July 24, 2026, 5:58 pm
----------- Advertisement -----------
HomeNewsEntertainmentਫ਼ਿਲਮ ‘ਸਾਡੇ ਆਲੇ’ ਦਾ ਗੀਤ ‘Yaar Vichre’ਅਮਰਿੰਦਰ ਗਿੱਲ ਦੀ ਅਵਾਜ਼ 'ਚ ਹੋਇਆ...

ਫ਼ਿਲਮ ‘ਸਾਡੇ ਆਲੇ’ ਦਾ ਗੀਤ ‘Yaar Vichre’ਅਮਰਿੰਦਰ ਗਿੱਲ ਦੀ ਅਵਾਜ਼ ‘ਚ ਹੋਇਆ ਰਿਲੀਜ਼,ਦੇਖੋ ਵੀਡੀਓ

Published on

----------- Advertisement -----------

ਪੰਜਾਬੀ ਅਦਾਕਾਰ ਅਮਰਿੰਦਰ ਗਿੱਲ ਇੱਕ ਜਾਣੇ-ਪਛਾਣੇ ਅਭਿਨੇਤਾ ਅਤੇ ਗਾਇਕ ਹਨ ਜਿਨ੍ਹਾਂ ਨੇ ਆਪਣੀ ਪਿਆਰੀ ਆਵਾਜ਼ ਅਤੇ ਬੇਅੰਤ ਸੁਪਰਹਿੱਟ ਫਿਲਮਾਂ ਰਾਹੀਂ ਲੋਕਾਂ ਦੇ ਦਿਲਾਂ ਵਿੱਚ ਆਪਣਾ ਸਥਾਨ ਬਣਾਇਆ ਹੈ। ਅਮਰਿੰਦਰ ਗਿੱਲ ਦੀ ਬਹੁਤ ਵੱਡੀ ਫੈਨ ਫਾਲੋਇੰਗ ਹੈ। ਹਾਲ ਹੀ ਵਿੱਚ ਗੀਤ ‘ਯਾਰ ਵਿਛੜੇ’ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਅਮਰਿੰਦਰ ਗਿੱਲ ਨੇ ਗਾਇਆ ਹੈ, ਜੋ ਕਿ ਆਪਣੀ ਆਵਾਜ਼ ਦੇ ਨਾਲ ਦੋ ਦੋਸਤਾਂ ਦੇ ਦੁੱਖ ਨੂੰ ਬਿਆਨ ਕਰ ਰਹੇ ਹਨ। Binder Pal Fateh ਵੱਲੋਂ ਇਸ ਗੀਤ ਦੇ ਬੋਲ ਲਿਖੇ ਨੇ ਤੇ Mukhtar Sahota ਵੱਲੋਂ ਗੀਤ ਨੂੰ ਮਿਊਜ਼ਿਕ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦਈਏ ਕਿ ਮਰਹੂਮ ਅਦਾਕਾਰ ਦੀਪ ਸਿੱਧੂ ਦੀ ਆਖਿਰੀ ਫ਼ਿਲਮ ‘ਸਾਡੇ ਆਲੇ’ ਦਾ ਗੀਤ ਹੈ। ਜਿਸਨੂੰ ਅਮਰਿੰਦਰ ਗਿੱਲ ਨੇ ਆਪਣੀ ਅਵਾਜ਼ ਦਿੱਤੀ ਹੈ।

YouTube player

ਇਸ ਗੀਤ ਨੂੰ ਦੀਪ ਸਿੱਧੂ ਤੇ ਸੁੱਖਦੀਪ ਸੁੱਖ ਉੱਤੇ ਫਿਲਮਾਇਆ ਗਿਆ ਹੈ। ਇਸ ਗੀਤ ਨੂੰ ਸਾਗਾ ਮਿਊਜ਼ਿਕ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਦਰਸ਼ਕਾਂ ਵੱਲੋਂ ਇਸ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫ਼ਿਲਮ ਦੇ ਮੁੱਖ ਅਦਾਕਾਰ ਦੀਪ ਸਿੱਧੂ, ਗੁੱਗੂ ਗਿੱਲ, ਸੁੱਖਦੀਪ ਸੁੱਖ, ਅੰਮ੍ਰਿਤ ਔਲਖ, ਮਹਾਵੀਰ ਭੁੱਲਰ ਅਤੇ ਹਰਵਿੰਦਰ ਬਬਲੀ ਹਨ। ‘ਸਾਡੇ ਆਲੇ’ ਫ਼ਿਲਮ ਮੋਹ ਅਤੇ ਦੁਸ਼ਮਣੀ ਦੀਆਂ ਬਾਰੀਕ ਤੰਦਾਂ ਉਘਾੜਦੀ ਇਹ ਫ਼ਿਲਮ 29 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ‘ਸਾਡੇ ਆਲੇ’ ਜਤਿੰਦਰ ਮੌਹਰ ਦੁਆਰਾ ਡਾਇਰੈਕਟ ਕੀਤੀ ਗਈ ਹੈ ਤੇ ਮਨਦੀਪ ਸਿੱਧੂ ਤੇ ਸੁਮੀਤ ਸਿੰਘ ਦੀ ਪ੍ਰੋਡਕਸ਼ਨ ‘ਚ ਇਹ ਫ਼ਿਲਮ ਬਣੀ ਹੈ। ਮਰਹੂਮ ਅਦਾਕਾਰ ਦੀਪ ਸਿੱਧੂ ਦੇ ਪ੍ਰਸ਼ੰਸਕ ਇਸ ਫ਼ਿਲਮ ਨੂੰ ਦੇਖਣ ਲਈ ਬਹੁਤ ਹੀ ਉਤਸੁਕ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...