April 21, 2026, 9:19 am
----------- Advertisement -----------
HomeNewsEntertainmentਇਸ ਜਾਪਾਨੀ ਫਿਲਮ 'ਚ ਵੀ ਕੰਮ ਕਰ ਚੁੱਕੇ ਹਨ ਅਨੁਪਮ ਖੇਰ, ਅਦਾਕਾਰ...

ਇਸ ਜਾਪਾਨੀ ਫਿਲਮ ‘ਚ ਵੀ ਕੰਮ ਕਰ ਚੁੱਕੇ ਹਨ ਅਨੁਪਮ ਖੇਰ, ਅਦਾਕਾਰ ਨੇ ਸ਼ੇਅਰ ਕੀਤੀ ਇੱਕ ਵੀਡੀਓ

Published on

----------- Advertisement -----------

ਅਨੁਪਮ ਖੇਰ ਨੇ ਬਾਲੀਵੁੱਡ ਵਿੱਚ ਵੱਖ-ਵੱਖ ਭੂਮਿਕਾਵਾਂ ਨਿਭਾ ਕੇ ਆਪਣੀ ਅਦਾਕਾਰੀ ਦਾ ਸਬੂਤ ਦਿੱਤਾ ਹੈ। ਬਾਲੀਵੁੱਡ ਤੋਂ ਇਲਾਵਾ ਅਭਿਨੇਤਾ ਨੇ ਜਾਪਾਨੀ ਫਿਲਮਾਂ ‘ਚ ਵੀ ਕੰਮ ਕੀਤਾ ਹੈ। 25 ਸਾਲ ਪਹਿਲਾਂ ਅਨੁਪਮ ਖੇਰ ਨੇ ਇੱਕ ਜਾਪਾਨੀ ਫ਼ਿਲਮ ਵਿੱਚ ਸੁਭਾਸ਼ ਚੰਦਰ ਬੋਸ ਦੀ ਭੂਮਿਕਾ ਨਿਭਾਈ ਸੀ। ਹਾਲ ਹੀ ‘ਚ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਉਸ ਫਿਲਮ ਦੀ ਆਪਣੀ ਇਕ ਵੀਡੀਓ ਸ਼ੇਅਰ ਕੀਤੀ ਹੈ।
ਅਨੁਪਮ ਖੇਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ਤੋਂ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵਿੱਚ ਉਹ ਸੁਭਾਸ਼ ਚੰਦਰ ਬੋਸ ਦੇ ਕਿਰਦਾਰ ਵਿੱਚ ਨਜ਼ਰ ਆ ਰਹੇ ਹਨ। ਵੀਡੀਓ ਕਲਿੱਪ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ‘ਬਹੁਤ ਸਾਰੇ ਲੋਕ ਨਹੀਂ ਜਾਣਦੇ ਕਿ ਮੈਂ 1998 ਦੀ ਜਾਪਾਨੀ ਫਿਲਮ ‘ਪ੍ਰਾਈਡ’ ‘ਚ ਸੁਭਾਸ਼ ਚੰਦਰ ਬੋਸ ਦੀ ਭੂਮਿਕਾ ਨਿਭਾਈ ਸੀ। ਮਹਾਂਪੁਰਖ ਦੁਆਰਾ ਕਹੀਆਂ ਗਈਆਂ ਉਨ੍ਹਾਂ ਸਤਰਾਂ ਨੂੰ ਦੁਹਰਾਉਣਾ ਮੇਰੇ ਲਈ ਮਾਣ ਵਾਲੀ ਗੱਲ ਸੀ।’
ਇਸ ਵੀਡੀਓ ‘ਚ ਸੁਭਾਸ਼ ਚੰਦਰ ਬੋਸ ਦੇ ਕਿਰਦਾਰ ‘ਚ ਅਨੁਪਮ ਖੇਰ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ‘ਮੈਂ ਸੁਭਾਸ਼ ਚੰਦਰ ਬੋਸ, ਭਗਵਾਨ ਦੀ ਸੌਂਹ ਖਾਂਦਾ ਹਾਂ ਕਿ ਮੈਂ ਭਾਰਤ ਅਤੇ ਆਪਣੇ 38 ਕਰੋੜ ਲੋਕਾਂ ਨੂੰ ਆਜ਼ਾਦ ਕਰਾਵਾਂਗਾ।’ 23 ਮਈ, 1998 ਨੂੰ ਰਿਲੀਜ਼ ਹੋਈ, ‘ਪ੍ਰਾਈਡ’ ਦਾ ਨਿਰਦੇਸ਼ਨ ਉੱਘੇ ਜਾਪਾਨੀ ਫਿਲਮ ਨਿਰਮਾਤਾ ਸ਼ੂਨਿਆ ਆਇਟੋ ਦੁਆਰਾ ਕੀਤਾ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...