September 6, 2026, 10:08 am
----------- Advertisement -----------
HomeNewsBreaking Newsਅਨੰਤ -ਰਾਧਿਕਾ ਦਾ ਪ੍ਰੀ-ਵੈਡਿੰਗ ਫੰਕਸ਼ਨ, ਪੌਪ ਸਟਾਰ ਰਿਹਾਨਾ ਤੋਂ ਲੈ ਕੇ ਕਈ...

ਅਨੰਤ -ਰਾਧਿਕਾ ਦਾ ਪ੍ਰੀ-ਵੈਡਿੰਗ ਫੰਕਸ਼ਨ, ਪੌਪ ਸਟਾਰ ਰਿਹਾਨਾ ਤੋਂ ਲੈ ਕੇ ਕਈ ਬੌਲੀਵੁੱਡ ਹਸਤੀਆਂ ਪਹੁੰਚੀਆਂ ਜਾਮਨਗਰ

Published on

----------- Advertisement -----------

 ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਦੇ ਵਿਆਹ ਤੋਂ ਪਹਿਲਾਂ ਦੇ ਜਸ਼ਨਾਂ ਵਿੱਚ ਹਿੱਸਾ ਲੈਣ ਲਈ ਪੌਪ ਸਟਾਰ ਰਿਹਾਨਾ ਵੀ ਜਾਮਨਗਰ ਪਹੁੰਚ ਚੁੱਕੀ ਹੈ। ਉਹ ਪ੍ਰੀ-ਵੈਡਿੰਗ ਸੈਰੇਮਨੀ ‘ਚ ਪਰਫਾਰਮ ਕਰੇਗੀ।

 ਇਸਤੋਂ ਇਲਾਵਾ ਸਲਮਾਨ ਖਾਨ ਨੂੰ ਵੀ ਜਾਮਨਗਰ ਏਅਰਪੋਰਟ ‘ਤੇ ਦੇਖਿਆ ਗਿਆ। ਅਦਾਕਾਰ ਕੈਜ਼ੂਅਲ ਲੁੱਕ ‘ਚ ਨਜ਼ਰ ਆਏ। ਰਣਬੀਰ ਕਪੂਰ ਨੂੰ ਮੁੰਬਈ ਏਅਰਪੋਰਟ ‘ਤੇ ਕੈਜ਼ੂਅਲ ਲੁੱਕ ‘ਚ ਜੈਕੇਟ ਪਹਿਨ ਕੇ ਦੇਖਿਆ ਗਿਆ। ਅਭਿਨੇਤਾ ਆਪਣੇ ਪਰਿਵਾਰ ਨਾਲ ਜਾਮਨਗਰ ਲਈ ਰਵਾਨਾ ਹੋ ਗਏ ਹਨ। ਮਾਂ ਨੀਤੂ ਕਪੂਰ ਨੂੰ ਵੀ ਏਅਰਪੋਰਟ ‘ਤੇ ਦੇਖਿਆ ਗਿਆ। ਅਰਜੁਨ ਕਪੂਰ ਵੀ ਜਾਮਨਗਰ ਲਈ ਰਵਾਨਾ ਹੋ ਗਏ। 

ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਦੀਆਂ ਤਿਆਰੀਆਂ ਹੋ ਚੁੱਕੀਆਂ ਹਨ। ਇਸ ਪ੍ਰੋਗਰਾਮ ਵਿੱਚ ਕਈ ਕਲਾਕਾਰ ਅਤੇ ਗਾਇਕ ਪਰਫਾਰਮ ਕਰਨਗੇ। ਜਾਹਨਵੀ ਕਪੂਰ, ਮਾਨੁਸ਼ੀ ਛਿੱਲਰ, ਅਭਿਸ਼ੇਕ ਬੱਚਨ, ਫੈਸ਼ਨ ਡਿਜ਼ਾਈਨਰ ਮਨੀਸ਼ ਮਲਹੋਤਰਾ, ਪੰਜਾਬੀ ਗਾਇਕ ਬੀ ਪ੍ਰਾਕ ਅਤੇ ਊਧਵ ਠਾਕਰੇ ਦੇ ਬੇਟੇ ਤੇਜਸ ਠਾਕਰੇ ਪਹਿਲਾਂ ਹੀ ਜਾਮਨਗਰ ਪਹੁੰਚ ਚੁੱਕੇ ਹਨ। 

ਜ਼ਿਕਰਯੋਗ ਹੈ ਕਿ  ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਪ੍ਰੀ-ਵੈਡਿੰਗ ਫੰਕਸ਼ਨ ਦੀ ਗੈਸਟ ਲਿਸਟ ‘ਚ ਅਮਿਤਾਭ ਬੱਚਨ ਦਾ ਪੂਰਾ ਪਰਿਵਾਰ ਸ਼ਾਮਲ ਹੈ। ਇਨ੍ਹਾਂ ਤੋਂ ਇਲਾਵਾ ਦੀਪਿਕਾ ਪਾਦੂਕੋਣ, ਰਣਵੀਰ ਸਿੰਘ ਅਤੇ ਸੈਫ ਅਲੀ ਖਾਨ ਵੀ ਆਪਣੇ ਪਰਿਵਾਰਾਂ ਨਾਲ ਇਸ ਸਮਾਰੋਹ ‘ਚ ਸ਼ਿਰਕਤ ਕਰਨਗੇ।

ਮਹਿਮਾਨਾਂ ਦੀ ਸੂਚੀ ‘ਚ ਮਾਧੁਰੀ ਦੀਕਸ਼ਿਤ, ਕਰਨ ਜੌਹਰ, ਕੈਟਰੀਨਾ ਕੈਫ, ਵਿੱਕੀ ਕੌਸ਼ਲ, ਸ਼ਾਹਰੁਖ ਖਾਨ, ਅਜੇ ਦੇਵਗਨ, ਕਾਜੋਲ ਦੇ ਨਾਂ ਵੀ ਦਰਜ ਹਨ। ਦੱਸ ਦਈਏ ਕਿ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਵਿਆਹ 12 ਜੁਲਾਈ ਨੂੰ ਮੁੰਬਈ ਵਿੱਚ ਹੋਵੇਗਾ। ਵਿਆਹ ਤੋਂ ਪਹਿਲਾਂ ਦੋਵਾਂ ਦੇ ਪ੍ਰੀ-ਵੈਡਿੰਗ ਫੰਕਸ਼ਨ ਦਾ ਸ਼ਾਨਦਾਰ ਜਸ਼ਨ ਹੋਣ ਵਾਲਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...