September 9, 2026, 10:25 am
----------- Advertisement -----------
HomeNewsEntertainment‘ਚੱਕਦਾ ਐਕਸਪ੍ਰੈੱਸ’ ਲਈ 4 ਬਿਹਤਰੀਨ ਕ੍ਰਿਕਟ ਸਟੇਡੀਅਮਾਂ ’ਚ ਸ਼ੂਟਿੰਗ ਕਰੇਗੀ ਅਨੁਸ਼ਕਾ ਸ਼ਰਮਾ...

‘ਚੱਕਦਾ ਐਕਸਪ੍ਰੈੱਸ’ ਲਈ 4 ਬਿਹਤਰੀਨ ਕ੍ਰਿਕਟ ਸਟੇਡੀਅਮਾਂ ’ਚ ਸ਼ੂਟਿੰਗ ਕਰੇਗੀ ਅਨੁਸ਼ਕਾ ਸ਼ਰਮਾ !

Published on

----------- Advertisement -----------

ਬਾਲੀਵੁਡ ‘ਚ ਬਾਇਓਪਿਕ ਫਿਲਮਾਂ ਦਾ ਰੁਝਾਨ ਵੱਧ ਗਿਆ ਹੈ। ਮਸ਼ਹੂਰ ਹਸਤੀਆਂ ‘ਤੇ ਆਧਾਰਿਤ ਬਾਇਓਪਿਕ ਫਿਲਮਾਂ ਵੀ ਬਾਕਸ ਆਫਿਸ ‘ਤੇ ਚੰਗਾ ਕਾਰੋਬਾਰ ਕਰਦੀਆਂ ਹਨ। ਅਜਿਹੇ ‘ਚ ਹੁਣ ਬਾਲੀਵੁੱਡ ਅਭਿਨੇਤਰੀ ਅਨੁਸ਼ਕਾ ਸ਼ਰਮਾ ਸਟਾਰਰ ਫਿਲਮ ‘ਚੱਕਦਾ ਐਕਸਪ੍ਰੈੱਸ’ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਝੂਲਨ ਗੋਸਵਾਮੀ ਦੇ ਜੀਵਨ ਅਤੇ ਕ੍ਰਿਕਟ ਸਫਰ ਤੋਂ ਪ੍ਰੇਰਿਤ ਹੈ। ਅਨੁਸ਼ਕਾ ਸ਼ਰਮਾ, ਜੋ ਫ਼ਿਲਮ ‘ਚੱਕਦਾ ਐਕਸਪ੍ਰੈੱਸ’ ਨਾਲ ਦੁਨੀਆ ਦੇ ਚੋਟੀ ਦੇ 4 ਕ੍ਰਿਕਟ ਸਟੇਡੀਅਮਾਂ ’ਚ ਸ਼ੂਟਿੰਗ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਨੁਸ਼ਕਾ ਲਾਰਡਸ ਸਟੇਡੀਅਮ ’ਚ ਜਾਵੇਗੀ। ਇਸ ਤੋਂ ਬਾਅਦ ਹੈਡਿੰਗਲੇ ਸਟੇਡੀਅਮ ’ਚ ਸ਼ੂਟਿੰਗ ਵੀ ਕਰ ਸਕਦੀ ਹੈ। ਅਨੁਸ਼ਕਾ ਭਾਰਤ ਦੇ ਇਕ ਚੋਟੀ ਦੇ ਸਟੇਡੀਅਮ ’ਚ ਸ਼ੂਟਿੰਗ ਕਰਨ ਦੀ ਵੀ ਯੋਜਨਾ ਬਣਾ ਰਹੀ ਹੈ।

ਚੋਟੀ ਦੇ ਉਦਯੋਗ ਦੇ ਸੂਤਰਾਂ ਦਾ ਕਹਿਣਾ ਹੈ ਕਿ ਯੌਰਕਸ਼ਾਇਰ ਕਾਊਂਟੀ ਕ੍ਰਿਕਟ ਕਲੱਬ ਨੇ ਕਰਨੇਸ਼ ਸ਼ਰਮਾ ਦੀ ਕਲੀਨ ਸਲੇਟ ਫ਼ਿਲਮਜ਼ ਨਾਲ ਇਕ ਨਵੇਂ ਸਪਾਂਸਰਸ਼ਿਪ ਸੌਦੇ ਦਾ ਐਲਾਨ ਕੀਤਾ ਹੈ, ਜੋ ਹੈਡਿੰਗਲੇ ’ਚ 2022 ਸੀਜ਼ਨ ਲਈ ਮੁੱਖ ਸਪਾਂਸਰ ਵਜੋਂ ਕੰਮ ਕਰੇਗਾ। ਇਸ ਤਰ੍ਹਾਂ ਇਹ ਤੈਅ ਹੈ ਕਿ ਅਨੁਸ਼ਕਾ ਇਸ ਆਈਕੋਨਿਕ ਸਟੇਡੀਅਮ ’ਚ ਸ਼ੂਟਿੰਗ ਕਰੇਗੀ। ‘ਚੱਕਦਾ ਐਕਸਪ੍ਰੈੱਸ’ ਝੂਲਨ ਗੋਸਵਾਮੀ ਦੀ ਪ੍ਰੇਰਨਾਦਾਇਕ ਯਾਤਰਾ ਨੂੰ ਦਰਸਾਉਂਦੀ ਹੈ, ਜਿਸ ਨੇ ਕ੍ਰਿਕਟ ਖੇਡਣ ਦੇ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਨਾਰੀ ਵਿਰੋਧੀ ਰਾਜਨੀਤੀ ਤੋਂ ਪੈਦਾ ਹੋਣ ਵਾਲੀਆਂ ਅਣਗਿਣਤ ਮੁਸ਼ਕਿਲਾਂ ਨੂੰ ਪਾਰ ਕੀਤਾ। ਤੁਹਾਨੂੰ ਦੱਸ ਦੇਈਏ ਕਿ ‘ਚੱਕਦਾ ਐਕਸਪ੍ਰੈਸ’ ਅਨੁਸ਼ਕਾ ਸ਼ਰਮਾ ਅਤੇ ਉਸ ਦੇ ਭਰਾ ਕਰਨੇਸ਼ ਸ਼ਰਮਾ ਦੀ ਕਲੀਨ ਸਲੇਟ ਫਿਲਮਜ਼ ਦੁਆਰਾ ਨਿਰਮਿਤ ਪ੍ਰੋਸਿਤ ਰਾਏ ਦੁਆਰਾ ਨਿਰਦੇਸ਼ਤ ਹੈ। ਫਿਲਹਾਲ ਇਸ ਫਿਲਮ ਦੀ ਰਿਲੀਜ਼ ਡੇਟ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਇਹ ਫਿਲਮ ਨੈੱਟਫਲਿਕਸ ‘ਤੇ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦੀ ਪਹਿਲੀ ਝਲਕ ਅਨੁਸ਼ਕਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...