August 26, 2026, 7:08 am
----------- Advertisement -----------
HomeNewsEntertainmentਪ੍ਰਸ਼ੰਸਕਾਂ ਨੂੰ ਬੇਹੱਦ ਭਾਵੁਕ ਕਰ ਰਿਹਾ ਹੈ ਐਮੀ ਵਿਰਕ ਦਾ ਨਵਾਂ ਗੀਤ...

ਪ੍ਰਸ਼ੰਸਕਾਂ ਨੂੰ ਬੇਹੱਦ ਭਾਵੁਕ ਕਰ ਰਿਹਾ ਹੈ ਐਮੀ ਵਿਰਕ ਦਾ ਨਵਾਂ ਗੀਤ ‘Ser Nai Palosda’,ਦੇਖੋ ਵੀਡੀਓ

Published on

----------- Advertisement -----------

ਐਮੀ ਵਿਰਕ Ammy Virk ਦੀ ਆਉਣ ਵਾਲੀ ਫ਼ਿਲਮ ‘ਆਜਾ ਮੈਕਸੀਕੋ ਚੱਲੀਏ’ ਜਿਸ ਨੂੰ ਲੈ ਕੇ ਦਰਸ਼ਕ ਕਾਫੀ ਉਤਸੁਕ ਹਨ। ਜਿਸ ਕਰਕੇ ਫ਼ਿਲਮ ਦਾ ਦੂਜਾ ਗੀਤ ਰਿਲੀਜ਼ ਕਰ ਦਿੱਤਾ ਗਿਆ ਹੈ। ਸਿਰ ਨੀਂ ਪਲੋਸਦਾ (Ser Nai Palosda) ਟਾਈਟਲ ਹੇਠ ਸੈਡ ਜ਼ੌਨਰ ਦਾ ਗੀਤ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਐਮੀ ਵਿਰਕ ਨੇ ਖੁਦ ਹੀ ਗਾਇਆ ਹੈ। ਇਹ ਗੀਤ ਉਨ੍ਹਾਂ ਨੌਜਵਾਨਾਂ ਦੀਆਂ ਭਾਵਨਾਵਾਂ ਅਤੇ ਦਰਦ ਨੂੰ ਦਰਸਾਉਂਦਾ ਹੈ, ਜੋ ਉਹ ਡੋਂਕੀ ਵਰਗੇ ਖਤਰਨਾਕ ਸਫ਼ਰ ਦੌਰਾਨ ਝੱਲਦੇ ਹਨ।

ਉਹ ਕਿੰਨਾਂ ਚਾਹੁੰਦੇ ਹਨ ਕਿ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਨਾਲ ਹੋਵੇ ਜੋ ਉਨ੍ਹਾਂ ਨੂੰ ਆਪਣੇ ਟੀਚੇ ਤੱਕ ਪਹੁੰਚਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਪ੍ਰੇਰਿਤ ਕਰਨ, ਪਰ ਜਿੰਨਾ ਨੂੰ ਮਾਪਿਆਂ ਨੇ ਤੱਤੀ ਵਾਹ ਨਹੀਂ ਲੱਗਣ ਦਿੱਤੀ ਹੁੰਦੀ ਓਹਨਾਂ ਨੂੰ ਹਰ ਮੁਸ਼ਕਲ ਦਾ ਸਾਹਮਣਾ ਕੱਲੇ ਹੀ ਕਰਨਾ ਪੈਂਦਾ ਹੈ।ਫਿਲਮ ‘ਆਜਾ ਮੈਕਸੀਕੋ ਚਲੀਏ’ ਵੱਲੋਂ ਚੁੱਕਿਆ ਗਿਆ ਮੁੱਦਾ ਬੇਸ਼ੱਕ ਪਿਛਲੇ ਸਮੇਂ ਵਿੱਚ ਵੀ ਇੱਕ ਵੱਡਾ ਸਮਾਜਿਕ ਮੁੱਦਾ ਰਿਹਾ ਹੈ, ਪਰ ਪੰਜਾਬੀ ਇੰਡਸਟਰੀ ਵਿੱਚ ਪਹਿਲਾਂ ਅਜਿਹਾ ਮੁੱਦਾ ਇੰਨੇ ਸੰਜੀਦਾ ਤਰੀਕੇ ਨਾਲ ਨਹੀਂ ਉਠਾਇਆ ਗਿਆ। ਫਿਲਮ ਪ੍ਰਵਾਸੀਆਂ ਦੀਆਂ ਕਈ ਦੁਖਦਾਈ ਕਹਾਣੀਆਂ ਦੇ ਨਾਲ-ਨਾਲ ਉਨ੍ਹਾਂ ਦੀਆਂ ਅਣਜਾਣ ਸੱਚਾਈਆਂ ਅਤੇ ਤੱਥਾਂ ਨੂੰ ਵੀ ਦਿਖਾਏਗੀ।

YouTube player

ਫ਼ਿਲਮ ’ਚ ਐਮੀ ਵਿਰਕ ਤੋਂ ਇਲਾਵਾ ਨਾਸਿਰ ਚਿਨੌਤੀ, ਜ਼ਫ਼ਰੀ ਖ਼ਾਨ, ਸੁਖਵਿੰਦਰ ਚਾਹਲ, ਹਨੀ ਮੱਟੂ, ਬਲਜਿੰਦਰ ਕੌਰ, ਮਿੰਟੂ ਕੱਪਾ, ਇਰਾਨੀ ਕੁੜੀ ਯਸਾਮਨ ਮੋਹਸਾਨੀ, ਸਿਕੰਦਰ ਘੁੰਮਣ, ਸ਼ਹਿਬਾਜ਼ ਘੁੰਮਣ ਵਰਗੇ ਕਈ ਹੋਰ ਕਲਾਕਾਰ ਇਸ ਫ਼ਿਲਮ ਚ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਰਾਕੇਸ਼ ਧਵਨ ( Rakesh Dhawan )ਨੇ ਲਿਖਿਆ ਤੇ ਡਾਇਰੈਕਟ ਕੀਤਾ ਗਿਆ ਹੈ । ਉਨ੍ਹਾਂ ਨੇ ਇਸ ਫ਼ਿਲਮ ਦੇ ਨਾਲ ਡਾਇਰੈਕਸ਼ਨ ‘ਚ ਕਦਮ ਰੱਖਿਆ ਹੈ। ਇਸ ਫ਼ਿਲਮ ਦੇ ਰਾਹੀਂ ਮੈਕਸੀਕੋ ਦੇ ਜੰਗਲਾਂ ਰਾਹੀਂ ਡੌਂਕੀ ਲਾ ਕੇ ਅਮਰੀਕਾ ਪਹੁੰਚਣ ਵਾਲੇ ਨੌਜਵਾਨਾਂ ਦੇ ਦੁੱਖਾਂ ਤੇ ਸੰਘਰਸ਼ ਦੀ ਕਾਹਣੀ ਨੂੰ ਬਿਆਨ ਕੀਤਾ ਜਾਵੇਗਾ। ਇਹ ਫ਼ਿਲਮ 25 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...