May 14, 2026, 4:16 pm
----------- Advertisement -----------
HomeNewsEntertainment12 ਜੁਲਾਈ ਨੂੰ ਮੁੰਬਈ 'ਚ ਹੋਵੇਗਾ ਅਨੰਤ-ਰਾਧਿਕਾ ਦਾ ਵਿਆਹ, ਵਿਆਹ ਦਾ ਕਾਰਡ...

12 ਜੁਲਾਈ ਨੂੰ ਮੁੰਬਈ ‘ਚ ਹੋਵੇਗਾ ਅਨੰਤ-ਰਾਧਿਕਾ ਦਾ ਵਿਆਹ, ਵਿਆਹ ਦਾ ਕਾਰਡ ਆਇਆ ਸਾਹਮਣੇ

Published on

----------- Advertisement -----------

ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦਾ ਵਿਆਹ 12 ਜੁਲਾਈ ਨੂੰ ਹੋਵੇਗਾ। ਵਿਆਹ ਦੇ ਸਾਰੇ ਸਮਾਗਮ ਮੁੰਬਈ ਦੇ ਜੀਓ ਵਰਲਡ ਸੈਂਟਰ ਵਿੱਚ ਹੋਣਗੇ। ਵਿਆਹ ਸਮਾਗਮ 3 ਦਿਨ ਤੱਕ ਚੱਲੇਗਾ। ਵਿਆਹ 12 ਜੁਲਾਈ ਨੂੰ ਹੋਵੇਗਾ, ਸ਼ੁਭ ਆਸ਼ੀਰਵਾਦ ਸਮਾਰੋਹ 13 ਜੁਲਾਈ ਨੂੰ ਹੋਵੇਗਾ ਅਤੇ ਰਿਸੈਪਸ਼ਨ 14 ਜੁਲਾਈ ਨੂੰ ਤੈਅ ਕੀਤੀ ਗਈ ਹੈ।


ਦੱਸ ਦਈਏ ਕਿ ਜੀਓ ਵਰਲਡ ਸੈਂਟਰ ਮੁੰਬਈ ਦੇ ਮਸ਼ਹੂਰ ਬੀਕੇਸੀ (ਬਾਂਦਰਾ ਕੁਰਲਾ ਕੰਪਲੈਕਸ) ਖੇਤਰ ਵਿੱਚ ਹੈ। ਇੱਥੇ ਇੱਕ ਬਾਲਰੂਮ ਹੈ, ਜਿਸ ਵਿੱਚ 3000 ਲੋਕ ਇਕੱਠੇ ਹੋ ਸਕਦੇ ਹਨ। ਇਹ ਬਾਲਰੂਮ ਜੀਓ ਵਰਲਡ ਸੈਂਟਰ ਦੀ ਤੀਜੀ ਮੰਜ਼ਿਲ ‘ਤੇ 32,280 ਵਰਗ ਫੁੱਟ ‘ਚ ਫੈਲਿਆ ਹੋਇਆ ਹੈ।
ਦੱਸ ਦਈਏ ਕਿ ਫਿਲਹਾਲ ਅਨੰਤ ਅਤੇ ਰਾਧਿਕਾ ਦੀ ਦੂਜੀ ਪ੍ਰੀ-ਵੈਡਿੰਗ ਸੈਰੇਮਨੀ 29 ਮਈ ਤੋਂ 1 ਜੂਨ ਤੱਕ ਇਟਲੀ ਦੇ ਪਲੇਰਮੋ ਵਿੱਚ ਸ਼ੁਰੂ ਹੋ ਗਈ ਹੈ। ਇਹ ਦੂਜਾ ਪ੍ਰੀ-ਵੈਡਿੰਗ ਸਮਾਰੋਹ ਕਰੂਜ਼ ‘ਤੇ ਹੋ ਰਿਹਾ ਹੈ, ਜਿਸ ਦਾ ਨਾਂ ਹੈ ‘ਸੇਲਿਬ੍ਰਿਟੀ ਅਸੇਂਟ’। ਇਸ ਪ੍ਰੀ-ਵੈਡਿੰਗ ਸਮਾਰੋਹ ‘ਚ ਰਣਬੀਰ ਕਪੂਰ, ਆਲੀਆ ਭੱਟ, ਅਨਨਿਆ ਪਾਂਡੇ, ਸਾਰਾ ਅਲੀ ਖਾਨ, ਕਰਨ ਜੌਹਰ, ਇਬਰਾਹਿਮ ਅਲੀ ਖਾਨ, ਕਰੀਨਾ ਕਪੂਰ, ਕਰਿਸ਼ਮਾ ਕਪੂਰ, ਦਿਸ਼ਾ ਪਟਾਨੀ, ਮਨੀਸ਼ ਮਲਹੋਤਰਾ ਅਤੇ ਸਚਿਨ ਤੇਂਦੁਲਕਰ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪੇਪਰ ਲੀਕ ਨਾਲ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਟੁੱਟੇ, ਕੇਂਦਰ ਦੀ ਨਾਕਾਮੀ ਅਤੇ ਵਿਦਿਆਰਥੀਆਂ...

*ਪੰਜਾਬ ਦੇ ਕਿਸਾਨਾਂ ਲਈ ਖੁਸ਼ਖਬਰੀ, ਭਗਵੰਤ ਮਾਨ ਸਰਕਾਰ ਸੂਬੇ ਵਿੱਚ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦੇਵੇਗੀ*

*ਨਵੀਂ ਦਿੱਲੀ, 13 ਮਈ, 2026* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ...

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ

*19,213 ਏਕੜ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ* *ਚੰਡੀਗੜ੍ਹ; 13 ਮਈ 2026:* ਪੰਜਾਬ ਦੀ ਇਤਿਹਾਸਕ...

ਪੰਜਾਬ ਪੁਲਿਸ ਦੀ ਸੋਸ਼ਲ ਮੀਡੀਆ ‘ਤੇ ਸਖ਼ਤੀ, ਅਸ਼ਲੀਲ ਤੇ ਇਤਰਾਜ਼ਯੋਗ ਸਮੱਗਰੀ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (DGP) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਇਤਰਾਜ਼ਯੋਗ, ਅਸ਼ਲੀਲ...

ਭਾਜਪਾ ਗੈਂਗਸਟਰਾਂ ਦੀ ਵਰਤੋਂ ਕਰਕੇ ਦੇਸ਼ ਦੇ ਵੱਡੇ ਸੈਲੀਬ੍ਰਿਟੀਜ਼ ਅਤੇ ਕਾਰੋਬਾਰੀਆਂ ਨੂੰ ਡਰਾ-ਧਮਕਾ ਰਹੀ ਹੈ: ਹਰਪਾਲ ਚੀਮਾ

ਚੰਡੀਗੜ੍ਹ, 13 ਮਈ:ਆਮ ਆਦਮੀ ਪਾਰਟੀ ਨੇ ਮਸ਼ਹੂਰ ਪੰਜਾਬੀ ਕਲਾਕਾਰ ਦਿਲਜੀਤ ਦੋਸਾਂਝ ਦੇ ਮੈਨੇਜਰ 'ਤੇ...

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...