September 6, 2026, 12:02 am
----------- Advertisement -----------
HomeNewsEntertainmentਅੰਕਿਤਾ ਲੋਖੰਡੇ ਨੇ ਪਤੀ ਵਿੱਕੀ ਜੈਨ ਨਾਲ ਇਸ ਅੰਦਾਜ਼ 'ਚ ਸੈਲੀਬ੍ਰੇਟ ਕੀਤੀ...

ਅੰਕਿਤਾ ਲੋਖੰਡੇ ਨੇ ਪਤੀ ਵਿੱਕੀ ਜੈਨ ਨਾਲ ਇਸ ਅੰਦਾਜ਼ ‘ਚ ਸੈਲੀਬ੍ਰੇਟ ਕੀਤੀ ਆਪਣੀ ਪਹਿਲੀ ਹੋਲੀ

Published on

----------- Advertisement -----------

ਟੀਵੀ ਅਦਾਕਾਰਾ ਅੰਕਿਤਾ ਲੋਖੰਡੇ ਹਰ ਤਿਉਹਾਰ ਨੂੰ ਧੂਮ-ਧਾਮ ਨਾਲ ਮਨਾਉਂਦੀ ਹੈ। ਵਿਆਹ ਤੋਂ ਲੈ ਕੇ ਹੁਣ ਤੱਕ ਉਹ ਆਪਣੇ ਪਤੀ ਵਿੱਕੀ ਜੈਨ ਨਾਲ ਹਰ ਤਿਉਹਾਰ ਦਾ ਆਨੰਦ ਲੈ ਰਹੀ ਹੈ। ਅੱਜ ਯਾਨੀ 18 ਮਾਰਚ 2022 ਨੂੰ ਇਹ ਜੋੜਾ ਵਿਆਹ ਤੋਂ ਬਾਅਦ ਪਹਿਲੀ ਹੋਲੀ ਮਨਾ ਰਿਹਾ ਹੈ। ਇਸ ਖਾਸ ਮੌਕੇ ‘ਤੇ ਦੋਵਾਂ ਦੀਆ ਤਸਵੀਰਾਂ ਸਾਹਮਣੇ ਆਇਆ ਹਨ।

ਇਹਨਾਂ ਤਸਵੀਰਾਂ ‘ਚ ਅੰਕਿਤਾ ਅਤੇ ਵਿੱਕੀ ਇੱਕ ਦੂਜੇ ਦੇ ਰੰਗ ਲਗਾਉਂਦੇ ਨਜ਼ਰ ਆ ਰਹੇ ਹਨ। ਅੰਕਿਤਾ ਲੋਖੰਡੇ ਅਤੇ ਵਿੱਕੀ ਜੈਨ ਦਾ ਵਿਆਹ ਪਿਛਲੇ ਸਾਲ 14 ਦਸੰਬਰ ਨੂੰ ਹੋਇਆ ਸੀ। ਵਿਆਹ ਤੋਂ ਬਾਅਦ, ਜੋੜੇ ਨੇ ਨਵਾਂ ਸਾਲ, ਕ੍ਰਿਸਮਸ, ਮਕਰ ਸੰਕ੍ਰਾਂਤੀ ਵਰਗੇ ਕਈ ਤਿਉਹਾਰ ਮਨਾਏ। ਹੁਣ ਦੋਵੇਂ ਪਹਿਲੀ ਵਾਰ ਇਕੱਠੇ ਹੋਲੀ ਮਨਾ ਰਹੇ ਹਨ।

ਦੋਵਾਂ ਦੀਆ ਇਹਨਾਂ ਤਸਵੀਰਾਂ ਨੂੰ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਅੰਕਿਤਾ ਲੋਖੰਡੇ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸੀਰੀਅਲ ‘ਪਵਿਤਰ ਰਿਸ਼ਤਾ’ ਨਾਲ ਕੀਤੀ ਸੀ। ਉਸ ਸੀਰੀਅਲ ਵਿੱਚ ਅਰਚਨਾ ਦਾ ਕਿਰਦਾਰ ਨਿਭਾ ਕੇ ਉਹ ਘਰ-ਘਰ ਹਰ ਕਿਸੇ ਦੀ ਚਹੇਤੀ ਬਣ ਗਈ ਸੀ।

ਲੰਬੇ ਸਮੇਂ ਤੱਕ ਰਿਲੇਸ਼ਨਸ਼ਿਪ ‘ਚ ਰਹਿਣ ਤੋਂ ਬਾਅਦ ਹਾਲ ਹੀ ‘ਚ ਉਸ ਨੇ ਵਿੱਕੀ ਜੈਨ ਨਾਲ ਵਿਆਹ ਕੀਤਾ ਸੀ। ਸੀਰੀਅਲ ਅਤੇ ਟੈਲੀਵਿਜ਼ਨ ਰਿਐਲਿਟੀ ਸ਼ੋਅ ਤੋਂ ਇਲਾਵਾ ਅੰਕਿਤਾ ਲੋਖੰਡੇ ‘ਮਣੀਕਰਨਿਕਾ- ਦ ਕਵੀਨ ਆਫ ਝਾਂਸੀ’, ‘ਬਾਗੀ 3’ ਵਰਗੀਆਂ ਫਿਲਮਾਂ ‘ਚ ਵੀ ਨਜ਼ਰ ਆ ਚੁੱਕੀ ਹੈ।

ਅੰਕਿਤਾ ਵਿਆਹ ਤੋਂ ਪਹਿਲਾਂ ਮੁੰਬਈ ਵਿੱਚ ਆਪਣੇ ਮਾਤਾ-ਪਿਤਾ ਨਾਲ ਇੱਕ ਅਪਾਰਟਮੈਂਟ ਵਿੱਚ ਰਹਿੰਦੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...