ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਇਨ੍ਹੀਂ ਦਿਨੀਂ ਆਪਣੇ ਪਤੀ ਅਤੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਨਾਲ ਸਮਾਂ ਬਿਤਾ ਰਹੇ ਹਨ। ਅਨੁਸ਼ਕਾ ਅਕਸਰ ਕਿਸੇ ਨਾ ਕਿਸੇ ਕਾਰਨ ਸੋਸ਼ਲ ਮੀਡੀਆ ‘ਤੇ ਚਰਚਾ’ ਚ ਰਹਿੰਦੀ ਹੈ| ਅਨੁਸ਼ਕਾ ਨੇ ਹਾਲ ਹੀ ‘ਚ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਸ ਨੇ ਹਰੇ ਰੰਗ ਦੀ ਬਿਕਨੀ ਪਾਈ ਹੋਈ ਹੈ।
ਅਨੁਸ਼ਕਾ ਦੀ ਇਸ ਤਸਵੀਰ ‘ਤੇ ਉਨ੍ਹਾਂ ਦੇ ਪਤੀ ਵਿਰਾਟ ਕੋਹਲੀ ਨੇ ਰੋਮਾਂਟਿਕ ਟਿੱਪਣੀ ਕੀਤੀ ਹੈ। ਅਨੁਸ਼ਕਾ ਸ਼ਰਮਾ ਨੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਦੋਵਾਂ ਤਸਵੀਰਾਂ ‘ਚ ਅਨੁਸ਼ਕਾ ਸ਼ਰਮਾ ਸਵੀਮਿੰਗ ਪੂਲ ‘ਚ ਨਜ਼ਰ ਆ ਰਹੀ ਹੈ। ਅਨੁਸ਼ਕਾ ਦੀਆਂ ਇਨ੍ਹਾਂ ਤਸਵੀਰਾਂ ‘ਤੇ ਕਮੈਂਟ ਕਰਦੇ ਹੋਏ ਕੋਹਲੀ ਨੇ ਦਿਲ ਦਾ ਇਮੋਜੀ ਬਣਾਇਆ ਹੈ।ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦੇਈਏ ਕਿ ਵਿਰਾਟ ਅਤੇ ਅਨੁਸ਼ਕਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।
ਗੱਲ ਕੀਤੀ ਜਾਏ ਅਨੁਸ਼ਕਾ ਦੇ ਵਰਕ ਫਰੰਟ ਦੀ ਤਾਂ ਉਹਨਾ ਨੇ ਹੁਣ ਤੱਕ ਜਿੰਨੀਆ ਵੀ ਫਿਲਮਾਂ ਵਿੱਚ ਕੰਮ ਕੀਤਾ ਹੈ ਉਹ ਸਭ ਸੁਪਰਹਿੱਟ ਸਾਬਿਤ ਹੋਈਆਂ ਹਨ।ਵਿਰਾਟ ਦੀ ਫੈਨ ਫਾਲੋਇੰਗ ਵੀ ਕਾਫੀ ਜ਼ਿਆਦਾ ਹੈ। ਅਕਸਰ ਹੀ ਵਿਰਾਟ ਟਵਿਟਰ ਜਰੀਏ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਜਾਣਕਾਰੀ ਦਿੰਦੇ ਰਹਿੰਦੇ ਹਨ।