September 8, 2026, 6:34 am
----------- Advertisement -----------
HomeNewsEntertainmentਵੈਲੇਨਟਾਈਨ ਡੇ 'ਤੇ ਰੋਮਾਂਟਿਕ ਹੋਏ ਅਰਜੁਨ ਕਪੂਰ,ਗਰਲਫ੍ਰੈਂਡ ਮਲਾਇਕਾ ਤੇ ਪਿਆਰ ਲੁਟਾਉਂਦੇ ਆਏ...

ਵੈਲੇਨਟਾਈਨ ਡੇ ‘ਤੇ ਰੋਮਾਂਟਿਕ ਹੋਏ ਅਰਜੁਨ ਕਪੂਰ,ਗਰਲਫ੍ਰੈਂਡ ਮਲਾਇਕਾ ਤੇ ਪਿਆਰ ਲੁਟਾਉਂਦੇ ਆਏ ਨਜ਼ਰ

Published on

----------- Advertisement -----------

ਅਰਜੁਨ ਕਪੂਰ ਅਤੇ ਮਲਾਇਕਾ ਅਰੋੜਾ ਦੀ ਕੈਮਿਸਟਰੀ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਦੋਵੇਂ ਕਈ ਸਾਲਾਂ ਤੋਂ ਇਕ-ਦੂਜੇ ਨਾਲ ਰਿਸ਼ਤੇ ‘ਚ ਹਨ। ਅੱਜ ਪਿਆਰ ਦਾ ਦਿਨ ਯਾਨੀ ਵੈਲੇਨਟਾਈਨ ਡੇ ਹੈ। ਇਸ ਖਾਸ ਮੌਕੇ ‘ਤੇ ਅਰਜੁਨ ਕਪੂਰ ਨੇ ਮਲਾਇਕਾ ਅਰੋੜਾ ‘ਤੇ ਇਕ ਵਾਰ ਫਿਰ ਪਿਆਰ ਦੀ ਵਰਖਾ ਕੀਤੀ ਹੈ। ਸੋਸ਼ਲ ਮੀਡੀਆ ‘ਤੇ ਇਕ ਫੋਟੋ ਪੋਸਟ ਕਰਦੇ ਹੋਏ, ਅਭਿਨੇਤਾ ਨੇ ਲੇਡੀਲਵ ਮਲਾਇਕਾ ਨੂੰ ਰੋਮਾਂਟਿਕ ਤਰੀਕੇ ਨਾਲ ਵੈਲੇਨਟਾਈਨ ਡੇ ਦੀ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਜੋੜੇ ਦੀ ਇਹ ਤਸਵੀਰ ਇੰਟਰਨੈੱਟ ‘ਤੇ ਵਾਇਰਲ ਹੋ ਰਹੀ ਹੈ। ਅਰਜੁਨ ਕਪੂਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਇਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ‘ਚ ਉਹ ਗਰਲਫ੍ਰੈਂਡ ਮਲਾਇਕਾ ਅਰੋੜਾ ਨਾਲ ਨਜ਼ਰ ਆ ਰਹੇ ਹਨ।

ਉਨ੍ਹਾਂ ਨੇ ਮਲਾਇਕਾ ਨੂੰ ਪਿੱਛੇ ਤੋਂ ਗਲੇ ਲਗਾਇਆ ਹੈ ਅਤੇ ਦੋਵੇਂ ਇਕੱਠੇ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਇਸ ਜੋੜੇ ਨੇ ਕੈਮਰੇ ਦੇ ਸਾਹਮਣੇ ਰੋਮਾਂਟਿਕ ਪੋਜ਼ ਦਿੱਤੇ ਹਨ। ਅਰਜੁਨ ਕਪੂਰ ਨੇ ਇਸ ਫੋਟੋ ਦੀ ਝਲਕ ਦਿਖਾਉਂਦੇ ਹੋਏ ਕੋਈ ਕੈਪਸ਼ਨ ਨਹੀਂ ਲਿਖਿਆ, ਸਿਰਫ ਰੈੱਡ ਹਾਰਟ ਇਮੋਜੀ ਬਣਾਇਆ ਹੈ। ਮਲਾਇਕਾ ਅਰੋੜਾ ਅਤੇ ਅਰਜੁਨ ਕਪੂਰ ਨੇ ਕਦੇ ਵੀ ਆਪਣੇ ਰਿਸ਼ਤੇ ਨੂੰ ਲੁਕਾਇਆ ਨਹੀਂ ਹੈ। ਦੋਵਾਂ ਨੂੰ ਅਕਸਰ ਇੱਕ ਦੂਜੇ ਨਾਲ ਹੈਂਗਆਊਟ ਕਰਦੇ ਦੇਖਿਆ ਜਾਂਦਾ ਹੈ। ਇੱਥੋਂ ਤੱਕ ਕਿ ਇਹ ਜੋੜਾ ਕਈ ਵਾਰ ਇਕੱਠੇ ਛੁੱਟੀਆਂ ਮਨਾਉਣ ਗਿਆ ਹੈ। ਮਲਾਇਕਾ ਨੇ ਸਾਲ 2019 ‘ਚ ਅਰਜੁਨ ਕਪੂਰ ਦੇ ਜਨਮਦਿਨ ਦੀ ਪੋਸਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ ਅਤੇ ਇਸ ਦੌਰਾਨ ਉਸ ਨੇ ਅਦਾਕਾਰ ਨਾਲ ਆਪਣੇ ਰਿਸ਼ਤੇ ਨੂੰ ਅਧਿਕਾਰਤ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...