July 21, 2026, 5:03 pm
----------- Advertisement -----------
HomeNewsEntertainmentਮੁਕੇਸ਼ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਦਾ ਰਾਧਿਕਾ ਮਰਚੈਂਟ ਦੇ ਨਾਲ...

ਮੁਕੇਸ਼ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ ਦਾ ਰਾਧਿਕਾ ਮਰਚੈਂਟ ਦੇ ਨਾਲ ਹੋੋਇਆ ਰੋਕਾ, ਦੇਖੋ ਤਸਵੀਰਾਂ

Published on

----------- Advertisement -----------

ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਦੇ ਘਰ ਫਿਰ ਤੋਂ ਖੁਸ਼ੀਆਂ ਆਉਣ ਵਾਲੀਆਂ ਹਨ। ਜੀ ਹਾਂ ਮੁਕੇਸ਼ ਅੰਬਾਨੀ ਦੇ ਛੋਟੇ ਪੁੱਤਰ ਅਨੰਤ ਅੰਬਾਨੀ (Anant Ambani) ਦਾ ਰੋਕਾ ਹੋ ਗਿਆ ਹੈ ।ਉਸ ਦੇ ਰੋਕਾ ਸੈਰੇਮਨੀ (Roka ceremony )ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ । ਰਾਧਿਕਾ ਮਰਚੈਂਟ ਦੇ ਨਾਲ ਅਨੰਤ ਦੀ ਰੋਕਾ ਸੈਰੇਮਨੀ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ । ਰੋਕੇ ਦਾ ਪ੍ਰੋਗਰਾਮ ਰਾਜਸਥਾਨ ਦੇ ਰਾਜਸਮੰਦ ‘ਚ ਸਥਿਤ ਇੱਕ ਮੰਦਰ ‘ਚ ਹੋਇਆ ਹੈ । ਅਨੰਤ ਅਤੇ ਰਾਧਿਕਾ ਦਾ ਵਿਆਹ ਕਦੋਂ ਹੋਵੇਗਾ ਇਸ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ ।ਰਾਧਿਕਾ ਅਤੇ ਅਨੰਤ ਇੱਕ ਦੂਜੇ ਨੂੰ ਪਿਛਲੇ ਲੰਮੇ ਸਮੇਂ ਤੋਂ ਜਾਣਦੇ ਹਨ ਅਤੇ ਰਾਧਿਕਾ ਅੰਬਾਨੀ ਪਰਿਵਾਰ ਦੇ ਹਰ ਪ੍ਰੋਗਰਾਮ ‘ਚ ਨਜ਼ਰ ਆਉਂਦੀ ਹੈ । ਜਿਉਂ ਹੀ ਅਨੰਤ ਅਤੇ ਰਾਧਿਕਾ ਦੇ ਰੋਕੇ ਦੀਆਂ ਖਬਰਾਂ ਸਾਹਮਣੇ ਆਈਆ ਤਾਂ ਹਰ ਕੋਈ ਇਸ ਜੋੜੀ ਨੂੰ ਵਿਆਹ ਦੇਣ ਲੱਗਾ।

ਰਿਲਾਇੰਸ ਇੰਡਸਟਰੀ ਦੇ ਨਿਰਦੇਸ਼ਕ ਪਰੀਮਲ ਨਾਥਵਾਨੀ ਨੇ ਵੀ ਟਵੀਟ ਕਰਕੇ ਵਧਾਈ ਦਿੱਤੀ ਹੈ । ਮੁਕੇਸ਼ ਅੰਬਾਨੀ ਦੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਦੀ 2018 ‘ਚ ਵੀ ਦੋਨਾਂ ਦੀ ਇੱਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ । ਰਾਧਿਕਾ ਸ਼ਾਸਤਰੀ ਨਰਤਕੀ ਵੀ ਹੈ।ਉਸ ਦੇ ਨ੍ਰਿਤ ਦੇ ਕਈ ਵੀਡੀਓ ਵੀ ਵਾਇਰਲ ਹੋ ਚੁੱਕੇ ਹਨ । ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਦੀ ਹੋਣ ਵਾਲੀ ਪਤਨੀ ਰਾਧਿਕਾ ਮਰਚੈਂਟ, ਮੁਕੇਸ਼ ਅੰਬਾਨੀ ਦੇ ਕਰੀਬੀ ਦੋਸਤ ਵੀਰੇਨ ਮਰਚੈਂਟ ਦੀ ਬੇਟੀ ਹੈ। ਵੀਰੇਨ ਮਰਚੈਂਟ ਐਨਕੋਰ ਹੈਲਥਕੇਅਰ ਦੇ ਸੀ.ਈ.ਓ. ਅਨੰਤ ਅਤੇ ਰਾਧਿਕਾ ਇਕੱਠੇ ਪੜ੍ਹਦੇ ਹਨ ਅਤੇ ਕਈ ਸਾਲਾਂ ਤੋਂ ਦੋਸਤ ਹਨ।ਰਾਧਿਕਾ ਨੇ ਨਿਊਯਾਰਕ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਬੈਚਲਰ ਦੀ ਡਿਗਰੀ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਰਾਧਿਕਾ ਇੱਕ ਮਸ਼ਹੂਰ ਕਲਾਸੀਕਲ ਡਾਂਸਰ ਹੈ। ਭਾਰਤ ਤੋਂ ਇਲਾਵਾ ਉਹ ਵਿਦੇਸ਼ਾਂ ਵਿੱਚ ਵੀ ਕਲਾਸੀਕਲ ਡਾਂਸ ਪ੍ਰੋਗਰਾਮਾਂ ਵਿੱਚ ਹਿੱਸਾ ਲੈ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...