸਿਕੰਦਰ ਦੀ ਵੈਡਿੰਗ ਐਨੀਵਰਸਰੀ ਦੇ ਮੌਕੇ ‘ਤੇ ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਨੂੰ ਵਧਾਈ ਦੇ ਰਹੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...