April 21, 2026, 1:17 pm
----------- Advertisement -----------
HomeNewsEntertainmentਅੰਕਿਤਾ ਲੋਖੰਡੇ 'ਤੇ ਫਿਰ ਪਈ ਟ੍ਰੋਲਸ ਦੀ ਨਜ਼ਰ, ਨਵੀਂ ਵੀਡੀਓ ਦੇਖ ਯੂਜ਼ਰਸ...

ਅੰਕਿਤਾ ਲੋਖੰਡੇ ‘ਤੇ ਫਿਰ ਪਈ ਟ੍ਰੋਲਸ ਦੀ ਨਜ਼ਰ, ਨਵੀਂ ਵੀਡੀਓ ਦੇਖ ਯੂਜ਼ਰਸ ਨੇ ਕਿਹਾ, ‘ਮੇਕਅੱਪ ਜਾਂ ਮਜ਼ਾਕ?’

Published on

----------- Advertisement -----------

ਟੀਵੀ ਅਤੇ ਬਾਲੀਵੁੱਡ ਅਦਾਕਾਰਾ ਅੰਕਿਤਾ ਲੋਖੰਡੇ ਅਕਸਰ ਟ੍ਰੋਲਿੰਗ ਦਾ ਸ਼ਿਕਾਰ ਹੁੰਦੀ ਰਹਿੰਦੀ ਹੈ। ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਤੋਂ ਉਹ ਲਗਾਤਾਰ ਲੋਕਾਂ ਦੇ ਨਿਸ਼ਾਨੇ ‘ਤੇ ਆ ਰਹੀ ਹੈ। ਬੀਤੀ ਰਾਤ ਉਹ ਰਾਹੁਲ ਮਹਾਜਨ ਦੀ ਪਤਨੀ ਨਤਾਲਿਆ ਇਲੀਨਾ ਦੇ ਜਨਮ ਦਿਨ ਦੀ ਪਾਰਟੀ ‘ਚ ਸ਼ਾਮਲ ਹੋਣ ਲਈ ਆਈ ਸੀ। । ਜਿੱਥੋਂ ਉਨ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ। ਅੰਕਿਤਾ ਲੋਖੰਡੇ ਜੋ ਕਿ ਅਜੀਬ ਜਿਹਾ ਮੇਕਅੱਪ ਦੇ ਨਾਲ ਨਜ਼ਰ ਆਈ। ਜਿਸ ਕਰਕੇ ਉਹ ਕਾਫੀ ਜ਼ਿਆਦਾ ਟ੍ਰੋਲ ਹੋ ਰਹੀ ਹੈ। ਇਸ ਦੌਰਾਨ, ਉਸਨੇ ਆਪਣੇ ਪਤੀ ਵਿੱਕੀ ਜੈਨ ਅਤੇ ਭੈਣ ਅਸ਼ੀਤਾ ਲੋਖੰਡੇ ਨਾਲ ਸਥਾਨ ‘ਤੇ ਸ਼ਾਨਦਾਰ ਐਂਟਰੀ ਕੀਤੀ।

ਅੰਕਿਤਾ ਲੋਖੰਡੇ ਦੀ ਤਾਜ਼ਾ ਵੀਡੀਓ ਇਸ ਸਮੇਂ ਸੋਸ਼ਲ ਮੀਡੀਆ ‘ਤੇ ਛਾਈ ਹੋਈ ਹੈ। ਇਸ ਵੀਡੀਓ ਨੂੰ ਦੇਖ ਕੇ ਲੋਕ ਅੰਕਿਤਾ ਲੋਖੰਡੇ ਦੇ ਮੇਕਅੱਪ ਨੂੰ ਲੈ ਕੇ ਟਿੱਪਣੀਆਂ ਕਰ ਰਹੇ ਹਨ। ਕਈ ਯੂਜ਼ਰਸ ਨੇ ਲਿਖਿਆ ਹੈ- ਅੰਕਿਤਾ ਲੋਖੰਡੇ ਨੇ ਮੇਕਅੱਪ ਕੀਤਾ ਹੈ ਜਾਂ ਮਜ਼ਾਕ ਹੈ? ਇਸ ਵੀਡੀਓ ਨੂੰ ਬਾਲੀਵੁੱਡ ਦੇ ਮਸ਼ਹੂਰ ਫੋਟੋਗ੍ਰਾਫਰ ਵਿਰਲ ਭਿਯਾਨੀ ਨੇ ਆਪਣੇ ਇੰਸਟਾਗ੍ਰਾਮ ਪੇਜ ‘ਤੇ ਸ਼ੇਅਰ ਕੀਤਾ ਹੈ। ਸਾਹਮਣੇ ਆਈ ਵੀਡੀਓ ਨੂੰ ਦੇਖਣ ਤੋਂ ਬਾਅਦ ਹਰ ਕਿਸੇ ਦਾ ਧਿਆਨ ਅੰਕਿਤਾ ਲੋਖੰਡੇ ਦੇ ਮੇਕਅੱਪ ‘ਤੇ ਲੱਗਾ ਹੋਇਆ ਹੈ। ਪਾਰਟੀ ‘ਚ ਪਹੁੰਚੀ ਅੰਕਿਤਾ ਲੋਖੰਡੇ ਨੇ ਪਾਰਟੀ ਦੀ ਥੀਮ ਦੇ ਹਿਸਾਬ ਨਾਲ ਖੂਬਸੂਰਤ ਬਲੈਕ ਗਾਊਨ ਪਾਇਆ ਹੋਇਆ ਹੈ ।

ਸੋਸ਼ਲ ਮੀਡੀਆ ‘ਤੇ ਲੋਕ ਅੰਕਿਤਾ ਲੋਖੰਡੇ ਦੇ ਮੇਕਅੱਪ ਨੂੰ ਲੈ ਕੇ ਉਨ੍ਹਾਂ ਦੀ ਕਾਫੀ ਨਿੰਦਾ ਕਰ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਜਾਦੂ ਫਿਰ ਤੋਂ ਧਰਤੀ ‘ਤੇ ਆਇਆ ਹੈ।’ ਇੱਕ ਹੋਰ ਯੂਜ਼ਰ ਨੇ ਟਿੱਪਣੀ ਕੀਤੀ, ‘ਹੇ ਤੁਸੀਂ ਕੀ ਦੇਖਿਆ… ਇਹ ਮੇਕਅੱਪ ਹੈ ਜਾਂ ਮਜ਼ਾਕ?’ ਇੱਕ ਹੋਰ ਯੂਜ਼ਰ ਨੇ ਕਿਹਾ ਕਿ ਭੂਤਨੀ ਲੱਗ ਰਹੀ ਹੈ। ਅੰਕਿਤਾ ਲੋਖੰਡੇ ਦੀ ਗੱਲ ਕਰੀਏ ਤਾਂ ਉਹ ਇਨ੍ਹੀਂ ਦਿਨੀਂ ਟੀਵੀ ਦੇ ਰਿਆਲਿਟੀ ਸ਼ੋਅ ਸਮਾਰਟ ਜੋੜੀ ‘ਚ ਨਜ਼ਰ ਆ ਰਹੀ ਹੈ। ਉਸਨੇ ਆਪਣੇ ਪਤੀ ਵਿੱਕੀ ਜੈਨ ਨਾਲ ਸ਼ੋਅ ਵਿੱਚ ਹਿੱਸਾ ਲਿਆ ਹੈ। ਇਸ ਸ਼ੋਅ ‘ਤੇ ਉਹ ਰਾਹੁਲ ਮਹਾਜਨ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੇ ਸਨ। ਦੱਸ ਦਈਏ ਅੰਕਿਤਾ ਲੋਖੰਡੇ ਨੇ ਪਿਛਲੇ ਸਾਲ ਹੀ ਆਪਣੇ ਬੁਆਏਫ੍ਰੈਂਡ ਵਿੱਕੀ ਜੈਨ ਦੇ ਨਾਲ ਵਿਆਹ ਕਰਵਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਇਟਲੀ ਦੇ ਬਰਗਾਮੋ ’ਚ ਗੁਰਦੁਆਰੇ ਬਾਹਰ ਦੋ ਸਿੱਖਾਂ ਦਾ ਕਤਲ, ਇਲਾਕੇ ’ਚ ਸਹਿਮ

Bergamo ਵਿੱਚ ਇਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ...