November 23, 2026, 6:45 am
----------- Advertisement -----------
HomeNewsEntertainmentਅਨੁਪਮ ਖੇਰ ਨੇ ਵੀਡੀਓ ਸ਼ੇਅਰ ਕਰਕੇ ਰੱਖੇ ਆਪਣੇ ਵਿਚਾਰ, ਕਿਹਾ- 'ਰਾਹ ਬਦਲੋ,...

ਅਨੁਪਮ ਖੇਰ ਨੇ ਵੀਡੀਓ ਸ਼ੇਅਰ ਕਰਕੇ ਰੱਖੇ ਆਪਣੇ ਵਿਚਾਰ, ਕਿਹਾ- ‘ਰਾਹ ਬਦਲੋ, ਅਸੂਲ ਨਹੀਂ’

Published on

----------- Advertisement -----------

ਬਾਲੀਵੁੱਡ ਅਦਾਕਾਰ ਅਨੁਪਮ ਖੇਰ ਫਿਲਮ ਇੰਡਸਟਰੀ ਦੇ ਜਾਣੇ-ਪਛਾਣੇ ਕਲਾਕਾਰ ਹਨ। ਆਪਣੀ ਸ਼ਾਨਦਾਰ ਕਲਾਕਾਰੀ ਦੇ ਦਮ ‘ਤੇ ਲੋਕਾਂ ਦੇ ਦਿਲਾਂ ‘ਚ ਜਗ੍ਹਾ ਬਣਾਉਣ ਵਾਲੇ ਅਨੁਪਮ ਖੇਰ ਆਪਣੇ ਪ੍ਰਸ਼ੰਸਕਾਂ ਨਾਲ ਲਗਾਤਾਰ ਜੁੜੇ ਰਹਿੰਦੇ ਹਨ। ਆਪਣੀ ਬਿਹਤਰੀਨ ਅਦਾਕਾਰੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨ ਵਾਲੇ ਅਨੁਪਮ ਖੇਰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੀਆਂ ਤਸਵੀਰਾਂ, ਵੀਡੀਓਜ਼ ਅਤੇ ਵਿਚਾਰ ਖੁੱਲ੍ਹ ਕੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਇਸ ਸਿਲਸਿਲੇ ਵਿੱਚ, ਅਭਿਨੇਤਾ ਨੇ ਹਾਲ ਹੀ ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਤੇ ਆਪਣੀ ਇੱਕ ਛੋਟੀ ਜਿਹੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਅਦਾਕਾਰ ਪ੍ਰਸ਼ੰਸਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਨਜ਼ਰ ਆਏ। ਕੁਝ ਲਾਈਨਾਂ ਦੀ ਮਦਦ ਨਾਲ, ਅਦਾਕਾਰ ਨੇ ਜ਼ਿੰਦਗੀ ਨਾਲ ਜੁੜੀ ਬਹੁਤ ਡੂੰਘੀ ਗੱਲ ਕਹੀ। ਵੀਡੀਓ ‘ਚ ਉਹ ਕਹਿ ਰਹੇ ਹਨ ਕਿ ‘ਰਾਹ ਬਦਲੋ, ਅਸੂਲ ਨਹੀਂ… ਜਦੋਂ ਮਿਹਨਤ ਕਰਕੇ ਵੀ ਸੁਫ਼ਨੇ ਪੂਰੇ ਨਾ ਹੋਣ ਤਾਂ ਅਸੂਲ ਨਹੀਂ, ਰਸਤਾ ਬਦਲੋ ਕਿਉਂਕਿ ਰੁੱਖ ਵੀ ਹਮੇਸ਼ਾ ਪੱਤੇ ਬਦਲਦਾ ਹੈ ਜੜ੍ਹਾਂ ਨਹੀਂ।

ਅਨੁਪਮ ਖੇਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਦੀਆਂ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ ਅਤੇ ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ।ਭਾਵੇਂ ਉਹ ਨੈਗੇਟਿਵ ਕਿਰਦਾਰ ਹੋਣ, ਕਾਮਿਕ ਜਾਂ ਫਿਰ ਅਦਾਕਾਰ ਦੇ ਤੌਰ ‘ਤੇ । ਹਰ ਕਿਰਦਾਰ ਨੂੰ ਉਨ੍ਹਾਂ ਨੇ ਸੰਜੀਦਗੀ ਦੇ ਨਾਲ ਨਿਭਾਇਆ ਹੈ ਅਤੇ ਉਨ੍ਹਾਂ ਦੇ ਹਰ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਪਸੰਦ ਕੀਤਾ ਗਿਆ ਹੈ । ਅਨੁਪਮ ਖੇਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...