ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਦੀ ਵੀਰਵਾਰ ਨੂੰ ਰਾਧਿਕਾ ਮਰਚੈਂਟ ਨਾਲ ਮੰਗਣੀ ਹੋ ਗਈ ਹੈ। ਮੰਗਣੀ ਦੀ ਰਸਮ ਅੰਬਾਨੀ ਦੀ ਮੁੰਬਈ ਸਥਿਤ ਰਿਹਾਇਸ਼ ਐਂਟੀਲੀਆ ‘ਚ ਰੱਖੀ ਗਈ ਸੀ, ਜਿਸ ‘ਚ ਕਈ ਵੱਡੀਆਂ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਮੰਗਣੀ ਦੌਰਾਨ ਅੰਬਾਨੀ ਪਰਿਵਾਰ ਨੇ ਖੂਬ ਡਾਂਸ ਵੀ ਕੀਤਾ। ਜਿਸ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਮੁਕੇਸ਼ ਅੰਬਾਨੀ, ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ, ਵੱਡਾ ਬੇਟਾ ਆਕਾਸ਼ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਮਹਿਤਾ, ਬੇਟੀ ਈਸ਼ਾ ਅੰਬਾਨੀ ਅਤੇ ਉਨ੍ਹਾਂ ਦੇ ਪਤੀ ਆਨੰਦ ਪੀਰਾਮਲ ਸਟੇਜ ‘ਤੇ ਇਕ ਹਿੰਦੀ ਗੀਤ ‘ਤੇ ਡਾਂਸ ਕਰਦੇ ਨਜ਼ਰ ਆ ਰਹੇ ਹਨ।
ਦੱਸ ਦੇਈਏ ਕਿ ਅਨੰਤ ਅਤੇ ਰਾਧਿਕਾ ਇੱਕ ਦੂਜੇ ਨੂੰ ਲੰਬੇ ਸਮੇਂ ਤੋਂ ਜਾਣਦੇ ਹਨ। ਰਾਧਿਕਾ ਅੰਬਾਨੀ ਪਰਿਵਾਰ ਦੇ ਲਗਭਗ ਹਰ ਈਵੈਂਟ ‘ਚ ਨਜ਼ਰ ਆਉਂਦੀ ਹੈ। ਦੱਸ ਦੇਈਏ ਕਿ ਰਾਧਿਕਾ ਮਰਚੈਂਟ ਦੇ ਪਿਤਾ ਵੀਰੇਨ ਮਰਚੈਂਟ ਐਨਕੋਰ ਹੈਲਥਕੇਅਰ ਦੇ ਸੀਈਓ ਹਨ। ਰਾਧਿਕਾ ਨੇ ਆਪਣੀ ਸਕੂਲੀ ਪੜ੍ਹਾਈ ਮੁੰਬਈ ਤੋਂ ਕੀਤੀ ਹੈ। ਇਸ ਤੋਂ ਬਾਅਦ ਰਾਧਿਕਾ ਨੇ ਨਿਊਯਾਰਕ ਤੋਂ ਰਾਜਨੀਤੀ ਅਤੇ ਅਰਥ ਸ਼ਾਸਤਰ ਦੀ ਪੜ੍ਹਾਈ ਕੀਤੀ। ਇਸ ਤੋਂ ਪਹਿਲਾਂ 29 ਦਸੰਬਰ ਨੂੰ ਰਾਧਿਕਾ ਮਰਚੈਂਟ ਅਤੇ ਅਨੰਤ ਅੰਬਾਨੀ ਦੀ ਰੋਕਾ ਰਸਮ ਹੋਈ ਸੀ। ਇਹ ਪ੍ਰੋਗਰਾਮ ਰਾਜਸਥਾਨ ਦੇ ਰਾਜਸਮੰਦ ਜ਼ਿਲੇ ਦੇ ਨਾਥਦੁਆਰੇ ਸਥਿਤ ਸ਼੍ਰੀਨਾਥਜੀ ਮੰਦਰ ‘ਚ ਹੋਇਆ ਸੀ।