September 6, 2026, 4:02 am
----------- Advertisement -----------
HomeNewsEntertainmentਅਮਿਤਾਭ ਬੱਚਨ ਨੇ ਖਾਸ ਅੰਦਾਜ਼ 'ਚ ਦਿੱਤੀ ਰਣਬੀਰ ਤੇ ਆਲੀਆ ਨੂੰ ਵਿਆਹ...

ਅਮਿਤਾਭ ਬੱਚਨ ਨੇ ਖਾਸ ਅੰਦਾਜ਼ ‘ਚ ਦਿੱਤੀ ਰਣਬੀਰ ਤੇ ਆਲੀਆ ਨੂੰ ਵਿਆਹ ਦੀ ਵਧਾਈ

Published on

----------- Advertisement -----------

ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਦੇ ਫੰਕਸ਼ਨ ਸ਼ੁਰੂ ਹੋ ਗਏ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੱਲ ਯਾਨੀ 13 ਅਪ੍ਰੈਲ ਨੂੰ ਰਣਬੀਰ ਅਤੇ ਆਲੀਆ ਦੀ ਹਲਦੀ ਸੈਰੇਮਨੀ ਸੀ। ਵਿਆਹ 14 ਅਪ੍ਰੈਲ ਨੂੰ ਹੈ। ਇਸ ਖਾਸ ਮੌਕੇ ‘ਤੇ ਕਰੀਬੀ ਰਿਸ਼ਤੇਦਾਰ ਅਤੇ ਦੋਸਤ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਹਲਦੀ ਸੈਰੇਮਨੀ ਦੌਰਾਨ ਰਣਬੀਰ ਦੀ ਮਾਂ ਨੀਤੂ ਕਪੂਰ ਦੇ ਨਾਲ ਭੈਣ ਰਿਧੀਮਾ ਕਪੂਰ, ਪੂਜਾ ਭੱਟ, ਅਯਾਨ ਮੁਖਰਜੀ, ਮਹੇਸ਼ ਭੱਟ, ਕਰੀਨਾ ਕਪੂਰ ਖਾਨ, ਆਧਾਰ ਜੈਨ ਅਤੇ ਕਰਿਸ਼ਮਾ ਕਪੂਰ ਮੌਜੂਦ ਸਨ। ਇਸ ਦੌਰਾਨ ਰਣਬੀਰ ਅਤੇ ਆਲੀਆ ਨੂੰ ਬੀ-ਟਾਊਨ ਦੀਆਂ ਮਸ਼ਹੂਰ ਹਸਤੀਆਂ ਵੱਲੋਂ ਵਧਾਈ ਸੰਦੇਸ਼ ਵੀ ਮਿਲਣੇ ਸ਼ੁਰੂ ਹੋ ਗਏ ਹਨ। ਰਣਬੀਰ ਕਪੂਰ ਅਤੇ ਆਲੀਆ ਭੱਟ ਦੇ ਵਿਆਹ ਤੋਂ ਪਹਿਲਾਂ ਕਰਨ ਜੌਹਰ ਤੋਂ ਲੈ ਕੇ ਸੰਜੇ ਦੱਤ ਸਮੇਤ ਕਈ ਸਿਤਾਰੇ ਉਨ੍ਹਾਂ ਨੂੰ ਵਿਆਹ ਦੀਆਂ ਵਧਾਈਆਂ ਦੇ ਚੁੱਕੇ ਹਨ।

ਇਸ ਦੇ ਨਾਲ ਹੀ ਹੁਣ ਅਮਿਤਾਭ ਬੱਚਨ ਨੇ ਵੀ ਇਸ ਸਟਾਰ ਜੋੜੇ ਨੂੰ ਵਿਆਹ ਤੋਂ ਪਹਿਲਾਂ ਵਧਾਈ ਦਿੱਤੀ ਹੈ।ਬਿੱਗ ਬੀ ਨੇ ਖਾਸ ਤਰੀਕੇ ਨਾਲ ਰਣਬੀਰ ਕਪੂਰ ਅਤੇ ਆਲੀਆ ਭੱਟ ਨੂੰ ਵਿਆਹ ਤੋਂ ਪਹਿਲਾਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ‘ਬ੍ਰਹਮਾਸਤਰ’ ਦੇ ਗੀਤ ‘ਕੇਸਰੀਆ’ ਦੀ ਕਲਿੱਪ ਸ਼ੇਅਰ ਕੀਤੀ ਅਤੇ ਨਾਲ ਹੀ ਲਿਖਿਆ, ‘ਈਸ਼ਾ ਅਤੇ ਸ਼ਿਵ ਆਉਣ ਵਾਲੇ ਦਿਨਾਂ ‘ਚ ਇਕ ਖਾਸ ਸਫਰ ਸ਼ੁਰੂ ਕਰਨ ਵਾਲੇ ਹਨ। ਸਾਡੇ ਵੱਲੋਂ ਬਹੁਤ ਸਾਰਾ ਪਿਆਰ ਅਤੇ ਸ਼ੁਭਕਾਮਨਾਵਾਂ।

ਆਉ ਇਸ ਜਸ਼ਨ ਦੀ ਸ਼ੁਰੂਆਤ ਬ੍ਰਹਮਾਸਤਰ ਟੀਮ ਦੀ ਤਰਫੋਂ ਕੁਝ ਖਾਸ ਤਰੀਕੇ ਨਾਲ ਕਰੀਏ। ਬੁੱਧਵਾਰ ਨੂੰ ਕਰਨ ਜੌਹਰ ਨੇ ਵੀ ‘ਬ੍ਰਹਮਾਸਤਰ’ ਦੇ ਗੀਤ ‘ਕੇਸਰੀਆ’ ਦੀ ਕਲਿੱਪ ਨਾਲ ਰਣਬੀਰ ਕਪੂਰ ਅਤੇ ਆਲੀਆ ਭੱਟ ਨੂੰ ਅਗਾਊਂ ਵਧਾਈ ਦਿੱਤੀ। ਬਾਅਦ ‘ਚ ਕਰਨ ਜੌਹਰ ਵੀ ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਮਹਿੰਦੀ ਲਗਾਉਣ ਪਹੁੰਚੇ। ਇਸ ਫਿਲਮ ‘ਚ ਆਲੀਆ ਭੱਟ ਅਤੇ ਰਣਬੀਰ ਕਪੂਰ ਪਹਿਲੀ ਵਾਰ ਅਮਿਤਾਭ ਬੱਚਨ ਨਾਲ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣਗੇ। ਫਿਲਮ ‘ਚ ਇਨ੍ਹਾਂ ਕਲਾਕਾਰਾਂ ਤੋਂ ਇਲਾਵਾ ਨਾਗਾਰਜੁਨ ਅਤੇ ਮੌਨੀ ਰਾਏ ਵੀ ਹਨ। ਰਣਬੀਰ ਕਪੂਰ ਅਤੇ ਆਲੀਆ ਭੱਟ ਦੀ ਵੀ ਇਹ ਪਹਿਲੀ ਫਿਲਮ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...