October 16, 2026, 11:13 am
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਅੰਮ੍ਰਿਤ ਮਾਨ, ਤਸਵੀਰ ਸ਼ੇਅਰ ਕਰ...

ਸਿੱਧੂ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਅੰਮ੍ਰਿਤ ਮਾਨ, ਤਸਵੀਰ ਸ਼ੇਅਰ ਕਰ ਲਿਖਿਆ ਇਮੋਸ਼ਨਲ ਨੋਟ

Published on

----------- Advertisement -----------

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ ਜਨਮਦਿਨ ਹੈ। ਭਾਵੇਂ ਉਹ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ ਪਰ ਉਹ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਹਮੇਸ਼ਾ ਜ਼ਿੰਦਾ ਰਹਿਣਗੇ। ਦੁਨੀਆਂ ਭਰ ਵਿੱਚ ਆਪਣੇ ਗੀਤਾਂ ਅਤੇ ਸਟਾਈਲ ਲਈ ਮਸ਼ਹੂਰ ਸਿੱਧੂ ਮੂਸੇਵਾਲਾ ਦੇ ਗੀਤਾਂ ਨੇ ਲੋਕਾਂ ਦੇ ਦਿਲਾਂ ਵਿੱਚ ਆਪਣੀ ਥਾਂ ਬਣਾਈ ਹੈ, ਉਹ ਹਜ਼ਾਰਾਂ ਸਾਲ ਜਿਉਂਦੇ ਰਹਿਣਗੇ। ਇਸ ਮੌਕੇ ਅੰਮ੍ਰਿਤ ਮਾਨ ਆਪਣੇ ਜਿਗਰੀ ਯਾਰ ਸਿੱਧੂ ਮੂਸੇਵਾਲਾ ਨੂੰ ਯਾਦ ਕਰਕੇ ਬੇਹੱਦ ਭਾਵੁਕ ਹੋ ਗਏ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਨਾਲ ਆਪਣੀ ਇੱਕ ਤਸਵੀਰ ਸ਼ੇਅਰ ਕੀਤੀ ਹੈ ਤੇ ਬੇਹੱਦ ਭਾਵੁਕ ਕਰ ਦੇਣ ਵਾਲਾ ਨੋਟ ਲਿਖਿਆ ਹੈ।

ਅੰਮ੍ਰਿਤ ਮਾਨ ਨੇ ਬੀਤੇ ਦਿਨ ਜਿਥੇ ਆਪਣੇ ਇੰਸਟਾਗ੍ਰਾਮ ਪ੍ਰੋਫਾਈਲ ਦੀ ਤਸਵੀਰ ਬਦਲ ਕੇ ਸਿੱਧੂ ਮੂਸੇਵਾਲਾ ਨਾਲ ਤਸਵੀਰ ਲਗਾਈ ਸੀ, ਉਥੇ ਹੀ ਅੱਜ ਦੋਸਤ ਸਿੱਧੂ ਮੂਸੇਵਾਲਾ ਦੇ ਜਨਮਦਿਨ ‘ਤੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਵਿੱਚ ਤੁਸੀਂ ਵੇਖ ਸਕਦੇ ਹੋ ਕਿ ਅੰਮ੍ਰਿਤ ਮਾਨ ਆਪਣੇ ਜਨਮਦਿਨ ਦੇ ਮੌਕੇ ‘ਤੇ ਕੇਕ ਕੱਟ ਕੇ ਸੈਲੀਬ੍ਰੇਸ਼ਨ ਕਰ ਰਹੇ ਹਨ। ਇਸ ਦੇ ਨਾਲ ਸਿੱਧੂ ਮੂਸੇਵਾਲਾ ਅੰਮ੍ਰਿਤ ਮਾਨ ਕੇਕ ਖਵਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਤਸਵੀਰ ਦੇ ਵਿੱਚ ਦੋਹਾਂ ਗਾਇਕਾਂ ਦੇ ਨਾਲ ਸਿੱਧੂ ਮੂਸੇਵਾਲਾ ਦੇ ਪਿਤਾ ਵੀ ਨਜ਼ਰ ਆ ਰਹੇ ਹਨ। ਇਹ ਤਸਵੀਰ ਬੀਤੇ ਸਾਲ ਦੀ ਹੈ।

ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅੰਮ੍ਰਿਤ ਮਾਨ ਨੇ ਬਹੁਤ ਹੀ ਭਾਵੁਕ ਕਰ ਦੇਣ ਵਾਲਾ ਕੈਪਸ਼ਨ ਲਿਖਿਆ ਹੈ। ਅੰਮ੍ਰਿਤ ਮਾਨ ਨੇ ਆਪਣੇ ਇਸ ਪੋਸਟ ਵਿੱਚ ਕੈਪਸ਼ਨ ‘ਚ ਲਿਖਿਆ ਹੈ, ” Happy Birthday Yaara💔.. ਮੇਰਾ ਜਨਮਦਿਨ 10 ਜੂਨ ਨੂੰ ਹੁੰਦਾ ਤੇਰਾ 11 ਜੂਨ ਨੂੰ.. ਆਪਾ ਏਸ ਵਾਰ ਕਦੇ ਮਨਾਉਣਾ ਸੀ.. ਤੇਰੀ ਇੱਛਾ ਨੀ ਆਈ ਪਰ ਵਾਰ 💔 ” ਅੰਮ੍ਰਿਤ ਮਾਨ ਦੀ ਇਸ ਪੋਸਟ ਰਾਹੀਂ ਉਨ੍ਹਾਂ ਦਾ ਦਰਦ ਸਾਫ ਵਿਖਾਈ ਦੇ ਰਿਹਾ ਹੈ।ਬੀਤੇ ਦਿਨ 10 ਜੂਨ ਨੂੰ ਅੰਮ੍ਰਿਤ ਮਾਨ ਦਾ ਜਨਮਦਿਨ ਸੀ ਤੇ ਅੱਜ ਉਨ੍ਹਾਂ ਦੇ ਪਿਆਰੇ ਦੋਸਤ ਸਿੱਧੂ ਮੂਸੇਵਾਲਾ ਦਾ ਜਨਮਦਿਨ ਹੈ। ਅਜਿਹੇ ‘ਚ ਉਹ ਆਪਣੇ ਦੋਸਤ ਨੂੰ ਯਾਦ ਕਰਕੇ ਬੇਹੱਦ ਭਾਵੁਕ ਹੋ ਗਏ ਹਨ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲੇ ਦੀ ਮੌਤ ਤੋਂ ਬਾਅਦ ਗਾਇਕ ਅੰਮ੍ਰਿਤ ਮਾਨ ਨੇ ਉਸ ਦੇ ਵੱਡੇ ਭਰਾ ਹੋਣ ਦੇ ਨਾਤੇ ਉਸ ਦੇ ਮਾਤਾ-ਪਿਤਾ ਦਾ ਖਿਆਲ ਰੱਖਣ ਦੀ ਜ਼ਿੰਮੇਵਾਰੀ ਲਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...