July 19, 2026, 12:42 am
----------- Advertisement -----------
HomeNewsEntertainmentਗਦਰ 2 ਦੀ ਰਿਲੀਜ਼ ਤੋਂ ਪਹਿਲਾਂ ਦਰਗਾਹ ਪਹੁੰਚੀ ਅਮੀਸ਼ਾ ਪਟੇਲ

ਗਦਰ 2 ਦੀ ਰਿਲੀਜ਼ ਤੋਂ ਪਹਿਲਾਂ ਦਰਗਾਹ ਪਹੁੰਚੀ ਅਮੀਸ਼ਾ ਪਟੇਲ

Published on

----------- Advertisement -----------

ਬਾਲੀਵੁੱਡ ਅਦਾਕਾਰਾ ਅਮੀਸ਼ਾ ਪਟੇਲ ਅਤੇ ਸੰਨੀ ਦਿਓਲ ਦੀ ਫਿਲਮ ‘ਗਦਰ 2’ ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਰਿਲੀਜ਼ ਤੋਂ ਪਹਿਲਾਂ ਅਮੀਸ਼ਾ ਮੁੰਬਈ ਦੀ ਮਾਹਿਮ ਦਰਗਾਹ ‘ਤੇ ਪਹੁੰਚੀ, ਜਿੱਥੇ ਅਦਾਕਾਰਾ ਨੇ ਚਾਦਰ ਚੜ੍ਹਾਈ ਅਤੇ ਮੱਥਾ ਟੇਕਿਆ। ਇਸ ਦੌਰਾਨ ਇੱਕ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਅਮੀਸ਼ਾ ਕਾਲੇ ਅਨਾਰਕਲੀ ਸਲਵਾਰ ਸੂਟ ‘ਚ ਨਜ਼ਰ ਆ ਰਹੀ ਹੈ। ਸਿਰ ‘ਤੇ ਕਾਲੀ ਚੁੰਨੀ ਲੈ ਅਮੀਸ਼ਾ ਬਹੁਤ ਖੂਬਸੂਰਤ ਲੱਗ ਰਹੀ ਸੀ। ਪਰ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਕਈ ਯੂਜ਼ਰਸ ਉਨ੍ਹਾਂ ਨੂੰ ਟ੍ਰੋਲ ਕਰ ਰਹੇ ਹਨ।
ਅਮੀਸ਼ਾ ਦੇ ਇਸ ਵੀਡੀਓ ‘ਤੇ ਜਿੱਥੇ ਕੁਝ ਲੋਕਾਂ ਨੇ ਉਸ ਦਾ ਸਮਰਥਨ ਕੀਤਾ। ਇਸ ਦੇ ਨਾਲ ਹੀ ਕਈ ਲੋਕ ਉਨ੍ਹਾਂ ਦੀ ਦਰਗਾਹ ‘ਤੇ ਜਾਣ ‘ਤੇ ਇਤਰਾਜ਼ ਜਤਾ ਰਹੇ ਹਨ। ਕਈ ਲੋਕਾਂ ਨੇ ਫਿਲਮ ਦਾ ਬਾਈਕਾਟ ਕਰਨ ਦੀ ਮੰਗ ਵੀ ਕੀਤੀ ਹੈ। ਵੀਡੀਓ ‘ਤੇ ਕਮੈਂਟ ਕਰਦੇ ਹੋਏ ਇਕ ਯੂਜ਼ਰ ਨੇ ਲਿਖਿਆ,’ਹਿੰਦੂ ਹੋਣ ਦੇ ਨਾਤੇ ਉਹ ਇਹ ਸਭ ਕਰਦੀ ਹੈ, ਬਹੁਤ ਗਲਤ ਹੈ’। ਤਾਂ ਇਕ ਹੋਰ ਨੇ ਲਿਖਿਆ, ‘ਜਦੋਂ ਫਿਲਮ ਆਉਣ ਵਾਲੀ ਹੁੰਦੀ ਹੈ, ਉਨ੍ਹਾਂ ਨੂੰ ਮੰਦਰ ਅਤੇ ਦਰਗਾਹਾਂ ਯਾਦ ਆਉਂਦੀਆਂ ਹਨ’।”
ਦੱਸ ਦਈਏ ਕਿ ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਅਤੇ ਅਮੀਸ਼ਾ ਪਟੇਲ ਦੀ ਫਿਲਮ ‘ਗਦਰ 2’ 11 ਅਗਸਤ, 2023 ਨੂੰ ਰਿਲੀਜ਼ ਹੋਣ ਵਾਲੀ ਹੈ। ਇਹ 22 ਸਾਲ ਪਹਿਲਾਂ ਰਿਲੀਜ਼ ਹੋਈ ਫਿਲਮ ‘ਗਦਰ: ਏਕ ਪ੍ਰੇਮ ਕਥਾ’ ਦਾ ਸੀਕਵਲ ਹੈ। ‘ਗਦਰ 2’ ਦੇ ਨਿਰਦੇਸ਼ਕ ਅਨਿਲ ਸ਼ਰਮਾ ਹਨ। ਉਹ ਗਦਰ ਦੇ ਪਹਿਲੇ ਭਾਗ ਦੇ ਵੀ ਨਿਰਦੇਸ਼ਕ ਸਨ। ਫਿਲਮ ‘ਚ ਸੰਨੀ, ਅਮੀਸ਼ਾ ਦੇ ਨਾਲ ਉਤਕਰਸ਼ ਸ਼ਰਮਾ ਵੀ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...