September 5, 2026, 7:17 pm
----------- Advertisement -----------
HomeNewsEntertainmentਕੋਲਕਾਤਾ ਦੇ ਕਾਲੀਘਾਟ ਮੰਦਰ ਪਹੁੰਚੇ ਅਨੁਪਮ ਖੇਰ, ਦੋਸਤ ਸਤੀਸ਼ ਕੌਸ਼ਿਕ ਦੀ ਆਤਮਾ...

ਕੋਲਕਾਤਾ ਦੇ ਕਾਲੀਘਾਟ ਮੰਦਰ ਪਹੁੰਚੇ ਅਨੁਪਮ ਖੇਰ, ਦੋਸਤ ਸਤੀਸ਼ ਕੌਸ਼ਿਕ ਦੀ ਆਤਮਾ ਦੀ ਸ਼ਾਂਤੀ ਲਈ ਕੀਤੀ ਅਰਦਾਸ

Published on

----------- Advertisement -----------

ਜੇਕਰ ਬਾਲੀਵੁੱਡ ਫਿਲਮ ਇੰਡਸਟਰੀ ਦੇ ਸਭ ਤੋਂ ਪਾਵਰਫੁੱਲ ਕਲਾਕਾਰ ਦੀ ਗੱਲ ਕਰੀਏ ਤਾਂ ਅਨੁਪਮ ਖੇਰ ਦਾ ਨਾਂ ਉਸ ‘ਚ ਜ਼ਰੂਰ ਸ਼ਾਮਲ ਹੋਵੇਗਾ। ਹਾਲ ਹੀ ‘ਚ ਹਿੰਦੀ ਸਿਨੇਮਾ ਦੇ ਦਿੱਗਜ ਕਲਾਕਾਰ ਸਤੀਸ਼ ਕੌਸ਼ਿਕ ਦੇ ਦਿਹਾਂਤ ਕਾਰਨ ਅਨੁਪਮ ਖੇਰ ਦਾ ਦਿਲ ਬੁਰੀ ਤਰ੍ਹਾਂ ਟੁੱਟ ਗਿਆ ਹੈ। ਇਸ ਦੌਰਾਨ ਅਨੁਪਮ ਖੇਰ ਦੀ ਤਾਜ਼ਾ ਵੀਡੀਓ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈ ਹੈ। ਜਿਸ ਵਿੱਚ ਉਹ ਕੋਲਕਾਤਾ ਦੇ ਮਸ਼ਹੂਰ ਕਾਲੀਘਾਟ ਮੰਦਿਰ ਦੇ ਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਅਨੁਪਮ ਖੇਰ ਵੀ ਆਪਣੇ ਪਿਆਰੇ ਦੋਸਤ ਸਤੀਸ਼ ਕੌਸ਼ਿਕ ਦੀ ਆਤਮਾ ਦੀ ਸ਼ਾਂਤੀ ਲਈ ਗੱਲ ਕਰਦੇ ਨਜ਼ਰ ਆ ਰਹੇ ਹਨ। ਦਰਅਸਲ, ਐਤਵਾਰ ਨੂੰ ਅਨੁਪਮ ਖੇਰ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਇਕ ਤਾਜ਼ਾ ਵੀਡੀਓ ਸ਼ੇਅਰ ਕੀਤੀ ਹੈ।

ਅਨੁਪਮ ਖੇਰ ਦਾ ਇਹ ਵੀਡੀਓ ਕੋਲਕਾਤਾ ਦੇ ਕਾਲੀਘਾਟ ਮੰਦਰ ਦੇ ਦਰਸ਼ਨਾਂ ਦੌਰਾਨ ਦਾ ਹੈ। ਇਸ ਵੀਡੀਓ ਦੇ ਕੈਪਸ਼ਨ ‘ਚ ਅਨੁਪਮ ਖੇਰ ਨੇ ਲਿਖਿਆ ਹੈ- ਅੱਜ ਕੋਲਕਾਤਾ ਦੇ ਮਹਾਨ ਕਾਲੀਘਾਟ ਮੰਦਰ ‘ਚ ਮਾਂ ਕਾਲੀ ਦੇ ਦਰਸ਼ਨ ਕਰਨ ਤੋਂ ਬਾਅਦ ਮਨ ਨੂੰ ਤਸੱਲੀ ਹੋਈ। ਦੇਸ਼ ਦੀ ਅਖੰਡਤਾ ਅਤੇ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕੀਤੀ। ਮੇਰੇ ਪਿਆਰੇ ਦੋਸਤ ਸਤੀਸ਼ ਕੌਸ਼ਿਕ ਦੀ ਆਤਮਾ ਦੀ ਸ਼ਾਂਤੀ ਲਈ ਵੀ ਅਰਦਾਸ ਕੀਤੀ। ਅਨੁਪਮ ਖੇਰ ਨੇ ਸੋਸ਼ਲ ਮੀਡੀਆ ‘ਤੇ ਸਤੀਸ਼ ਕੌਸ਼ਿਕ ਦੀ ਮੌਤ ਦੀ ਜਾਣਕਾਰੀ ਦਿੱਤੀ ਸੀ। ਇਸ ਤੋਂ ਬਾਅਦ ਅਨੁਪਮ ਖੇਰ ਦੇ ਕਈ ਅਜਿਹੇ ਵੀਡੀਓ ਸਾਹਮਣੇ ਆਏ, ਜਿਨ੍ਹਾਂ ‘ਚ ਉਹ ਆਪਣੇ ਦੋਸਤ ਸਤੀਸ਼ ਕੌਸ਼ਿਕ ਦੀ ਮੌਤ ‘ਤੇ ਰੋਂਦੇ ਅਤੇ ਉਦਾਸ ਨਜ਼ਰ ਆ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...