October 23, 2026, 11:16 pm
----------- Advertisement -----------
HomeNewsEntertainmentਫਿਲਮ ਦੀ ਸ਼ੂਟਿੰਗ ਲਈ ਰਿਸ਼ੀਕੇਸ਼ ਪਹੁੰਚੇ ਅਮਿਤਾਭ ਬੱਚਨ, ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ

ਫਿਲਮ ਦੀ ਸ਼ੂਟਿੰਗ ਲਈ ਰਿਸ਼ੀਕੇਸ਼ ਪਹੁੰਚੇ ਅਮਿਤਾਭ ਬੱਚਨ, ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ

Published on

----------- Advertisement -----------

ਅਮਿਤਾਭ ਬੱਚਨ ਇਨ੍ਹੀਂ ਦਿਨੀਂ ਆਪਣੀ ਇੱਕ ਫਿਲਮ ਦੀ ਸ਼ੂਟਿੰਗ ਲਈ ਉੱਤਰਾਖੰਡ ਦੇ ਰਿਸ਼ੀਕੇਸ਼ ਪਹੁੰਚੇ ਹੋਏ ਹਨ। ਜਿੱਥੋਂ ਉਨਾਂ ਦੀਆਂ ਕਈ ਤਸਵੀਰਾਂ ਵਾਇਰਲ ਹੋਈਆਂ ਹਨ। ਹੁਣ ਬਿੱਗ ਬੀ ਮਾਂ ਗੰਗਾ ਦੀ ਗੋਦ ‘ਚ ਉਨ੍ਹਾਂ ਦਾ ਆਸ਼ੀਰਵਾਦ ਲੈਣ ਪਹੁੰਚੇ ਹਨ। ਜਿਸ ਦੀ ਤਸਵੀਰ ਉਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਇਸ ਦੇ ਨਾਲ ਹੀ ਅਮਿਤਾਭ ਬੱਚਨ ਨੇ ਗੰਗਾ ਲਈ ਹਿੰਦੀ ਵਿੱਚ ਇੱਕ ਪਿਆਰੀ ਕਵਿਤਾ ਵੀ ਲਿਖੀ। ਅਮਿਤਾਭ ਬੱਚਨ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਦੋ ਤਸਵੀਰਾਂ ਦਾ ਕੋਲਾਜ ਸ਼ੇਅਰ ਕੀਤਾ ਹੈ। ਜਿਸ ਵਿੱਚ ਉਹ ਬੋਟਿੰਗ ਕਰਦੇ ਨਜ਼ਰ ਆ ਰਹੇ ਹਨ।

ਬਿੱਗ ਬੀ ਕਿਸ਼ਤੀ ਤੋਂ ਆਪਣਾ ਹੱਥ ਕੱਢ ਕੇ ਗੰਗਾ ਦੇ ਪਾਣੀ ਨੂੰ ਛੂਹ ਕੇ ਆਸ਼ੀਰਵਾਦ ਲੈਂਦੇ ਨਜ਼ਰ ਆ ਰਹੇ ਹਨ। ਇਸ ਦੌਰਾਨ ਉਸ ਨੇ ਗੂੜ੍ਹੇ ਨੀਲੇ ਰੰਗ ਦੀ ਸਵੈਟ-ਸ਼ਰਟ ਅਤੇ ਸਕਾਈ ਬਲੂ ਲਾਈਫ ਜੈਕੇਟ ਪਾਈ ਹੋਈ ਹੈ। ਬਿੱਗ ਬੀ ‘ਗੁੱਡਬਾਏ’ ਦੀ ਸ਼ੂਟਿੰਗ ਕਰ ਰਹੇ ਹਨ। ਅਮਿਤਾਭ ਬੱਚਨ ਰਿਸ਼ੀਕੇਸ਼ ‘ਚ ਆਪਣੀ ਆਉਣ ਵਾਲੀ ਫਿਲਮ ‘ਗੁੱਡਬਾਏ’ ਦੀ ਸ਼ੂਟਿੰਗ ਕਰ ਰਹੇ ਹਨ। ਇਸ ਫਿਲਮ ‘ਚ ਉਨ੍ਹਾਂ ਦੇ ਨਾਲ ‘ਪੁਸ਼ਪਾ- ਦਿ ਰਾਈਜ਼’ ਦੀ ਅਦਾਕਾਰਾ ਰਸ਼ਮਿਕਾ ਮੰਡਾਨਾ ਅਤੇ ਅਦਾਕਾਰ ਤੇ ਕਾਮੇਡੀਅਨ ਸੁਨੀਲ ਗਰੋਵਰ ਵੀ ਹਨ। ਫਿਲਮ ਦੀ ਸ਼ੂਟਿੰਗ ਰਾਮ ਝੁਲਾ, ਲਕਸ਼ਮਣ ਜੁਲਾ, ਜਾਨਕੀ ਸੇਤੂ, ਸੀਤਾ ਘਾਟ, ਰਾਨੀਪੋਖਰੀ ਚੌਕ ਅਤੇ ਰਿਸ਼ੀਕੇਸ਼ ਦੇ ਜੌਲੀ ਗ੍ਰਾਂਟ ਏਅਰਪੋਰਟ ਸਮੇਤ ਕਈ ਥਾਵਾਂ ‘ਤੇ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...