June 9, 2026, 9:14 am
----------- Advertisement -----------
HomeNewsEntertainmentਕਈ ਮਹੀਨਿਆਂ ਦੀ ਤਿਆਰੀ ਕਰਨ ਤੋਂ ਬਾਅਦ ਅਨੁਸ਼ਕਾ ਸ਼ਰਮਾ ਨੇ ਸ਼ੁਰੂ ਕੀਤੀ...

ਕਈ ਮਹੀਨਿਆਂ ਦੀ ਤਿਆਰੀ ਕਰਨ ਤੋਂ ਬਾਅਦ ਅਨੁਸ਼ਕਾ ਸ਼ਰਮਾ ਨੇ ਸ਼ੁਰੂ ਕੀਤੀ ‘ਚੱਕਦਾ ਐਕਸਪ੍ਰੈਸ’ ਦੀ ਸ਼ੂਟਿੰਗ

Published on

----------- Advertisement -----------

ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਭਾਰਤੀ ਮਹਿਲਾ ਕ੍ਰਿਕਟਰ ਝੂਲਨ ਗੋਸਵਾਮੀ ‘ਤੇ ਬਣੀ ਬਾਇਓਪਿਕ ਨੂੰ ਲੈ ਕੇ ਕਾਫੀ ਸਮੇਂ ਤੋਂ ਸੁਰਖੀਆਂ ‘ਚ ਹੈ। ਕਾਫੀ ਸਮੇਂ ਤੋਂ ਉਹ ਝੂਲਨ ਗੋਸਵਾਮੀ ਦੇ ਕਿਰਦਾਰ ‘ਚ ਆਉਣ ਲਈ ਸਖਤ ਮਿਹਨਤ ਕਰ ਰਹੀ ਸੀ। ਕਈ ਵਾਰ ਅਨੁਸ਼ਕਾ ਨੇ ਸੋਸ਼ਲ ਮੀਡੀਆ ‘ਤੇ ਆਪਣੇ ਅਭਿਆਸ ਸੈਸ਼ਨ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਹੁਣ ਉਸ ਨੇ ਪੂਰੀ ਤਰ੍ਹਾਂ ਤਿਆਰ ਹੋ ਕੇ ਫਿਲਮ ‘ਚੱਕਦਾ ਐਕਸਪ੍ਰੈਸ’ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਗੱਲ ਦੀ ਜਾਣਕਾਰੀ ਅਦਾਕਾਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਹੈ। ਅਨੁਸ਼ਕਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਹ ‘ਚੱਕਦਾ ਐਕਸਪ੍ਰੈੱਸ’ ਦੇ ਸੈੱਟ ‘ਤੇ ਹੈ ਅਤੇ ਵੈਨਿਟੀ ਵੈਨ ਨਜ਼ਰ ਆ ਰਹੀ ਹੈ, ਜਿਸ ਦੇ ਗੇਟ ‘ਤੇ ਝੂਲਨ ਲਿਖਿਆ ਹੋਇਆ ਹੈ। ਇਸ ਦੇ ਨਾਲ ਹੀ ਅਨੁਸ਼ਕਾ ਨੇ ਡਿਜੀਟਲ ਕਲੈਪਬੋਰਡ ਅਤੇ ਕੁਝ ਗੇਂਦਾਂ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।

ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਅਨੁਸ਼ਕਾ ਨੇ ਲਿਖਿਆ, ‘ਮੈਂ ਵਾਪਸ ਆ ਗਈ ਹਾਂ ਜਿੱਥੇ ਮੈਂ ਜੁੜੀ ਹੋਈ ਹਾਂ।’ ਅਨੁਸ਼ਕਾ ਦੀ ਪੋਸਟ ‘ਤੇ ਨਾ ਸਿਰਫ ਪ੍ਰਸ਼ੰਸਕਾਂ ਅਤੇ ਸੈਲੀਬ੍ਰਿਟੀਜ਼ ਨੇ ਕਮੈਂਟ ਕੀਤਾ ਹੈ, ਸਗੋਂ ਉਨ੍ਹਾਂ ਦੇ ਪਤੀ ਵਿਰਾਟ ਨੇ ਵੀ ਕਮੈਂਟ ਕੀਤਾ ਹੈ। ਕ੍ਰਿਕਟਰ ਝੂਲਨ ਗੋਸਵਾਮੀ ਨੇ ਅਨੁਸ਼ਕਾ ਨੂੰ ਆਲ ਬੈਸਟ ਕਿਹਾ ਹੈ, ਜਦਕਿ ਰਣਬੀਰ ਸਿੰਘ ਨੇ ਕ੍ਰਿਕਟ-ਬਾਲ ਇਮੋਜੀ ‘ਤੇ ਕੁਮੈਂਟ ਕਰਕੇ ਉਸ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਵਿਰਾਟ ਕੋਹਲੀ ਨੇ ਆਪਣੀ ਪਤਨੀ ਅਨੁਸ਼ਕਾ ਸ਼ਰਮਾ ‘ਤੇ ਆਪਣੀਆਂ ਅੱਖਾਂ ਅਤੇ ਦਿਲ ਦੇ ਇਮੋਜੀਸ ‘ਚ ਉਤਸ਼ਾਹ ਨਾਲ ਟਿੱਪਣੀ ਕਰਕੇ ਪਿਆਰ ਦੀ ਵਰਖਾ ਕੀਤੀ ਹੈ। ਇਸ ਤੋਂ ਇਲਾਵਾ ਪ੍ਰਸ਼ੰਸਕ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਅਨੁਸ਼ਕਾ ਸ਼ਰਮਾ ‘ਚੱਕਦਾ ਐਕਸਪ੍ਰੈਸ’ ‘ਚ ਭਾਰਤ ਦੀ ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਦਾ ਕਿਰਦਾਰ ਨਿਭਾਉਂਦੀ ਨਜ਼ਰ ਆਵੇਗੀ। ਅਨੁਸ਼ਕਾ ਨੇ ਵੀ ਝੂਲਨ ਦੇ ਕਿਰਦਾਰ ‘ਚ ਆਉਣ ਲਈ ਕਾਫੀ ਮਿਹਨਤ ਕੀਤੀ ਹੈ ਅਤੇ ਕਈ ਘੰਟੇ ਕ੍ਰਿਕਟ ਦੀ ਟ੍ਰੇਨਿੰਗ ਵੀ ਲਈ ਹੈ। ਅਨੁਸ਼ਕਾ ‘ਚੱਕਦਾ ਐਕਸਪ੍ਰੈਸ’ ਨਾਲ ਲੰਬੇ ਸਮੇਂ ਬਾਅਦ ਪਰਦੇ ‘ਤੇ ਵਾਪਸੀ ਕਰ ਰਹੀ ਹੈ। ਅਨੁਸ਼ਕਾ ਆਖਰੀ ਵਾਰ 2018 ‘ਚ ‘ਜ਼ੀਰੋ’ ‘ਚ ਨਜ਼ਰ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...