ਬਾਲੀਵੁੱਡ ਦੇ ਮੈਗਾਸਟਾਰ ਅਮਿਤਾਭ ਬੱਚਨ ਸੋਸ਼ਲ ਮੀਡੀਆ ਅਕਾਊਂਟ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਅਦਾਕਾਰ ਅਕਸਰ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਜੁੜੇ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਸਵਾਲ ਪੁੱਛਿਆ ਹੈ। ਇੰਸਟਾਗ੍ਰਾਮ ‘ਤੇ ਉਹ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਨਾਲ ਜੁੜੀਆਂ ਗੱਲਾਂ ਸ਼ੇਅਰ ਕਰਦੇ ਰਹਿੰਦੇ ਹੈ।
ਅਮਿਤਾਭ ਨੇ ਆਪਣੇ ਇੰਸਟਾਗ੍ਰਾਮ ‘ਤੇ ਬਲੈਕ ਐਂਡ ਵ੍ਹਾਈਟ ਥ੍ਰੋਬੈਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਪੂਲ ਕੋਲ ਖੜ੍ਹੇ ਨਜ਼ਰ ਆ ਰਹੇ ਹਨ। ਇਸ ਤਸਵੀਰ ‘ਚ ਉਸ ਨੇ ਸ਼ਾਰਟ ਡਰੈੱਸ ਪਾਈ ਹੋਈ ਹੈ। ਅਮਿਤਾਭ ਦੀ ਕਮਰ ‘ਤੇ ਇਕ ਹੱਥ ਬੈਲਟ ਨਾਲ ਬੰਨ੍ਹਿਆ ਹੋਇਆ ਦੇਖਿਆ ਜਾ ਸਕਦਾ ਹੈ। ਤਸਵੀਰ ਨੂੰ ਕੈਪਸ਼ਨ ਦਿੰਦੇ ਹੋਏ ਅਦਾਕਾਰ ਨੇ ਪ੍ਰਸ਼ੰਸਕਾਂ ਨੂੰ ਪੁੱਛਿਆ, “ਇਹ ਕਿਸਦਾ ਹੱਥ ਹੈ?” ਇਸ ‘ਤੇ ਪ੍ਰਸ਼ੰਸਕਾਂ ਨੇ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਕਈਆਂ ਨੇ ਕਿਹਾ ਕਿ “ਇਹ ਕਾਨੂੰਨ ਦਾ ਹੱਥ ਹੈ”। ਕਈ ਪ੍ਰਸ਼ੰਸਕਾਂ ਨੇ ਲਿਖਿਆ ਕਿ “ਇਹ ਅਮਿਤਾਭ ਦੀ ‘ਧਰਮ ਪਤਨੀ’ ਅਭਿਨੇਤਰੀ ਜਯਾ ਬੱਚਨ ਦਾ ਹੱਥ ਸੀ”, ਜਦੋਂ ਕਿ ਕੁਝ ਨੇ ਮਜ਼ਾਕ ਕੀਤਾ ਕਿ “ਇਹ ਰੇਖਾ ਜੀ ਦਾ ਹੱਥ ਹੈ “।












