ਪੰਜਾਬੀ ਗਾਇਕਾ ਅਤੇ ਅਦਾਕਾਰਾ ਨਿਮਰਤ ਖਹਿਰਾ ਆਪਣੇ ਹਰ ਅੰਦਾਜ਼ ਦੇ ਚੱਲਦੇ ਸੋਸ਼ਲ ਮੀਡੀਆ ਤੇ ਛਾਈ ਰਹਿੰਦੀ ਹੈ। ਉਨ੍ਹਾਂ ਨੇ ਨਾ ਸਿਰਫ਼ ਆਪਣੀ ਆਵਾਜ਼ ਬਲਕਿ ਖੂਬਸੂਰਤੀ ਨਾਲ ਵੀ ਪ੍ਰਸ਼ੰਸ਼ਕਾਂ ਦੇ ਦਿਲਾਂ ਵਿੱਚ ਇੱਕ ਵੱਖਰੀ ਜਗ੍ਹਾਂ ਬਣਾਈ ਹੈ। ਇੰਨੀਂ ਦਿਨੀਂ ਨਿਮਰਤ ਖਹਿਰਾ ਆਪਣੀ ਫਿਲਮ ‘ਸੌਂਕਣ ਸੌਂਕਣੇ’ ਨੂੰ ਲੈ ਕੇ ਚਰਚਾ ਵਿੱਚ ਹੈ। ਐਮੀ ਵਿਰਕਅਤੇ ਨਿਮਰਤ ਖਹਿਰਾ ਦੀ ਆਵਾਜ਼ ‘ਚ ਗੀਤ ‘ਸਾਡੇ ਕੋਠੇ ਉੱਤੇ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ‘ਚ ਨਿਮਰਤ ਅਤੇ ਐਮੀ ਵਿਰਕ ਦਾ ਰੋਮਾਂਟਿਕ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ । ਇਸ ਗੀਤ ‘ਚ ਪਤੀ ਦਾ ਪਤਨੀ ਦੇ ਲਈ ਪਿਆਰ ਨੂੰ ਦਰਸਾਇਆ ਗਿਆ ਹੈ । ਇਸ ਗੀਤ ਨੂੰ ਸਰੋਤਿਆਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ । ਇਹ ਗੀਤ ਫ਼ਿਲਮ ‘ਸੌਂਕਣੇ ਸੌਂਕਣੇ’ ਦਾ ਗੀਤ ਹੈ ।
ਜਿਸ ‘ਚ ਐਮੀ ਵਿਰਕ ਦੋ ਪਤਨੀਆਂ ਵਿਚਾਲੇ ਪਿਸਦੇ ਹੋਏ ਦਿਖਾਈ ਦੇਣਗੇ । ਇਸ ਫ਼ਿਲਮ ਦਾ ਦਰਸ਼ਕਾਂ ਨੂੰ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ । ਇਸ ਗੀਤ ਦੇ ਬੋਲ ਬੰਟੀ ਬੈਂਸ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਦੇਸੀ ਕਰਿਊ ਨੇ । ਦੱਸਣਯੋਗ ਹੈ ਕਿ ਫਿਲਮ ‘ਸੌਂਕਣ ਸੌਂਕਣੇ’ ’ਚ ਐਮੀ ਵਿਰਕ, ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫਿਲਮ ਨੂੰ ਅਮਰਜੀਤ ਸਿੰਘ ਸਰਾਓਂ ਨੇ ਡਾਇਰੈਕਟ ਕੀਤਾ ਹੈ। ਇਹ ਇਕ ਰੋਮਾਂਟਿਕ ਕਾਮੇਡੀ ਡਰਾਮਾ ਫਿਲਮ ਹੈ, ਜਿਸ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ। ਇਹ ਫ਼ਿਲਮ 13 ਮਈ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ। ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦਾ ਉਤਸ਼ਾਹ ਵੀ ਵੇਖਦਿਆਂ ਹੀ ਬਣ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਰਗੁਨ ਮਹਿਤਾ ਅਤੇ ਐਮੀ ਵਿਰਕ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ । ਦੋਵਾਂ ਦੀ ਅਦਾਕਾਰੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ।